ਡਿਪਟੀ ਕਮਿਸ਼ਨਰ ਵੱਲੋਂ ਬਾਰਿਸ਼ ਨਾਲ ਫ਼ਸਲਾਂ ਨੂੰ ਹੋਏ ਨੁਕਸਾਨ ਦਾ ਅਨੁਮਾਨ ਲਾਉਣ ਲਈ ਵਿਸ਼ੇਸ਼ ਗਿਰਦਾਵਰੀ ਦੇ ਹੁਕਮ
ਸੰਗਰੂਰ, 4 ਅਗਸਤ:
ਡਿਪਟੀ ਕਮਿਸ਼ਨਰ ਸ਼੍ਰੀ ਰਾਮਵੀਰ ਨੇ ਜ਼ਿਲ੍ਹਾ ਸੰਗਰੂਰ ਵਿਖੇ ਬੀਤੇ ਦਿਨੀਂ ਹੋਈ ਭਾਰੀ ਬਾਰਿਸ਼ ਕਾਰਨ ਫਸਲਾਂ ਦੇ ਹੋਏ ਨੁਕਸਾਨ ਦਾ ਅਨੁਮਾਨ ਲਗਾਉਣ ਲਈ ਫ਼ਸਲ ਸਾਉਣੀ 2021 ਦੀ ਵਿਸ਼ੇਸ਼ ਗਿਰਦਾਵਰੀ ਦੇ ਹੁਕਮ ਦਿੱਤੇ ਹਨ। ਡਿਪਟੀ ਕਮਿਸ਼ਨਰ ਨੇ ਸਮੂਹ ਸਬ ਡਵੀਜ਼ਨਾਂ ਦੇ ਉਪ ਮੰਡਲ ਮੈਜਿਸਟਰੇਟ ਨੂ ੰਹਦਾਇਤ ਜਾਰੀ ਕਰਦਿਆਂ 15 ਦਿਨਾਂ ਦੇ ਅੰਦਰ ਅੰਦਰ ਰਿਪੋਰਟ ਭੇਜਣ ਲਈ ਆਖਿਆ ਹੈ।
ਡਿਪਟੀ ਕਮਿਸ਼ਨਰ ਨੇ ਆਪਣੇ ਹੁਕਮਾਂ ’ਚ ਕਿਹਾ ਹੈ ਕਿ ਹਲਕਾ ਪਟਵਾਰੀ ਵੱਲੋਂ ਖਰਾਬੇ ਦੀ ਕੀਤੀ ਗਈ ਅਸੈਸਮੈਂਟ ਦੀ 100 ਫ਼ੀਸਦੀ ਪੜਤਾਲ ਕਾਨੂੰਗੋ, ਸੀ.ਆਰ.ਓ. ਅਤੇ ਸਬੰਧਤ ਉੱਪ ਮੰਡਲ ਮੈਜਿਸਟ੍ਰੇਟ 50 ਫ਼ੀਸਦੀ ਚੈਕਿੰਗ ਕਰਨਗੇ।
Please Share This News By Pressing Whatsapp Button