ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਮੌਕੇ 31 ਜੁਲਾਈ ਨੂੰ ਜ਼ਿਲਾ ਸੰਗਰੂਰ ’ਚ ਛੁੱਟੀ ਦਾ ਐਲਾਨ
ਸੰਗਰੂਰ, 28 ਜੁਲਾਈ:
ਸ਼ਹੀਦ ਊਧਮ ਸਿੰਘ ਜੀ ਦੇ ਸ਼ਹੀਦੀ ਦਿਵਸ ਮੌਕੇ ਸ਼ਹੀਦ ਊਧਮ ਸਿੰਘ ਜੀ ਨੂੰ ਸ਼ਰਧਾ ਦੇ ਫੁੱਲ ਭੇਟ ਕਰਨ ਲਈ ਡਿਪਟੀ ਕਮਿਸ਼ਨਰ ਸ਼੍ਰੀ ਰਾਮਵੀਰ ਨੇ ਸਤਿਕਾਰ ਵਜੋਂ 31 ਜੁਲਾਈ 2021 ਨੂੰ ਨੈਗੋਸ਼ੀਏਬਲ ਇੰਸਟਰੂਮੈਂਟ ਐਕਟ 1881 ਦੀ ਧਾਰਾ 25 ਦੇ ਤਹਿਤ ਜ਼ਿਲਾ ਸੰਗਰੂਰ ਦੇ ਸਰਕਾਰੀ, ਅਰਧ ਸਰਕਾਰੀ, ਪ੍ਰਾਈਵੇਟ ਦਫ਼ਤਰਾਂ, ਪ੍ਰਾਈਵੇਟ ਸਕੂਲਾਂ, ਵਿਦਿਅਕ ਅਦਾਰਿਆਂ, ਯੂਨੀਵਰਸਿਟੀ, ਕਾਲਜਾਂ ਅਤੇ ਬੈਂਕਾਂ ਆਦਿ ਵਿੱਚ ਛੁੱਟੀ ਦਾ ਐਲਾਨ ਕੀਤਾ ਹੈ ਤਾਂ ਜੋ ਲੋਕ ਕੋਵਿਡ ਸਲਾਹਾਂ ਦੀ ਪਾਲਣਾ ਕਰਦਿਆਂ ਸਮਾਰੋਹ ਵਿਚ ਭਾਗ ਲੈ ਸਕਣ।
ਇਹ ਹੁਕਮ ਵਿੱਦਿਅਕ ਅਦਾਰਿਆਂ, ਬੋਰਡਾਂ, ਯੂਨੀਵਰਸਿਟੀ, ਸਕੂਲਾਂ, ਕਾਲਜਾਂ ਆਦਿ ਜਿੰਨ੍ਹਾਂ ਵਿੱਚ ਪ੍ਰੀਖਿਆ ਚੱਲ ਰਹੀ ਹੈ, ਉੱਤੇ ਲਾਗੂ ਨਹੀਂ ਹੋਣਗੇ।
Please Share This News By Pressing Whatsapp Button