ਮਾਨਸੂਨ ਦੌਰਾਨ ਸਾਫ਼ ਸਫ਼ਾਈ ਬਿਮਾਰੀਆਂ ਤੋਂ ਬਚਾਅ ਲਈ ਸਹਾਈ :- ਡਾ ਅੰਜਨਾ ਗੁਪਤਾ
ਸੰਗਰੂਰ, 27 ਜੁਲਾਈ:
ਮੌਨਸੂਨ ਮੌਸਮ ਦੇ ਮੱਦੇਨਜ਼ਰ ਸਿਵਲ ਸਰਜਨ ਸੰਗਰੂਰ ਡਾ. ਅੰਜਨਾ ਗੁਪਤਾ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਇਨ੍ਹਾਂ ਦਿਨਾਂ ਵਿਚ ਸਾਫ ਸਫਾਈ ਵੱਲ ਵਿਸ਼ੇਸ਼ ਤਵੱਜੋਂ ਦਿੱਤੀ ਜਾਵੇ ਕਿਉਂਕਿ ਡਾਇਰੀਆ, ਡੇਂਗੂ, ਮਲੇਰੀਆ, ਪੀਲੀਆ ਆਦਿ ਬਿਮਾਰੀਆਂ ਦੂਸ਼ਿਤ ਵਾਤਾਵਰਣ, ਦੂਸ਼ਿਤ ਪਾਣੀ ਅਤੇ ਦੂਸ਼ਿਤ ਖਾਣਾ ਖਾਣੇ ਕਰਕੇ ਹੀ ਫੈਲਦੀਆਂ ਹਨ।
ਡਾ. ਗੁਪਤਾ ਨੇ ਕਿਹਾ ਕਿ ਸਾਫ ਸੁਥਰੇ ਤਾਜ਼ੇ ਫਲ ਅਤੇ ਸਬਜ਼ੀਆਂ ਦਾ ਪ੍ਰਯੋਗ ਕਰਕੇ ਅਤੇ ਬਾਜਾਰ ਦੀਆਂ ਵਸਤੂਆਂ ਜਿਵੇਂ ਜੰਕ ਫੂਡ, ਤਲੀਆਂ ਚੀਜ਼ਾਂ ਦਾ ਪ੍ਰਹੇਜ਼ ਰੱਖ ਕੇ ਹੀ ਅਸੀਂ ਆਪਣੇ ਆਪ ਨੂੰ ਕਈ ਤਰ੍ਹਾਂ ਦੀਆਂ ਬਿਮਾਰੀਆਂ ਤੋਂ ਸੁਰੱਖਿਅਤ ਰੱਖ ਸਕਦੇ ਹਾਂ। ਉਨ੍ਹਾਂ ਕਿਹਾ ਕਿ ਸਰੀਰ ਦੀ ਸਫਾਈ, ਘਰਾਂ ਦੀ ਸਫਾਈ ਅਤੇ ਆਲੇ ਦੁਆਲੇ ਦੀ ਸਫਾਈ ਸਿਹਤਮੰਦ ਜੀਵਨ ਲਈ ਅਤਿ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਸਾਫ਼ ਸਫ਼ਾਈ ਨਾਲ ਬਿਮਾਰੀਆਂ ਫੈਲਾਉਣ ਵਾਲੇ ਮੱਖੀਆਂ ਮੱਛਰਾਂ ਦੇ ਪੈਦਾ ਹੋਣ ਅਤੇ ਵਾਧੇ ਨੂੰ ਰੋਕ ਲੱਗ ਸਕਦੀ ਹੈ।
ਸਿਵਲ ਸਰਜਨ ਨੇ ਹੋਟਲਾਂ ਅਤੇ ਢਾਬੇ ਵਾਲਿਆਂ ਨੂੰ ਵੀ ਸਫਾਈ ਰੱਖਣ ਦੀ ਹਦਾਇਤ ਕੀਤੀ। ਉਨ੍ਹਾਂ ਇਸ ਗੱਲ ਤੇ ਵਿਸ਼ੇਸ਼ ਜ਼ੋਰ ਦਿੱਤਾ ਕਿ ਇਨ੍ਹਾਂ ਦਿਨਾਂ ਵਿੱਚ ਪਾਣੀ ਨੂੰ ਉਬਾਲ ਕੇ ਠੰਢਾ ਕਰਕੇ ਪੀਤਾ ਜਾਵੇ ਤਾਂ ਜੋ ਦੂਸ਼ਿਤ ਪਾਣੀ ਤੋਂ ਹੋਣ ਵਾਲੀਆਂ ਬਿਮਾਰੀਆਂ ਤੋਂ ਬਚਿਆ ਜਾ ਸਕੇ
Please Share This News By Pressing Whatsapp Button