ਜ਼ਿਲੇ ਵਿੱਚ ਕੋਵਿਡ-19 ਸਬੰਧੀ ਲਗਾਈਆਂ ਪਾਬੰਦੀਆਂ ’ਚ 10 ਅਗਸਤ ਤੱਕ ਵਾਧਾ
ਸੰਗਰੂਰ 3 ਅਗਸਤ
ਜ਼ਿਲਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਸ਼੍ਰੀ ਰਾਮਵੀਰ ਵੱਲੋਂ ਪੰਜਾਬ ਸਰਕਾਰ ਦੇ ਨਿਰਦੇਸ਼ਾਂ ਅਨੁਸਾਰ ਕੋਵਿਡ-19 ਸਬੰਧੀ ਲਗਾਈਆਂ ਪਾਬੰਦੀਆਂ ਨੂੰ ਜ਼ਿਲੇ ਵਿੱਚ 10 ਅਗਸਤ 2021 ਤੱਕ ਵਧਾ ਦਿੱਤਾ ਗਿਆ ਹੈ। ਇਸਦੇ ਨਾਲ ਹੀ ਉਨਾਂ ਹੁਕਮ ਦਿੱਤੇ ਹਨ ਕਿ ਜ਼ਿਲੇ ਦੇ ਸਾਰੇ ਸਕੂਲ ਸਾਰੀਆਂ ਜਮਾਤਾਂ ਲਈ ਖੁੱਲ ਸਕਦੇ ਹਨ ਹਾਲਾਂਕਿ ਇਸ ਦੌਰਾਨ ਸਕੂਲਾਂ ਲਈ ਸਰਕਾਰ ਵੱਲੋਂ ਜਾਰੀ ਕੋਵਿਡ ਪ੍ਰੋਟੋਕਾਲ ਦੀ ਪਾਲਣਾ ਕਰਨੀ ਜ਼ਰੂਰੀ ਹੋਵੇਗੀ। ਉਨਾਂ ਕਿਹਾ ਕਿ ਇਸ ਸਬੰਧੀ ਜ਼ਿਲਾ ਸਿੱਖਿਆ ਅਫ਼ਸਰ ਨਿਰਦੇਸ਼ ਜਾਰੀ ਕਰਨਗੇ।
ਜ਼ਿਲਾ ਮੈਜਿਸਟ੍ਰੇਟ ਨੇ ਕਿਹਾ ਕਿ ਸਿਹਤ ਮੰਤਰਾਲਾ ਅਤੇ ਪੰਜਾਬ ਸਰਕਾਰ ਵੱਲੋਂ ਜਾਰੀ ਕੋਵਿਡ-19 ਦੇ ਹੁਕਮਾਂ ਦੀ ਪਾਲਣਾ ਘੱਟੋ ਘੱਟ 6 ਫੁੱਟ ਦੀ ਸਮਾਜਿਕ ਦੂਰੀ, ਬਾਜਾਰਾਂ ਅਤੇ ਜਨਤਕ ਆਵਾਜਾਈ ਸਾਧਨਾਂ ਵਿੱਚ ਭੀੜ ਨੂੰ ਨਿਯੰਤਿ੍ਰਤ ਕਰਨਾ ਯਕੀਨੀ ਬਣਾਇਆ ਜਾਵੇਗਾ। ਉਨਾਂ ਕਿਹਾ ਕਿ ਕੋਵਿਡ -19 ਦੇ ਉਲੰਘਣਾ ਜਿਵੇਂ ਮਾਸਕ ਨਾ ਪਾਉਣ ਅਤੇ ਜਨਤਕ ਥਾਵਾਂ ਤੇ ਥੁੱਕਣ ਵਾਲਿਆਂ ’ਤੇ ਸਖਤੀ ਅਪਣਾਈ ਜਾਵੇਗੀ। ਉਨਾਂ ਕਿਹਾ ਕਿ ਇਨਾਂ ਹਦਾਇਤਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਆਪਦਾ ਪ੍ਰਬੰਧਨ ਐਕਟ 2005 ਦੀ ਧਾਰਾ 188 ਦੇ ਸੈਕਸ਼ਨ 51 ਤੋਂ 60 ਤਹਿਤ ਕਾਰਵਾਈ ਅਮਲ ’ਚ ਲਿਆਂਦੀ ਜਾਵੇਗੀ
Please Share This News By Pressing Whatsapp Button