ਰਾਸ਼ਟਰੀ ਭਾਊ ਭਾਈਚਾਰੇ ਦੇ ਪ੍ਰਧਾਨ ਬਲਵਿੰਦਰ ਸਿੰਘ ਸੈਫਦੀਪੁਰ ਸਾਥੀਆਂ ਸਮੇਤ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਹਾਜ਼ਰੀ ਵਿਚ ਸ਼੍ਰੋਮਣੀ ਅਕਾਲੀ ਵਿਚ ਹੋਏ ਸ਼ਾਮਲ
ਪਟਿਆਲਾ, 5 ਅਗਸਤ: ( ਬਲਵਿੰਦਰ ਪਾਲ ) ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਜੱਦੀ ਜ਼ਿਲ੍ਹੇ ਪਟਿਆਲਾ ਵਿਚ ਕਾਂਗਰਸ ਪਾਰਟੀ ਨੂੰ ਝਟਕੇ ਲੱਗਣ ਦਾ ਸਿਲਸਿਲਾ ਜਾਰੀਹੈ ਜਿਸਦੀ ਇਕ ਕੜੀ ਵਜੋਂ ਭਾਊ ਭਾਈਚਾਰੇ ਦੇ ਪ੍ਰਧਾਨ ਅਤੇ ਚੇਅਰਮੈਨ ਬਲਵਿੰਦਰ ਸਿੰਘ ਸੈਫਦੀਪੁਰ ਨੇ ਪਾਰਟੀ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਦੀ ਹਾਜ਼ਰੀਵਿਚ ਆਪਣੇ ਸਾਥੀਆਂ ਸਮੇਤ ਅਕਾਲੀ ਦਲ ਵਿਚ ਸ਼ਾਮਲ ਹੋਣ ਦਾ ਐਲਾਨ ਕਰ ਦਿੱਤਾ। ਇਕ ਸੰਖੇਪ ਪਰ ਪ੍ਰਭਾਵਸ਼ਾਲੀ ਸਮਾਗਮ ਵਿਚ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਸਰਦਾਰ ਬਲਵਿੰਦਰ ਸਿੰਘ ਸੈਫਦੀਪੁਰ ਤੇ ਉਹਨਾਂ ਦੇ ਸਾਥੀਆਂ ਨੁੰ ਪਾਰਟੀ ਵਿਚ ਸ਼ਾਮਲ ਹੋਣ ’ਤੇ ਪੂਰਾ ਮਾਣ ਸਤਿਕਾਰ ਦੇਣ ਦਾ ਭਰੋਸਾ ਦੁਆਇਆ ਤੇ ਐਲਾਨਕੀਤਾ ਕਿ ਜਲਦੀਹੀ ਉਹਨਾਂ ਨੂੰ ਵੱਡੀ ਜ਼ਿੰਮਵੇਾਰੀ ਦਿੱਤੀ ਜਾਵੇਗੀ। ਉਹਨਾਂ ਨੇ ਕਿਹਾਕਿ ਸ਼੍ਰੋਮਣੀ ਅਕਾਲੀ ਦਲ ਵੱਲੋਂ ਸਾਰੇ ਹੀ ਭਾਈਚਾਰੇ ਦੇ ਲੋਕਾਂ ਦਾ ਖੁੱਲ੍ਹੇ ਦਿਲ ਨਾਲ ਪਾਰਟੀ ਵਿੱਚ ਸ਼ਾਮਿਲ ਹੋਣ ‘ਤੇ ਭਰਾਵਾਂ ਸਵਾਗਤ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪਾਰਟੀ ਵਿੱਚ ਸ਼ਾਮਿਲ ਹੋਣ ਵਾਲੇ ਲੋਕਾਂ ਨੂੰ ਸ਼ਰੋਮਣੀ ਅਕਾਲੀ ਦਲ ਬਣਦਾ ਮਾਣ ਸਨਮਾਨ ਜਰੂਰ ਦੇਵੇਗਾ। ਇਥੇ ਵਿਸ਼ੇਸ਼ ਤੌਰ ’ਤੇ ਦੱਸਣਯੋਗਹੈ ਕਿ ਜਦੋਂ ਤੋਂ ਚੰਦੂਮਾਜਰਾ ਪਰਿਵਾਰ ਨੇ ਹਲਕਾ ਘਨੌਰ ਤੇ ਸਨੌਰ ਦੀ ਜ਼ਿੰਮੇਵਾਰੀ ਸੰਭਾਲੀਹੈ, ਉਦੋਂ ਤੋਂ ਹੁਣ ਤੱਕ ਕਾਂਗਰਸੀਆਂ ਦੇ ਅਕਾਲੀ ਦਲ ਵਿਚ ਸ਼ਾਮਲਹੋਣ ਦਾ ਇਹ ਪੰਜਵਾਂ ਮੌਕਾ ਹੈ।
Please Share This News By Pressing Whatsapp Button