ਮਲੇਰਕੋਟਲਾ *ਚ 8 ਅਗਸਤ ਨੂੰ ਮਾਲ ਪਟਵਾਰੀਆਂ, ਜ਼ਿਲ੍ਹੇਦਾਰਾਂ ਤੇ ਨਹਿਰੀ ਪਟਵਾਰੀਆਂ ਦੀਆਂ ਅਸਾਮੀਆਂ ਦੀ ਲਿਖਤੀ ਪ੍ਰੀਖਿਆ ਲਈ 02 ਕੇਂਦਰ ਸਥਾਪਤ
ਮਲੇਰਕੋਟਲਾ 07 ਅਗਸਤ
ਡਿਪਟੀ ਕਮਿਸ਼ਨਰ ਸ੍ਰੀਮਤੀ ਅੰਮ੍ਰਿਤ ਕੌਰ ਗਿੱਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿ਼ਲਾ੍ਹ ਪ੍ਰਸ਼ਾਸਨ ਵੱਲੋਂ 8 ਅਗਸਤ 2021 ( ਦਿਨ ਐਤਵਾਰ) ਨੂੰ ਮਾਲ ਪਟਵਾਰੀਆਂ, ਜ਼ਿਲ੍ਹੇਦਾਰਾਂ ਅਤੇ ਨਹਿਰੀ ਪਟਵਾਰੀਆਂ ਦੀਆਂ ਅਸਾਮੀਆਂ ਦੀ ਭਰਤੀ ਲਈ ਲਿਖਤੀ ਪ੍ਰੀਖਿਆ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਵਿਆਪਕ ਪ੍ਰਬੰਧ ਕੀਤੇ ਗਏ ਹਨ।
ਉਨ੍ਹਾਂ ਦੱਸਿਆ ਕਿ ਅਧੀਨ ਸੇਵਾਵਾਂ ਚੋਣ ਬੋਰਡ ਪੰਜਾਬ ਵੱਲੋਂ ਇਸ ਪ੍ਰੀਖਿਆ `ਚ ਕਰੀਬ 800 ਉਮੀਦਵਾਰਾਂ ਲਈ ਕੋਵਿਡ ਗਾਇਡਲਾਈਜ਼ ਤਹਿਤ ਉਮੀਦਵਾਰਾਂ ਦੀ ਸਮਾਜਿਕ ਦੂਰੀ ਅਤੇ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਜਿ਼ਲ੍ਹੇ `ਚ 02 ਕੇਂਦਰ (ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੋਗੀਵਾਲ,ਲੁਧਿਆਣਾ-ਮਲੇਰਕੋਟਲਾ ਰੋਡ,ਮਲੇਰਕੋਟਲਾ ਅਤੇ ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਪਿੰਡ ਫੱਲੇਵਾਲ ਖ਼ੁਰਦ ਨੇੜੇ ਕੁੱਪ ਕਲ੍ਹਾਂ, ਲੁਧਿਆਣਾ-ਮਲੇਰਕੋਟਲਾ ਰੋਡ, ਮਲੇਰਕੋਟਲਾ ਵਿਖੇ ਸਥਾਪਿਤ ਕੀਤੇ ਗਏ ਹਨ।
ਪ੍ਰੀਖਿਆ ਨੂੰ ਸੁਚਾਰੂ ਢੰਗ ਨਾਲ ਕਰਵਾਉਣ ਲਈ ਪ੍ਰੀਖਿਆ ਕੇਂਦਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭੋਗੀਵਾਲ,ਲੁਧਿਆਣਾ-ਮਲੇਰਕੋਟਲਾ ਰੋਡ,ਮਲੇਰਕੋਟਲਾ ਵਿਖੇ ਸਰਕਲ ਇੰਚਾਰਜ ਉਪ ਮੰਡਲ ਮੈਜਿਸਟਰੇਟ ਮਲੇਰਕੋਟਲਾ ਸ੍ਰੀ ਟੀ.ਬੈਨਿਥ, ਡਿਊਟੀ ਮੈਜਿਸਟਰੇਟ ਬਤੌਰ ਆਬਜ਼ਰਵਰ ਨਾਇਬ ਤਹਿਸੀਲਦਾਰ ਮਲੇਰਕੋਟਲਾ ਸ੍ਰੀ ਖੁਸ਼ਵਿੰਦਰ ਕੁਮਾਰ ਅਤੇ ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਪਿੰਡ ਫੱਲੇਵਾਲ ਖ਼ੁਰਦ, ਨੇੜੇ ਕੁੱਪ ਕਲ੍ਹਾਂ ਲੁਧਿਆਣਾ-ਮਲੇਰਕੋਟਲਾ ਰੋਡ, ਮਲੇਰਕੋਟਲਾ ਦੇ ਸਰਕਲ ਇੰਚਾਰਜ ਉਪ ਮੰਡਲ ਮੈਜਿਸਟਰੇਟ ਅਹਿਮਦਗੜ੍ਹ ਸ੍ਰੀ ਹਰਬੰਸ ਸਿੰਘ, ਡਿਊਟੀ ਮੈਜਿਸਟਰੇਟ ਬਤੌਰ ਆਬਜ਼ਰਵਰ ਨਾਇਬ ਤਹਿਸੀਲਦਾਰ ਅਹਿਮਦਗੜ੍ਹ ਸ੍ਰੀ ਪਵਨਦੀਪ ਸਿੰਘ ਦੀ ਡਿਊਟੀ ਲਗਾਈ ਗਈ ਹੈ ।ਸਿਵਲ ਸਰਜਨ ਮਲੇਰਕੋਟਲਾ ਨੂੰ ਹਦਾਇਤ ਕੀਤੀ ਕਿ ਇਨ੍ਹਾਂ ਪ੍ਰੀਖਿਆਵਾਂ ਵਾਲੇ ਸਥਾਨਾਂ ਤੇ ਕੋਵਿਡ ਗਾਇਡਲਾਈਜ਼ ਨੂੰ ਯਕੀਨੀ ਬਣਾਇਆ ਜਾਵੇ ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸੂਬੇ ਦੀਆਂ 1152 ਮਾਲ ਪਟਵਾਰੀਆਂ, ਜ਼ਿਲ੍ਹੇਦਾਰਾਂ ਅਤੇ ਨਹਿਰੀ ਪਟਵਾਰੀਆਂ ਦੀਆਂ ਅਸਾਮੀਆਂ ਲਈ ਕਰੀਬ 2,34,000 ਬਿਨੈਕਾਰਾਂ ਨੇ ਅਰਜ਼ੀਆਂ ਦਿੱਤੀਆਂ ਹਨ ।ਉਨ੍ਹਾਂ ਇਸ ਪ੍ਰੀਖਿਆ `ਚ ਲੱਗੇ ਅਮਲੇ ਨੂੰ ਵੀ ਹਦਾਇਤ ਕੀਤੀ ਕਿ ਪ੍ਰੀਖਿਆ ਦੌਰਾਨ ਉਮੀਦਵਾਰਾਂ ਦੁਆਰਾ ਕੋਵਿਡ ਪ੍ਰੋਟੋਕਾਲ ਦੀ ਸਖ਼ਤੀ ਨਾਲ ਪਾਲਣਾ ਨੂੰ ਯਕੀਨੀ ਬਣਾਉਣ ਲਈ ਉਪਰਾਲੇ ਕਰਨ।ਡਿਪਟੀ ਕਮਿਸ਼ਨਰ ਨੇ ਪੁਲਿਸ ਵਿਭਾਗ ਨੂੰ ਕੇਂਦਰਾਂ ਦੇ ਅੰਦਰ ਅਤੇ ਬਾਹਰ ਸੁਰੱਖਿਆ ਦੇ ਢੁਕਵੇਂ ਪ੍ਰਬੰਧ ਕਰਨ ਲਈ ਵੀ ਕਿਹਾ।
Please Share This News By Pressing Whatsapp Button