ਚੋਣ ਕਮਿਸ਼ਨ ਵਲੋਂ ‘ਬੂਥ ਲੈਵਲ ਅਫਸਰਾਂ’ ਬਾਰੇ ਜਾਗਰੂਕਤਾ ਲਈ ਵਿਸ਼ੇਸ਼ ਮੁਹਿੰਮ ਸ਼ੁਰੂ
ਮਲੇਰਕੋਟਲਾ 03 ਅਗਸਤ
ਭਾਰਤ ਚੋਣ ਕਮਿਸਨ ਦੀਆਂ ਹਦਾਇਤਾਂ ਅਨੁਸਾਰ ਜਿਲ੍ਹਾ ਮਲੇਰੋਕਟਾ ਦੇ 02 ਵਿਧਾਨ ਸਭਾ ਚੋਣਹਲਕਿਆਂ (105 ਮਲੇਰਕੋਟਲਾ ਅਤੇ 106 ਅਮਰਗੜ੍ਹ)ਵਿੱਚ ਨਿਯੁਕਤ ਬੂਥ ਲੈਵਲ ਅਫਸਰਾਂ ਬਾਰੇ ਲੋਕਾਂ ਨੂੰ ਜਾਣੂੰ ਕਰਵਾਉਣ ਲਈ ਵਿਸ਼ੇਸ਼ ਮੁਹਿੰਮ ‘ ਨੋ ਯੂਅਰ ਬੀ.ਐਲ.ਓ ’ ਸ਼ੁਰੂ ਕੀਤੀ ਗਈ ਹੈ।
ਜਿਲ੍ਹਾ ਚੋਣ ਅਫਸਰ ਕਮ ਡਿਪਟੀ ਕਮਿਸ਼ਨਰ ਸ੍ਰੀਮਤੀ ਅੰਮ੍ਰਿਤ ਕੌਰ ਗਿੱਲ ਨੇ ਦੱਸਿਆ ਕਿ ਬੂਥ ਲੈਵਲ ਅਫਸਰ ਆਮ ਜਨਤਾ ਅਤੇ ਭਾਰਤ ਚੋਣ ਕਮਿਸ਼ਨ ਵਿੱਚ ਇੱਕ ਕੜੀ ਦਾ ਕੰਮ ਕਰਦਾ ਹੈ, ਜਿਸ ਰਾਹੀਂ ਭਾਰਤੀ ਚੋਣ ਕਮਿਸ਼ਨ ਵਲੋਂ ਦਿੱਤੇ ਜਾਂਦੇ ਜਮਹੂਰੀ ਹੱਕਾਂ ਦੀ ਪ੍ਰਾਪਤੀ ਵਿਚ ਉਨ੍ਹਾਂ ਦਾ ਰੋਲ ਅਹਿਮ ਹੈ। ਇਸ ਤੋਂ ਇਲਾਵਾ ਆਮ ਜਨਤਾ ਵਿੱਚ ਵੋਟ ਬਣਵਾਉਣ ਅਤੇ ਵੋਟ ਦੇ ਅਧਿਕਾਰ ਦੀ ਸਹੀ ਵਰਤੋਂ ਕਰਨ ਸਬੰਧੀ ਜਾਗਰੂਕਤਾ ਪੈਦਾ ਕਰਨ ਵਿੱਚ ਵੀ ਬੀ.ਐਲ.ਓਜ਼ ਵਲੋਂ ਅਹਿਮ ਰੋਲ ਅਦਾ ਕੀਤਾ ਜਾਂਦਾ ਹੈ।
ਉਨ੍ਹਾਂ ਕਿਹਾ ਕਿ ਕੋਈ ਵੀ ਨਾਗਰਿਕ ਆਪਣੀ ਵੋਟ ਸਬੰਧੀ ਜਾਣਕਾਰੀ ਨਵੀਂ ਵੋਟ ਬਨਾਉਣ, ਵੋਟ ਕਟਾਉਣ, ਵੋਟ ਦੇ ਇੰਦਰਾਜ ਵਿੱਚ ਸੋਧ ਕਰਨ ਆਦਿ ਸਬੰਧੀ ਵਿਅਕਤੀਗਤ ਤੌਰ (ਖੁਦ) `ਤੇ ਐਨ.ਵੀ.ਐਸ.ਪੀ ਪੋਟਲ (ਨੈਸ਼ਨਲ ਵੋਟਰ ਸਰਵਿਸ ਪੋਟਲ) ਜਾਂ ਵੋਟਰ ਹੈਲਪ ਲਾਈਨ ਮੋਬਾਇਲ ਐਪ ਤੇ ਲੈ ਸਕਦਾ ਹੈ।ਇਸ ਤੋਂ ਇਲਾਵਾ ਕੋਈ ਵੀ ਨਾਗਰਿਕ ਆਪਣੀ ਵੋਟ ਸਬੰਧੀ ਜਾਣਕਾਰੀ ਨੇੜਲੇ ਚੋਣਕਾਰ ਰਜਿਸਟਰੇਸ਼ਨ ਅਫਸਰ ਦੇ ਦਫਤਰ ਵਿਖੇ ਜਾਂ ਬਲਾਕ ਲੈਵਲ ਅਫਸਰ ਤੋਂ ਲੈ ਸਕਦਾ ਹੈ
Please Share This News By Pressing Whatsapp Button