ਦਸਤ ਰੋਕੂ ਪੰਦਰਵਾੜੇ ਤਹਿਤ ਭਵਾਨੀਗੜ੍ਹ ਦੇ 4721 ਬੱਚਿਆਂ ਨੂੰ ਵੰਡੇ ਓ.ਆਰ.ਐਸ. ਪੈਕੇਟ: ਡਾ. ਮਹੇਸ਼ ਆਹੂਜਾ
ਭਵਾਨੀਗੜ੍ਹ/ਸੰਗਰੂਰ, 27 ਜੁਲਾਈ:
5 ਸਾਲ ਤੱਕ ਦੀ ਉਮਰ ਦੇ ਬੱਚਿਆਂ ਦੀਆਂ ਦਸਤਾਂ ਕਾਰਨ ਹੋਣ ਵਾਲੀਆਂ ਮੌਤਾਂ ਨੂੰ ਕਾਬੂ ਕਰਨ ਦੇ ਮਕਸਦ ਨਾਲ ਡਿਪਟੀ ਕਮਿਸ਼ਨਰ ਸ਼੍ਰੀ ਰਾਮਵੀਰ ਦੀ ਅਗਵਾਈ ‘ਚ ਸਿਹਤ ਵਿਭਾਗ ਵੱਲੋਂ 19 ਜੁਲਾਈ ਤੋਂ 2 ਅਗਸਤ ਤੱਕ ਦਸਤ ਰੋਕੂ ਪੰਦਰਵਾੜਾ ਮਨਾਇਆ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ ਸੀਨੀਅਰ ਮੈਡੀਕਲ ਅਫਸਰ ਡਾ. ਮਹੇਸ਼ ਆਹੂਜਾ ਨੇ ਦੱਸਿਆ ਕਿ ਸੀ. ਐਚ. ਸੀ. ਭਵਾਨੀਗੜ੍ਹ ਵੱਲੋਂ ਸਮੂਹ 67 ਪਿੰਡਾਂ ਵਿਚ ਆਸ਼ਾ ਵਰਕਰਾਂ ਵੱਲੋਂ ਘਰ-ਘਰ ਜਾ ਕੇ ਹੁਣ ਤੱਕ 0- 5 ਸਾਲ ਤੱਕ ਦੇ 4721 ਬੱਚਿਆਂ ਨੂੰ ਓ.ਆਰ.ਐਸ. ਪੈਕਟ ਵੰਡੇ ਜਾ ਚੁੱਕੇ ਹਨ।
ਡਾ. ਆਹੂਜਾ ਨੇ ਦੱਸਿਆ ਕਿ ਇਸ ਪੰਦਰਵਾੜੇ ਦੌਰਾਨ ਪੰਜ ਸਾਲ ਤੱਕ ਦੇ ਬੱਚਿਆਂ ਨੂੰ ਲੱਗਣ ਵਾਲੇ ਦਸਤ, ਦਸਤਾਂ ਦੀ ਰੋਕਥਾਮ, ਓ.ਆਰ.ਐਸ. ਦਾ ਘੋਲ ਤਿਆਰ ਕਰਨ, ਦਸਤ ਲੱਗਣ ’ਤੇ ਘੋਲ ਦੇਣ ਅਤੇ ਬੱਚੇ ਨੂੰ ਦਸਤ ਦੀ ਹਾਲਤ ਵਿਚ ਜ਼ਿੰਕ ਦੀਆਂ ਗੋਲੀਆਂ ਦੇਣ ਅਤੇ ਸਾਫ ਸਫਾਈ ਰੱਖਣ ਸਬੰਧੀ ਪਰਿਵਾਰਾਂ ਨੂੰ ਜਾਣਕਾਰੀ ਦਿੱਤੀ ਜਾ ਰਹੀ ਹੈ। ਉਹਨਾਂ ਕਿਹਾ ਕਿ ਗਰਮੀ ਅਤੇ ਬਰਸਾਤ ਦਾ ਮੌਸਮ ਹੋਣ ਕਾਰਨ ਦਸਤ ਲੱਗਣ ਨਾਲ ਬੱਚਿਆਂ ਵਿੱਚ ਪਾਣੀ ਦੀ ਘਾਟ ਹੋਣ ਕਾਰਨ ਕਈ ਵਾਰੀ ਬੱਚਿਆਂ ਦੀ ਜਾਨ ਨੂੰ ਵੀ ਖਤਰਾ ਹੋ ਸਕਦਾ ਹੈ। ਉਨ੍ਹਾਂ ਕਿਹਾ ਕਿ ਦਸਤ ਲੱਗਣ ’ਤੇ ਬੱਚੇ ਨੂੰ ਤੁਰੰਤ ਓ.ਆਰ.ਐਸ ਦਾ ਘੋਲ ਦੇ ਦਿੱਤਾ ਜਾਵੇ ਤਾਂ ਜੋ ਬੱਚੇ ਦੀ ਹਾਲਤ ਨੂੰ ਗੰਭੀਰ ਹੋਣ ਤੋਂ ਬਚਾਇਆ ਜਾ ਸਕਦਾ ਹੈ।
ਬਲਾਕ ਐਜੂਕੇਟਰ ਗੁਰਵਿੰਦਰ ਸਿੰਘ ਨੇ ਦੱਸਿਆ ਕਿ ਦੇਸ਼ ਵਿੱਚ ਹਰ ਸਾਲ ਦਸਤ ਰੋਗ 0-5 ਸਾਲ ਦੇ ਇੱਕ ਲੱਖ ਤੋਂ ਵੱਧ ਬੱਚਿਆਂ ਦੀ ਜਾਨ ਲੈ ਲੈਂਦਾ ਹੈ। ਇਸ ਲਈ ਆਸ਼ਾ ਵੱਲੋਂ 5 ਸਾਲ ਤੱਕ ਦੇ ਬੱਚਿਆਂ ਲਈ ਓ.ਆਰ.ਐਸ ਦੇ ਪੈਕਟ ਪਰਿਵਾਰਾਂ ਨੂੰ ਦਿਤੇ ਜਾ ਰਹੇ ਹਨ ਤਾਂ ਜੋ ਬੱਚੇ ਨੂੰ ਦਸਤ ਲੱਗਣ ਤੇ ਤੁਰੰਤ ਓ.ਆਰ.ਐਸ ਦਾ ਘੋਲ ਦਿੱਤਾ ਜਾ ਸਕੇ। ਉਨ੍ਹਾਂ ਦੱਸਿਆ ਕਿ ਇਸ ਦੇ ਨਾਲ ਮਲਟੀਪਰਪਜ਼ ਹੈਲਥ ਵਰਕਰਜ਼ ਅਤੇ ਆਸ਼ਾ ਵੱਲੋਂ ਪਰਿਵਾਰਾਂ ਨੂੰ ਓ.ਆਰ.ਐਸ ਦਾ ਘੋਲ ਤਿਆਰ ਕਰਨ ਤੇ ਬੱਚੇ ਨੂੰ ਦਸਤ ਲਗਣ ਤੇ ਘੋਲ ਪਿਲ਼ਾਉਣ ਦੀ ਵਿਧੀ ਅਤੇ ਮਾਵਾਂ ਨੂੰ ਨਵ-ਜੰਮਿਆਂ ਬੱਚਿਆਂ ਨੂੰ ਪਹਿਲੇ ਛੇ ਮਹੀਨੇ ਤੱਕ ਆਪਣਾ ਦੁੱਧ ਪਿਲਾਉਣ ਅਤੇ ਛੇ ਮਹੀਨੇ ਤੋ ਬਾਅਦ ਓਪਰੀ ਖੁਰਾਕ ਦੇਣ ਬਾਰੇ ਵੀ ਜਾਣਕਾਰੀ ਦਿੱਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਜਿਨ੍ਹਾਂ ਬੱਚਿਆਂ ਨੂੰ ਦਸਤ ਲਗੇ ਹੋਣ ਉਹਨਾਂ ਨੂੰ ਜ਼ਿੰਕ ਦੀਆਂ ਗੋਲੀਆਂ 14 ਦਿਨਾਂ ਤੱਕ ਖਾਣ ਲਈ ਦਿੱਤੀਆਂ ਜਾਂਦੀਆਂ ਹਨ
Please Share This News By Pressing Whatsapp Button