ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੁਨਾਮ (ਲੜਕੇ) ਵਿਖੇ ਸਲੋਗਨ ਲਿਖਣ ਮੁਕਾਬਲਾ ਕਰਵਾਇਆ
ਸੰਗਰੂਰ, 1 ਅਗਸਤ
ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ ਪੁਰਬ ਨੂੰ ਸਮਰਪਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੁਨਾਮ (ਲੜਕੇ) ਵਿਖੇ ਸਲੋਗਨ ਲਿਖਣ ਮੁਕਾਬਲਾ ਕਰਵਾਇਆ ਗਿਆ । ਇਸ ਆਨਲਾਈਨ ਮੁਕਾਬਲੇ ਵਿੱਚ ਮਿਡਲ ਗਰੁੱਪ ਦੇ ਛੇਵੀਂ ਤੋਂ ਅੱਠਵੀਂ ਜਮਾਤ ਦੇ ਵਿਦਿਆਰਥੀਆਂ ਨੇ ਭਾਗ ਲਿਆ। ਇਹ ਜਾਣਕਾਰੀ ਸਕੂਲ ਪ੍ਰਿੰਸੀਪਲ ਸ੍ਰੀ ਦਿਨੇਸ਼ ਕੁਮਾਰ ਨੇ ਦਿੱਤੀ।
ਉਨ੍ਹਾਂ ਵਿਦਿਆਰਥੀਆਂ ਨੂੰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਜੀਵਨ ਫਲਸਫੇ, ਕੁਰਬਾਨੀ ਦੇ ਜਜਬੇ ਅਤੇ ਸਿੱਖਿਆਵਾਂ ਤੋਂ ਸੇਧ ਲੈਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਅਜਿਹੇ ਮੁਕਾਬਲੇ ਬੱਚਿਆਂ ਅੰਦਰ ਨੈਤਿਕ ਗੁਣਾਂ ਦਾ ਵਿਕਾਸ ਕਰਨ ਦੇ ਨਾਲ ਨਾਲ ਉਨ੍ਹਾਂ ਨੂੰ ਆਪਣੇ ਧਰਮ ਤੇ ਵਿਰਸੇ ਪ੍ਰਤੀ ਵੀ ਜਾਣੂ ਕਰਵਾਉਂਦੇ ਹਨ। ਉਨ੍ਹਾਂ ਵੱਧ ਤੋਂ ਵੱਧ ਬੱਚਿਆਂ ਨੂੰ ਇਸ ਮੁਕਾਬਲੇ ਵਿਚ ਭਾਗ ਲੈਣ ਲਈ ਪ੍ਰੇਰਿਤ ਕੀਤਾ
ਉਨ੍ਹਾਂ ਦੱਸਿਆ ਕਿ ਸਲੋਗਨ ਲਿਖਣ ਮੁਕਾਬਲੇ ਵਿਚ ਵਿਦਿਆਰਥੀਆਂ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਜੀਵਨ ਬਾਰੇ ਜਾਣਕਾਰੀ ਬਹੁਤ ਹੀ ਪ੍ਰਭਾਵਸਾਲੀ ਢੰਗ ਨਾਲ ਸਾਂਝੀ ਕੀਤੀ। ਉਨ੍ਹਾਂ ਦੱਸਿਆ ਕਿ ਸਕੂਲ ਨੋਡਲ ਅਫਸਰ ਸ੍ਰੀ ਬਲਜੀਤ ਸਿੰਘ, ਸਹਾਇਕ ਨੋਡਲ ਅਫਸਰ ਮੈਡਮ ਡਿੰਪਲ ਅਤੇ ਮੈਡਮ ਗੁਰਦੀਪ ਕੌਰ ਦੀ ਅਗਵਾਈ ‘ਚ ਕਰਵਾਏ ਮੁਕਾਬਲੇ ਦੌਰਾਨ ਭਰਤ ਲਾਲ ਜਮਾਤ ਸੱਤਵੀਂ ਨੇ ਪਹਿਲਾ, ਹਰਸਦੀਪ ਸਿੰਗਲਾ ਜਮਾਤ ਸੱਤਵੀ ਨੇ ਦੂਜਾ ਅਤੇ ਅਨਿਕ ਮਾਇਤੀ ਜਮਾਤ ਸੱਤਵੀਂ ਨੇ ਤੀਜਾ ਸਥਾਨ ਪ੍ਰਾਪਤ ਕੀਤਾ।
Please Share This News By Pressing Whatsapp Button