♦इस खबर को आगे शेयर जरूर करें ♦

ਡਵੀਜ਼ਨਲ ਕਮਿਸ਼ਨਰ ਚੰਦਰ ਗੈਂਦ ਨੇ ਪਟਿਆਲਾ ਜ਼ਿਲ੍ਹੇ ਦੇ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ

ਪਟਿਆਲਾ, 24 ਜੁਲਾਈ:(ਬਲਵਿੰਦਰ ਪਾਲ)
ਪਟਿਆਲਾ ਮੰਡਲ ਦੇ ਕਮਿਸ਼ਨਰ ਸ੍ਰੀ ਚੰਦਰ ਗੈਂਦ ਨੇ ਪਟਿਆਲਾ ਜ਼ਿਲ੍ਹੇ ‘ਚ ਚੱਲ ਰਹੇ ਵਿਕਾਸ ਕਾਰਜਾਂ, ਵਿਕਾਸ ਸਕੀਮਾਂ ਦੀ ਪ੍ਰਗਤੀ, ਕੋਵਿਡ ਦੀ ਤੀਜੀ ਲਹਿਰ ਦੀਆਂ ਤਿਆਰੀਆਂ ਸਮੇਤ ਨੈਸ਼ਨਲ ਹਾਈਵੇ ਅਥਾਰਟੀ ਦੇ ਰੇਲਵੇ ਅਧੀਨ ਪ੍ਰਾਜੈਕਟਾਂ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਸ੍ਰੀ ਕੁਮਾਰ ਅਮਿਤ, ਸਮੂਹ ਵਧੀਕ ਡਿਪਟੀ ਕਮਿਸ਼ਨਰਾਂ ਅਤੇ ਐਸ.ਡੀ.ਐਮਜ ਨਾਲ ਇੱਕ ਅਹਿਮ ਬੈਠਕ ਕੀਤੀ। ਸ੍ਰੀ ਗੈਂਦ ਨੇ ਜ਼ਿਲ੍ਹਾ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜ਼ਿਲ੍ਹੇ ‘ਚ ਸ਼ੁਰੂ ਹੋ ਚੁੱਕੇ ਸਾਰੇ ਵਿਕਾਸ ਪ੍ਰਾਜੈਕਟ ਸਮੇਂ ਸਿਰ ਮੁਕੰਮਲ ਕੀਤੇ ਜਾਣੇ ਯਕੀਨੀ ਬਣਾਏ ਜਾਣ ਦੇ ਨਾਲ-ਨਾਲ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਦਾ ਲਾਭ ਹੇਠਲੇ ਪੱਧਰ ਤੱਕ ਪਹੁੰਚਾਇਆ ਜਾਵੇ।
ਸ੍ਰੀ ਚੰਦਰ ਗੈਂਦ ਨੇ ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਸੰਸਦ ਮੈਂਬਰ ਸ੍ਰੀਮਤੀ ਪ੍ਰਨੀਤ ਕੌਰ ਵੱਲੋਂ ਜ਼ਿਲ੍ਹੇ ਦੇ ਵਿਕਾਸ ਲਈ ਜਾਰੀ ਕੀਤੇ ਗਏ ਵਿਸ਼ੇਸ਼ ਫੰਡਾਂ ਨਾਲ ਚੱਲ ਰਹੇ ਸਾਰੇ ਪ੍ਰਾਜੈਕਟਾਂ ਦੀ ਪ੍ਰਗਤੀ ਰਿਪੋਰਟ ਹਾਸਲ ਕਰਕੇ ਚੱਲ ਰਹੇ ਕੰਮ ‘ਤੇ ਸੰਤੁਸ਼ਟੀ ਦਾ ਇਜ਼ਹਾਰ ਕੀਤਾ। ਉਨ੍ਹਾਂ ਨੇ ਸਮੂਹ ਐਸ.ਡੀ.ਐਮਜ ਨੂੰ ਬਰਸਾਤੀ ਮੌਸਮ ਦੇ ਮੱਦੇਨਜ਼ਰ ਹੜ੍ਹਾਂ ਦੇ ਸੰਭਾਵਤ ਖ਼ਤਰੇ ਸਬੰਧੀ ਸੁਚੇਤ ਰਹਿਣ ਦੀ ਵੀ ਹਦਾਇਤ ਕੀਤੀ।
ਡਿਪਟੀ ਕਮਿਸ਼ਨਰ ਸ੍ਰੀ ਕੁਮਾਰ ਅਮਿਤ ਵੱਲੋਂ ਨੈਸ਼ਨਲ ਹਾਈਵੇ, ਪਟਿਆਲਾ ‘ਚ ਨਹਿਰੀ ਪਾਣੀ, ਬੱਸ ਸਟੈਂਡ, ਮਹਿੰਦਰਾ ਕੋਠੀ ‘ਚ ਮਿਊਜੀਅਮ ਦੀ ਸਥਾਪਤੀ, ਹੈਰੀਟੇਜ ਸਟਰੀਟ, ਛੋਟੀ ਨਦੀ ਤੇ ਵੱਡੀ ਨਦੀ, ਰਾਜਿੰਦਰਾ ਹਸਪਤਾਲ, ਖੇਡ ਯੂਨੀਵਰਸਿਟੀ ਦੇ ਵਿਕਾਸ ਕੰਮਾਂ ਦੀ ਪ੍ਰਗਤੀ ਸਮੇਤ ਕੋਵਿਡ ਦੀ ਤੀਜੀ ਲਹਿਰ ਨਾਲ ਨਿਪੜਣ ਸਬੰਧੀਂ ਤਿਆਰੀਆਂ ਬਾਰੇ ਡਵੀਜ਼ਨਲ ਕਮਿਸ਼ਨਰ ਨੂੰ ਜਾਣੂ ਕਰਵਾਇਆ ਗਿਆ।
ਸ੍ਰੀ ਕੁਮਾਰ ਅਮਿਤ ਨੇ ਦੱਸਿਆ ਕਿ ਪਟਿਆਲਾ ਸ਼ਹਿਰ ‘ਚ 24 ਘੰਟੇ ਸੱਤੇ ਦਿਨ ਨਹਿਰੀ ਪਾਣੀ ਮੁਹੱਈਆ ਕਰਵਾਉਣ ਦੇ 550 ਕਰੋੜ ਰੁਪਏ ਦੇ ਪ੍ਰਾਜੈਕਟ ਦਾ ਪਹਿਲਾ ਪੜਾਅ ਫਰਵਰੀ 2022 ਤੱਕ ਮੁਕੰਮਲ ਹੋ ਜਾਵੇਗਾ। ਜਦੋਂਕਿ 8 ਏਕੜ ‘ਚ ਬਣ ਰਹੇ ਨਵੇਂ ਬੱਸ ਅੱਡਾ ਦਾ ਪਹਿਲਾ ਪੜਾਅ ਇਸ ਵਰ੍ਹੇ ਨਵੰਬਰ ‘ਚ ਪੂਰਾ ਕੀਤਾ ਜਾਵੇਗਾ। ਇਸੇ ਤਰ੍ਹਾਂ ਸ਼ਹਿਰ ‘ਚੋਂ 60 ਫੀਸਦੀ ਡੇਅਰੀਆਂ ਸਤੰਬਰ ਮਹੀਨੇ ਤੱਕ ਸ਼ਿਫ਼ਟ ਹੋ ਜਾਣਗੀਆਂ।
ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਡਾ. ਪ੍ਰੀਤੀ ਯਾਦਵ ਨੇ ਦਿਹਾਤੀ ਵਿਕਾਸ, ਮਗਨਰੇਗਾ, ਕੌਮੀ ਅਜੀਵਿਕਾ ਮਿਸ਼ਨ, ਸਵੈ ਸਹਾਇਤਾ ਗਰੁੱਪਾਂ, ਜਲ ਜੀਵਨ ਮਿਸ਼ਨ, ਨਹਿਰੀ ਪਾਣੀ ਅਧਾਰਤ ਪ੍ਰਾਜੈਕਟਾਂ ਮੰਡੌਲੀ ਤੇ ਪੱਬਰਾ ਦੀ ਪ੍ਰਗਤੀ ਸਮੇਤ ਹੋਰ ਵਿਕਾਸ ਸਕੀਮਾਂ, 14ਵੇਂ ਤੇ 15ਵੇਂ ਵਿੱਤ ਕਮਿਸ਼ਨ ਦੀ ਰਿਪੋਰਟ ਪੇਸ਼ ਕੀਤੀ ਅਤੇ ਦੱਸਿਆ ਕਿ ਜ਼ਿਲ੍ਹੇ ‘ਚ ਮਿਥੇ ਟੀਚੇ ਪੂਰੇ ਕੀਤੇ ਜਾ ਚੁੱਕੇ ਹਨ।

ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਡਾ. ਪ੍ਰੀਤੀ ਯਾਦਵ ਨੇ ਦਿਹਾਤੀ ਵਿਕਾਸ, ਮਗਨਰੇਗਾ, ਕੌਮੀ ਅਜੀਵਿਕਾ ਮਿਸ਼ਨ, ਸਵੈ ਸਹਾਇਤਾ ਗਰੁੱਪਾਂ, ਜਲ ਜੀਵਨ ਮਿਸ਼ਨ, ਨਹਿਰੀ ਪਾਣੀ ਅਧਾਰਤ ਪ੍ਰਾਜੈਕਟਾਂ ਮੰਡੌਲੀ ਤੇ ਪੱਬਰਾ ਦੀ ਪ੍ਰਗਤੀ ਸਮੇਤ ਹੋਰ ਵਿਕਾਸ ਸਕੀਮਾਂ, 14ਵੇਂ ਤੇ 15ਵੇਂ ਵਿੱਤ ਕਮਿਸ਼ਨ ਦੀ ਰਿਪੋਰਟ ਪੇਸ਼ ਕੀਤੀ ਅਤੇ ਦੱਸਿਆ ਕਿ ਜ਼ਿਲ੍ਹੇ ‘ਚ ਮਿਥੇ ਟੀਚੇ ਪੂਰੇ ਕੀਤੇ ਜਾ ਚੁੱਕੇ ਹਨ।
ਡਾ. ਯਾਦਵ ਨੇ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਦੀ ਕਾਰਗੁਜ਼ਾਰੀ ਬਾਰੇ ਦਸਦਿਆਂ ਕਿਹਾ ਕਿ ਹੁਨਰ ਵਿਕਾਸ ਪ੍ਰੋਗਰਾਮ ਤਹਿਤ ਜ਼ਿਲ੍ਹੇ ‘ਚ ਸਥਾਪਤ ਸਨਅਤਾਂ ਦੀ ਮੰਗ ਮੁਤਾਬਕ ਹੁਨਰਮੰਦ ਕਾਮੇ ਮੁਹੱਈਆ ਕਰਵਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਸਕੂਲਾਂ ਦੀ ਚਾਰਦਿਵਾਰੀ, ਕਲਾਸ ਰੂਮਜ, ਖੇਡ ਦੇ ਮੈਦਾਨ, ਸਮਸ਼ਾਨ ਘਾਟ ਦਾ ਕੰਮ ਮਗਨਰੇਗਾ ਰਾਹੀਂ ਕਰਵਾਇਆ ਗਿਆ ਹੈ। ਆਂਗਣਵਾੜੀਆਂ ਦਾ ਕੰਮ 100 ਫੀਸਦੀ ਮੁਕੰਮਲ ਕੀਤਾ ਗਿਆ ਹੈ। ਜ਼ਿਲ੍ਹੇ ‘ਚ ਬੇਟੀ ਬਚਾਓ-ਬੇਟੀ ਪੜ੍ਹਾਓ ਸਕੀਮ ਸਫ਼ਲਤਾ ਪੂਰਵਕ ਚੱਲ ਰਹੀ ਹੈ ਅਤੇ ਇਸ ਸਮੇਂ ਲਿੰਗ ਅਨੁਪਾਤ 934 ਹੈ।
ਇਸੇ ਤਰ੍ਹਾਂ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਗੌਤਮ ਜੈਨ ਨੇ ਪੰਜਾਬ ਸ਼ਹਿਰੀ ਵਿਕਾਸ ਪ੍ਰਾਜੈਕਟ ਦੇ ਪਹਿਲੇ ਪੜਾਅ ਦੇ ਮੁਕੰਮਲ ਹੋਣ ਅਤੇ ਦੂਜੇ ਪੜਾਅ ਤਹਿਤ ਪ੍ਰਗਤੀ ਅਧੀਨ ਕਾਰਜਾਂ ਦੀ ਰਿਪੋਰਟ ਪੇਸ਼ ਕੀਤੀ। ਸ੍ਰੀ ਜੈਨ ਨੇ ਦੱਸਿਆ ਕਿ ਜ਼ਿਲ੍ਹੇ ‘ਚ ਠੋਸ ਕੂੜਾ ਪ੍ਰਬੰਧਨ ਤਹਿਤ ਕੂੜੇ ਦੇ ਢੇਰਾਂ ਦਾ ਬਾਇਓਰੈਮੀਡੀਏਸ਼ਨ ਤਹਿਤ ਨਿਪਟਾਰਾ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਨਾਲ ਹੀ ਮੁੱਖ ਮੰਤਰੀ ਵੱਲੋਂ ਬਘਰਿਆਂ ਨੂੰ ਛੱਤ ਮੁਹੱਈਆ ਕਰਵਾਉਣ ਲਈ ਸ਼ੁਰੂ ਕੀਤੀ ਬਸੇਰਾ ਸਕੀਮ ਦੀ ਜ਼ਿਲ੍ਹੇ ‘ਚ ਪ੍ਰਗਤੀ ਰਿਪੋਰਟ ਵੀ ਪੇਸ਼ ਕੀਤੀ।
ਇਸ ਮੌਕੇ ਏ.ਡੀ.ਸੀ. (ਜ) ਪੂਜਾ ਸਿਆਲ ਗਰੇਵਾਲ, ਐਸ.ਡੀ.ਐਮਜ ਅੰਕੁਰਜੀਤ ਸਿੰਘ, ਚਰਨਜੀਤ ਸਿੰਘ, ਕਾਲਾ ਰਾਮ ਕਾਂਸਲ, ਨਮਨ ਮੜਕਨ, ਪਾਲਿਕਾ ਅਰੋੜਾ, ਖੁਸ਼ਦਿਲ ਸਿੰਘ, ਸਹਾਇਕ ਕਮਿਸ਼ਨਰ (ਜ) ਜਸਲੀਨ ਕੌਰ ਭੁੱਲਰ, ਸਹਾਇਕ ਕਮਿਸ਼ਨਰ (ਸ਼ਿਕਾਇਤਾਂ) ਕਿਰਨ ਸ਼ਰਮਾ ਅਤੇ ਨੈਸ਼ਨਲ ਹਾਈਵੇ ਅਥਾਰਟੀ ਦੇ ਪਟਿਆਲਾ ਪ੍ਰਾਜੈਕਟ ਡਾਇਰੈਕਟਰ ਨਿਸ਼ਾਂਤ ਸ਼ਰਮਾ ਵੀ ਮੌਜੂਦ ਸਨ।

Please Share This News By Pressing Whatsapp Button
स्वतंत्र और सच्ची पत्रकारिता के लिए ज़रूरी है कि वो कॉरपोरेट और राजनैतिक नियंत्रण से मुक्त हो। ऐसा तभी संभव है जब जनता आगे आए और सहयोग करे


जवाब जरूर दे 

आप अपने सहर के वर्तमान बिधायक के कार्यों से कितना संतुष्ट है ?

View Results

Loading ... Loading ...

Related Articles

Close
Close
Website Design By Bootalpha.com +91 84482 65129