ਡੇਂਗੂ, ਮਲੇਰੀਆਂ ਅਤੇ ਚਿਕਨ ਗੁਣੀਆਂ ਤੋਂ ਬਚਾਅ ਲਈ ਕੀਤੇ ਜਾਣ ਪੁਖ਼ਤਾ ਪ੍ਰਬੰਧ:ਵਧੀਕ ਡਿਪਟੀ ਕਮਿਸ਼ਨਰ(ਅਰਬਨ)
ਮਲੇਰਕੋਟਲਾ 04 ਅਗਸਤ :
ਵਧੀਕ ਡਿਪਟੀ ਕਮਿਸ਼ਨਰ(ਅਰਬਨ) ਸ੍ਰੀ ਰਾਜੇਸ਼ ਤ੍ਰਿਪਾਠੀ ਨੇ ਬਰਸਾਤਾਂ ਦੇ ਮੌਸਮ ਵਿਚ ਡੇਂਗੂ, ਮਲੇਰੀਆਂ ਅਤੇ ਚਿਕਨ ਗੁਣੀਆਂ ਵਰਗੀਆਂ ਬਿਮਾਰੀਆਂ ਨੂੰ ਰੋਕਣ ਸਬੰਧੀ ਸਿਹਤ ਵਿਭਾਗ ਲੋਕਾਂ ਨੂੰ ਜਾਗਰੂਕ ਕਰਨ ਅਤੇ ਨਗਰ ਕੌਂਸਲਾਂ ਦੇ ਅਧਿਕਾਰੀਆਂ ਨੂੰ ਜ਼ਿਲ੍ਹੇ ‘ਚ ਫੌਗਿੰਗ ਕਰਵਾਉਣ ਦੇ ਆਦੇਸ਼ ਦਿੱਤੇ ।ਉਨ੍ਹਾਂ ਕਿਹਾ ਕਿ ਬਰਸਾਤ ਦੇ ਮੌਸਮ ‘ਚ ਹੋਣ ਵਾਲੀਆਂ ਬਿਮਾਰੀਆਂ ਤੋ ਸੁਚੇਤ ਰਹਿਣ ਦੀ ਲੋੜ ਹੈ।ਉਨ੍ਹਾਂ ਜ਼ਿਲ੍ਹੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕਿਸੇ ਵੀ ਛੁੱਟੀ ਵਾਲੇ ਦਿਨ ਜਾ ਐਤਵਾਰ ਨੂੰ ਡਰਾਈ ਡੇਅ ਤਹਿਤ ਮਨਾਉਣ ।ਉਨ੍ਹਾਂ ਹੋਰ ਕਿਹਾ ਕਿ ਜ਼ਿਆਦਾ ਤਰ ਬਿਮਾਰੀਆਂ ਤੋਂ ਨਿੱਜੀ ਅਤੇ ਆਪਣੇ ਆਲ਼ੇ ਦੁਆਲੇ ਦੀ ਸਫ਼ਾਈ ਨਾਲ ਹੀ ਬਚੀਆਂ ਜਾ ਸਕਦਾ ਹੈ। ਇਸ ਲਈ ਸਾਨੂੰ ਸਾਰਿਆਂ ਨੂੰ ਆਪਣੇ ਨੈਤਿਕ ਜ਼ਿੰਮੇਵਾਰੀ ਸਮਝਦੇ ਹੋਏ ਆਪਣੇ ਘਰਾਂ ਦੇ ਨਾਲ ਨਾਲ ਆਲ਼ੇ ਦੁਆਲੇ ਦੀ ਸਫ਼ਾਈ ਵੱਲ ਧਿਆਨ ਦੇਣਾ ਚਾਹੀਦਾ ਹੈ ।
ਵਧੀਕ ਡਿਪਟੀ ਕਮਿਸ਼ਨਰ(ਅਰਬਨ) ਸ੍ਰੀ ਰਾਜੇਸ਼ ਤ੍ਰਿਪਾਠੀ ਨੇ ਸਮੂਹ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਡੇਂਗੂ ਬੁਖ਼ਾਰ ਤੋ ਬਚਣ ਲਈ ਉਹ ਆਪਣੇ ਘਰਾਂ ਵਿੱਚ ਅਤੇ ਘਰ ਦੇ ਆਲ਼ੇ ਦੁਆਲੇ ਕਿਤੇ ਵੀ ਪਾਣੀ ਨਾ ਖੜਨ ਦੇਣ । ਉਨ੍ਹਾਂ ਕਿਹਾ ਕਿ ਘਰਾਂ ਵਿੱਚ ਲੱਗੇ ਕੂਲਰਾਂ, ਗਮਲਿਆਂ ਅਤੇ ਫ਼ਰਿਜਾਂ ਦੀਆਂ ਪਿੱਛੇ ਲੱਗੀਆਂ ਟ੍ਰੇਆਂ ਵਿੱਚ ਖੜੇ ਪਾਣੀ ਨੂੰ ਹਫ਼ਤੇ ਵਿੱਚ ਇਕਵਾਰ ਜ਼ਰੂਰ ਚੰਗੀ ਤਰਾਂ ਸਾਫ਼ ਕਰਕੇ ਸੁਖਾਇਆ ਜਾਵੇ , ਛੱਤਾਂ ਤੇ ਰੱਖੀਆਂ ਪਾਣੀ ਦੀਆਂ ਟੈਂਕੀਆਂ ਦੇ ਢਕਣਾ ਨੂੰ ਚੰਗੀ ਤਰਾ ਢਕਿਆ ਜਾਵੇ , ਉਨ੍ਹਾਂ ਕਿਹਾ ਕਿ ਇਹ ਮੱਛਰ ਦਿਨ ਵੇਲੇ ਕੱਟਦਾ ਹੈ ਇਸ ਲਈ ਅਜਿਹੇ ਕੱਪੜੇ ਪਹਿਨੇ ਜਾਣ ਜਿਸ ਨਾਲ ਸਰੀਰ ਪੂਰੀ ਤਰਾ ਢਕਿਆ ਰਹੇ
Please Share This News By Pressing Whatsapp Button