ਬਾਲ ਸੁੱਰਖਿਆ ਅਫਸਰ ਅਤੇ ਬਾਲ ਭਲਾਈ ਕਮੇਟੀ ਦੇ ਮੈਂਬਰਾਂ ਨਾਲ ਕੀਤੀ ਮੀਟਿੰਗ।
ਸੰਗਰੂਰ, 27 ਜੁਲਾਈ- ਜਿਲਾ ਕਾਨੂੰਨੀੇ ਸੇਵਾਵਾਂ ਅਥਾਰਟੀ, ਸੰਗਰੂਰ ਦੇ ਸਕੱਤਰ ਸਮੇਤ ਸਿਵਲ ਜੱਜ (ਸ.ਡ.) ਸੀ.ਜੇ.ਐਮ. ਸ਼੍ਰੀਮਤੀ ਦੀਪਤੀ ਗੋਇਲ ਨੇ ਮਾਨਯੋਗ ਸੁਪਰੀਮ ਕੋਰਟ ਵਲੋਂ ਪਾਸ ਕੀਤੀ ਗਈ ਜਜਮੈਂਟ ਦੇ ਸਬੰਧ ਵਿੱਚ ਜਿਲ੍ਹਾ ਬਾਲ ਸੁੱਰਖਿਆ ਅਫਸਰ ਅਤੇ ਬਾਲ ਭਲਾਈ ਕਮੇਟੀ, ਸੰਗਰੂਰ ਦੇ ਮੈਂਬਰਾਂ ਨਾਲ ਮੀਟਿੰਗ ਕੀਤੀ।
ਇਸ ਮੌਕੇ ਤੇ ਮਾਨਯੋਗ ਸਕੱਤਰ ਸਾਹਿਬ ਵਲੋਂ ਦਸਿਆ ਗਿਆ ਕਿ ਜਿਲ੍ਹੇ ਵਿੱਚ ਕਰੋਨਾ ਮਹਾਂਮਾਰੀ ਦੌਰਾਨ ਅਨਾਥ ਹੋਏ ਬੱਚਿਆਂ ਦੇ ਪਾਲਣ ਪੋਸ਼ਣ ਲਈ ਸਪਾਂਸਰਸ਼ਿਪ ਸਕੀਮ ਅਤੇ ਵੇਸਟਰ ਕੇਅਰ ਸਕੀਮ ਦੇ ਤਹਿਤ ਹਰੇਕ ਮਹੀਨੇ 2000 ਰੁਪਏ ਦੀ ਆਰਥਿਕ ਮਦਦ ਦੇਣੀ ਯਕੀਨੀ ਬਣਾਈ ਜਾਵੇ ਅਤੇ ਕਰੋਨਾ ਮਹਾਂਮਾਰੀ ਦੌਰਾਨ ਅਨਾਥ ਹੋਏ ਬਚਿਆਂ ਸਬੰਧੀ ਅਥਾਰਟੀ ਨੁੂੰ ਜਾਣਕਾਰੀ ਮੁਹਇਆ ਕਰਵਾਈ ਜਾਵੇ। ਇਸਦੇ ਨਾਲ ਹੀ ਉਹਨਾਂ ਨੇ ਕੌਮੀ ਕਾਨੂੰਨੀਂ ਸੇਵਾਵਾਂ ਅਥਾਰਟੀ, ਨਵੀਂ ਦਿੱਲੀ ਵਲੋਂ ਚਲਾਈਆਂ ਜਾ ਰਹੀਆਂ ਵੱਖ ਵੱਖ ਸਕੀਮਾਂ ਸੰਬਧੀ ਵੀ ਵਿਸਥਾਰ ਨਾਲ ਚਰਚਾ ਕੀਤੀ। ਉਹਨਾਂ ਨੇ ਦਸਿਆ ਕਿ ਇਸ ਅਥਾਰਟੀ ਵਲੋਂ ਮੁਫਤ ਕਾਨੂੰਨੀ ਸਲਾਹ ਦਿੱਤੀ ਜਾਂਦੀ ਹੈ ਅਤੇ ਕਿਸੇ ਵੀ ਤਰ੍ਹਾਂ ਦੀ ਮੁਫਤ ਕਾਨੂੰਨੀ ਸਲਾਹ ਲੈਣ ਲਈ ਟੋਲ ਫ੍ਰੀ ਨੰਬਰ 1968 ਤੇ ਸਪੰਰਕ ਕੀਤਾ ਜਾ ਸਕਦਾ ਹੈ।
Please Share This News By Pressing Whatsapp Button