♦इस खबर को आगे शेयर जरूर करें ♦

ਸੰਗਰੂਰ ਦੇ ਪਿੰਡ ਸਤੌਜ ਦੇ ਸਰਕਾਰੀ ਸਕੂਲ ਸਮੇਤ 14 ਸਕੂਲਾਂ ਦਾ ਨਾਂ ਸ਼ਹੀਦਾਂ, ਆਜ਼ਾਦੀ ਘੁਲਾਟੀਆਂ ਅਤੇ ਨਾਮਵਰ ਸ਼ਖਸੀਅਤਾਂ ਦੇ ਨਾਂ ‘ਤੇ ਰੱਖਿਆ: ਵਿਜੈ ਇੰਦਰ ਸਿੰਗਲਾ

ਸੰਗਰੂਰ, 5 ਅਗਸਤ:(ਸਿਟੀ ਨਿਊਜ਼ ਸਰਵਿਸ)
ਪੰਜਾਬ ਸਕੂਲ ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਅੱਜ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਵੱਖ -ਵੱਖ ਜ਼ਿਲ੍ਹਿਆਂ ਦੇ 14 ਹੋਰ ਸਕੂਲਾਂ ਦਾ ਨਾਮ ਸ਼ਹੀਦਾਂ, ਆਜ਼ਾਦੀ ਘੁਲਾਟੀਆਂ ਅਤੇ ਹੋਰ ਉੱਘੀਆਂ ਸ਼ਖਸੀਅਤਾਂ ਦੇ ਨਾਂ ‘ਤੇ ਰੱਖਿਆ ਗਿਆ ਹੈ ਤਾਂ ਜੋ ਇਹਨਾਂ ਸੂਰਬੀਰਾਂ ਦੀਆਂ ਕੁਰਬਾਨੀਆਂ ਤੇ ਸਮਾਜ ‘ਚ ਪਾਏ ਯੋਗਦਾਨ ਲਈ ਉਹਨਾਂ ਨੂੰ ਬਣਦਾ ਸਨਮਾਨ ਦਿੱਤਾ ਜਾ ਸਕੇ। ਕੈਬਨਿਟ ਮੰਤਰੀ ਨੇ ਕਿਹਾ ਕਿ ਸਕੂਲਾਂ ਦਾ ਨਾਂ ਬਦਲਣ ਦਾ ਮੰਤਵ ਆਜ਼ਾਦੀ ਘੁਲਾਟੀਆਂ ਅਤੇ ਸ਼ਹੀਦਾਂ ਨੂੰ ਸੱਚੀ ਸ਼ਰਧਾਂਜਲੀ ਭੇਟ ਕਰਨਾ ਹੈ, ਜਿਨ੍ਹਾਂ ਨੇ ਸਾਡੇ ਦੇਸ਼ ਦੇ ਹਿੱਤਾਂ ਅਤੇ ਤਰੱਕੀ ਲਈ ਆਪਣੀਆਂ ਜਾਨਾਂ ਕੁਰਬਾਨ ਕਰ ਦਿੱਤੀਆਂ।

ਸ੍ਰੀ ਵਿਜੈ ਇੰਦਰ ਸਿੰਗਲਾ ਨੇ ਦੱਸਿਆ ਕਿ ਜ਼ਿਲ੍ਹਾ ਸੰਗਰੂਰ ਦੇ ਸਰਕਾਰੀ ਹਾਈ ਸਕੂਲ ਸਤੌਜ ਦਾ ਨਾਂ ਸ਼ਹੀਦ ਹਵਲਦਾਰ ਜਗਸੀਰ ਸਿੰਘ ਸਰਕਾਰੀ ਹਾਈ ਸਕੂਲ ਸਤੌਜ ਰੱਖਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਸ਼ਹੀਦ ਹਵਲਦਾਰ ਜਗਸੀਰ ਸਿੰਘ ਦਾ ਜਨਮ 15 ਅਪ੍ਰੈਲ 1978 ਨੂੰ ਪਿਤਾ ਨਾਜ਼ਰ ਸਿੰਘ ਦੇ ਘਰ ਮਾਤਾ ਛੋਟੀ ਕੌਰ ਦੀ ਕੁੱਖੋਂ ਪਿੰਡ ਸਤੌਜ ਵਿਖੇ ਹੋਇਆ ਸੀ। ਉਹ 29 ਨਵੰਬਰ 1995 ਨੂੰ ਫ਼ੌਜ ਵਿੱਚ ਭਰਤੀ ਹੋਏ ਅਤੇ 29 ਮਾਰਚ 2015 ਨੂੰ ਯੁੱਧ ਦੇ ਅਭਿਆਸ ਦੌਰਾਨ ਗੋਲਾ ਫਟਣ ਕਾਰਨ ਉਹ ਸ਼ਹੀਦ ਹੋ ਗਏ ਸਨ।

ਸ਼੍ਰੀ ਸਿੰਗਲਾ ਨੇ ਕਿਹਾ ਕਿ ਇਸੇ ਤਰ੍ਹਾਂ ਜ਼ਿਲ੍ਹਾ ਹੁਸ਼ਿਆਰਪੁਰ ਦੇ ਇੱਕ ਸਕੂਲ, ਸਰਕਾਰੀ ਐਲੀਮੈਂਟਰੀ ਸਕੂਲ ਹਰੀਜਨ ਬਸਤੀ ਬੀਨੇਵਾਲ ਦਾ ਨਾਂ ਬਦਲ ਕੇ ਸੰਵਿਧਾਨ ਦੇ ਪਿਤਾਮਾ ਬਾਬਾ ਸਾਹਿਬ ਡਾ. ਬੀ.ਆਰ.ਅੰਬੇਡਕਰ ਦੇ ਨਾਂ ‘ਤੇ ਡਾ. ਬੀ.ਆਰ. ਅੰਬੇਡਕਰ ਸਰਕਾਰੀ ਐਲੀਮੈਂਟਰੀ ਸਕੂਲ ਰੱਖਿਆ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਜ਼ਿਲ੍ਹਾ ਹੁਸ਼ਿਆਰਪੁਰ ਦੇ ਦੂਜੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬੀਨੇਵਾਲ ਦਾ ਨਾਂ 1999 ਦੇ ਕਾਰਗਿਲ ਯੁੱਧ ਦੌਰਾਨ ਸ਼ਹਾਦਤ ਦੇਣ ਵਾਲੇ ਸ਼ਹੀਦ ਬਲਦੇਵ ਰਾਜ ਦੇ ਨਾਂ ’ਤੇ ਰੱਖਿਆ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਹੁਣ ਸਕੂਲ ਦਾ ਨਾਂ ਸ਼ਹੀਦ ਬਲਦੇਵ ਰਾਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬੀਨੇਵਾਲ ਰੱਖਿਆ ਗਿਆ ਹੈ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਜ਼ਿਲ੍ਹਾ ਬਰਨਾਲਾ ਦੇ ਸਰਕਾਰੀ ਪ੍ਰਾਇਮਰੀ ਸਕੂਲ ਪੱਖੋ ਕਲਾਂ ਦਾ ਨਾਂ ਸ਼ਹੀਦ ਰਣਜੀਤ ਸਿੰਘ ਸ਼ੌਰਿਆ ਚੱਕਰ ਵਿਜੇਤਾ ਸਰਕਾਰੀ ਪ੍ਰਾਇਮਰੀ ਸਕੂਲ ਪੱਖੋ ਕਲਾਂ, ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਸਰਕਾਰੀ ਮਿਡਲ ਸਕੂਲ ਮੱਛਰਾਏ ਕਲਾਂ ਦਾ ਨਾਂ ਸ਼ਹੀਦ ਅਤਰ ਸਿੰਘ ਸ਼ਹੀਦ ਜਵਾਹਰ ਸਿੰਘ ਸਰਕਾਰੀ ਮਿਡਲ ਸਕੂਲ ਮੱਛਰਾਏ ਕਲਾਂ, ਜ਼ਿਲ੍ਹਾ ਗੁਰਦਾਸਪੁਰ ਦੇ ਸਰਕਾਰੀ ਪ੍ਰਾਇਮਰੀ ਸਕੂਲ ਵੀਲਾ ਤੇਜਾ ਦਾ ਨਾਂ ਆਜ਼ਾਦੀ ਘੁਲਾਟੀਆ ਸੁਰੈਣ ਸਿੰਘ ਸਰਕਾਰੀ ਪ੍ਰਾਇਮਰੀ ਸਕੂਲ ਵੀਲਾ ਤੇਜਾ ਅਤੇ ਜ਼ਿਲ੍ਹਾ ਮਾਨਸਾ ਦੇ ਸਰਕਾਰੀ ਮਿਡਲ ਸਕੂਲ ਬਰਨਾਲਾ ਦਾ ਨਾਂ ਸ਼ਹੀਦ ਗੁਰਮੇਲ ਸਿੰਘ ਸਰਕਾਰੀ ਮਿਡਲ ਸਕੂਲ ਬਰਨਾਲਾ ਰੱਖਿਆ ਗਿਆ ਹੈ।

ਸ੍ਰੀ ਸਿੰਗਲਾ ਨੇ ਦੱਸਿਆ ਕਿ ਜ਼ਿਲ੍ਹਾ ਮੋਗਾ ਦੇ ਸਰਕਾਰੀ ਹਾਈ ਸਕੂਲ ਡੇਮਰੂ ਖੁਰਦ ਦਾ ਨਾਂ ਬਦਲ ਕੇ ਸ਼ਹੀਦ ਲਖਵੀਰ ਸਿੰਘ ਸਰਕਾਰੀ ਹਾਈ ਸਕੂਲ ਡੇਮਰੂ ਖੁਰਦ, ਜ਼ਿਲ੍ਹਾ ਪਠਾਨਕੋਟ ਦੇ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਘਰੋਟਾ ਦਾ ਨਾਂ ਆਜ਼ਾਦੀ ਘੁਲਾਟੀਆ ਹੰਸ ਰਾਜ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਘਰੋਟਾ, ਜ਼ਿਲ੍ਹਾ ਪਟਿਆਲਾ ਦੇ ਸਰਕਾਰੀ ਐਲੀਮੈਂਟਰੀ ਸਮਾਰਟ ਸਕੂਲ ਮਰਦਾਂਹੇੜੀ ਦਾ ਨਾਂ ਸ਼ਹੀਦ ਸਲੀਮ ਖਾਨ ਸਰਕਾਰੀ ਐਲੀਮੈਂਟਰੀ ਸਮਾਰਟ ਸਕੂਲ ਮਰਦਾਂਹੇੜੀ, ਜ਼ਿਲ੍ਹਾ ਐਸ.ਏ.ਐਸ. ਨਗਰ ਦੇ ਸਰਕਾਰੀ ਹਾਈ ਸਕੂਲ ਦੱਪਰ ਦਾ ਨਾਂ ਸ਼ਹੀਦ ਸੂਬੇਦਾਰ ਬਲਵੀਰ ਸਿੰਘ ਸਰਕਾਰੀ ਹਾਈ ਸਕੂਲ ਦੱਪਰ ਅਤੇ ਜ਼ਿਲ੍ਹਾ ਤਰਨ ਤਾਰਨ ਦੇ  ਸਰਕਾਰੀ ਐਲੀਮੈਂਟਰੀ ਸਕੂਲ ਕਲਸੀਆਂ ਖੁਰਦ ਦਾ ਨਾਂ ਸ਼ਹੀਦ ਮਨਦੀਪ ਸਿੰਘ ਸਰਕਾਰੀ ਐਲੀਮੈਂਟਰੀ ਸਕੂਲ ਕਲਸੀਆਂ ਖੁਰਦ ਰੱਖਿਆ ਗਿਆ ਹੈ।
ਸਿੱਖਿਆ ਮੰਤਰੀ ਨੇ ਕਿਹਾ ਕਿ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਦੋ ਸਕੂਲਾਂ ਦਾ ਨਾਂ ਵੀ ਉਨ੍ਹਾਂ ਸ਼ਹੀਦਾਂ ਦੇ ਨਾਂ ‘ਤੇ ਰੱਖਿਆ ਗਿਆ ਹੈ ਜਿਨ੍ਹਾਂ ਨੇ ਦੇਸ਼ ਦੀ ਰਾਖੀ ਕਰਦਿਆਂ ਆਪਣੀਆਂ ਜਾਨਾਂ ਕੁਰਬਾਨ ਕਰ ਦਿੱਤੀਆਂ। ਉਨ੍ਹਾਂ ਅੱਗੇ ਦੱਸਿਆ ਕਿ ਸਰਕਾਰੀ ਹਾਈ ਸਕੂਲ ਗੱਗੜ੍ਹ ਦਾ ਨਾਂ ਸ਼ਹੀਦ ਸੂਬੇਦਾਰ ਜਸਵੰਤ ਸਿੰਘ ਸਰਕਾਰੀ ਹਾਈ ਸਕੂਲ ਗੱਗੜ੍ਹ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚੱਕ ਅਟਾਰੀ ਸਦਰਵਾਲਾ ਦਾ ਨਾਂ ਸ਼ਹੀਦ ਬਲਦੇਵ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚੱਕ ਅਟਾਰੀ ਸਦਰਵਾਲਾ ਰੱਖਿਆ ਗਿਆ ਹੈ।

Please Share This News By Pressing Whatsapp Button




स्वतंत्र और सच्ची पत्रकारिता के लिए ज़रूरी है कि वो कॉरपोरेट और राजनैतिक नियंत्रण से मुक्त हो। ऐसा तभी संभव है जब जनता आगे आए और सहयोग करे


जवाब जरूर दे 

आप अपने सहर के वर्तमान बिधायक के कार्यों से कितना संतुष्ट है ?

View Results

Loading ... Loading ...

Related Articles

Close
Close
Website Design By Bootalpha.com +91 84482 65129