ਜ਼ਿਲੇ ਅੰਦਰ ਕੋਵਿਡ-19 ਤਹਿਤ ਹੁਣ ਤੱਕ ਕੁੱਲ 173041 ਸੈਂਪਲ ਲਏ ਗਏ, ਜਿਨ੍ਹਾਂ ‘ਚੋਂ 3778 ਪਾਜੀਟਿਵ ਕੇਸ ਆਏ: ਡਿਪਟੀ ਕਮਿਸ਼ਨਰ
ਮਲੇਰਕੋਟਲਾ 8 ਅਗਸਤ :
ਡਿਪਟੀ ਕਮਿਸ਼ਨਰ ਸ੍ਰੀਮਤੀ ਅੰਮ੍ਰਿਤ ਕੌਰ ਗਿੱਲ ਨੇ ਦੱਸਿਆ ਕਿ ਜ਼ਿਲ੍ਹਾ ਵਾਸੀਆਂ ਲਈ ਖੁਸ਼ੀ ਦੀ ਖ਼ਬਰ ਇਹ ਹੈ ਕਿ ਪਿਛਲੇ ਕਾਫ਼ੀ ਦਿਨਾਂ ਤੋਂ ਕਰੋਨਾ ਨਾਲ ਪ੍ਰਭਾਵਿਤ ਕਿਸੇ ਵਿਅਕਤੀ ਦੀ ਮੌਤ ਨਹੀਂ ਹੋਈ।
ਡਿਪਟੀ ਕਮਿਸ਼ਨਰ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਰੋਨਾ ਮਹਾਂਮਾਰੀ ਨਾਲ ਨਜਿੱਠਣ ਲਈ ਜ਼ਿਲੇ ਅੰਦਰ ਹੁਣ ਤੱਕ ਕੁੱਲ 173041 ਸੈਂਪਲ ਲਏ ਗਏ, ਜਿਨ੍ਹਾਂ ਵਿਚੋਂ 3778 ਪਾਜੀਟਿਵ ਕੇਸ ਆਏ, ਜਿਸ ‘ਚੋਂ 3593 ਕਰੋਨਾ ਪ੍ਰਭਾਵਿਤ ਮਰੀਜ਼ ਕਰੋਨਾ ਵਾਇਰਸ ਤੇ ਫ਼ਤਿਹ ਹਾਸਲ ਕਰਕੇ ਆਪੋ-ਆਪਣੇ ਘਰ ਵਾਪਸ ਪਰਤ ਗਏ। ਸ਼੍ਰੀਮਤੀ ਗਿੱਲ ਨੇ ਅੱਗੇ ਦੱਸਿਆ ਕਿ ਬੀਤੇ 24 ਘੰਟਿਆਂ ਦੌਰਾਨ ਜ਼ਿਲ੍ਹੇ ਵਿਚ ਫ਼ਤਿਹਗੜ੍ਹ ਪੰਜਗਰਾਈਆਂ ਅਧੀਨ ਕੇਵਲ ਇੱਕ ਕੇਸ ਐਕਟਿਵ ਹੈ ।
ਸਿਵਲ ਸਰਜਨ ਸ੍ਰੀ ਐਸ.ਪੀ ਸਿੰਘ ਨੇ ਕਿਹਾ ਕਿ ਮਿਸ਼ਨ ਫ਼ਤਿਹ ਤਹਿਤ ਕਰੋਨਾ ਵਾਇਰਸ ਨੂੰ ਮਾਤ ਦੇਣ ਲਈ ਵੈਕਸੀਨੇਸ਼ਨ ਮੁਹਿੰਮ ਜ਼ੋਰਾਂ `ਤੇ ਹੈ ਅਤੇ ਇਸੇ ਕੜੀ ਤਹਿਤ ਮਿਤੀ 09.08.2021 ਨੂੰ ਸ਼ਹਿਰ ਮਲੇਰਕੋਟਲਾ ਵਿਖੇ( ਸਟਾਰ ਇੰਪੈਕਟ, ਮਾਤਾ ਵੈਸ਼ਨੋ ਦੇਵੀ ਮੰਦਿਰ, ਸੀਤਾ ਗਰਾਮਰ ਸਕੂਲ, ਦਫ਼ਤਰ ਸਟਾਰ ਹੈਲਥ ਇੰਨਸੋਰੈਸ਼ ਅਤੇ ਅਰਿਹੰਤ ਸਪਿਨਿੰਗ ਮਿਲ), ਸਿਹਤ ਬਲਾਕ ਅਮਰਗੜ੍ਹ ਅਧੀਨ (ਅਮਰਗੜ੍ਹ, ਲਸੋਈ, ਮੰਨਵੀ, ਸੰਗਾਲਾ,ਫੈਜ਼ਗੜ,ਹੱਥਨ, ਚੌਂਦਾ, ਮਾਣਕਮਾਜਰਾ, ਭੜੀ ਮਾਨਸਾ, ਬੁਰਜ ਬਘੇਲ ਸਿੰਘ ਵਾਲਾ) ਅਤੇ ਇਸੇ ਤਰ੍ਹਾਂ ਸਿਹਤ ਬਲਾਕ ਫ਼ਤਿਹਗੜ੍ਹ ਪੰਜਗਰਾਈਆਂ ਅਧੀਨ (ਫ਼ਤਿਹਗੜ੍ਹ ਪੰਜਗਰਾਈਆਂ , ਧੰਨੋ, ਰੋਹੀੜਾ, ਬਾਪਲਾ, ਕੁਠਾਲਾ, ਸੰਦੌੜ, ਮਹੇਰਨਾ ਖੁਰਦ ,ਭੋਗੀਵਾਲ, ਭੂਦਨ ਨੱਥੂਮਾਜਰਾ, ਮਾਣਕੀ ਅਤੇ ਸੱਦੋਪੁਰ) ਵਿਖੇ ਵੈਕਸੀਨੇਸ਼ਨ ਲਗਾਈ ਜਾ ਰਹੀ ਹੈ ।
ਉਨ੍ਹਾਂ ਕਿਹਾ ਕਿ ਬਲਾਕ ਦੇ ਪਿੰਡਾਂ ਤੇ ਸ਼ਹਿਰਾਂ ਵਿਚ ਲਗਾਤਾਰ ਵੈਕਸੀਨੇਸ਼ਨ ਕੀਤੀ ਜਾ ਰਹੀ ਹੈ, ਜਿਸ ਦਾ ਲੋਕਾਂ ਨੂੰ ਅੱਗੇ ਵੱਧ ਕੇ ਲਾਹਾ ਲੈਣਾ ਚਾਹੀਦਾ ਹੈ। ਵੈਕਸੀਨ ਪੂਰੀ ਤਰ੍ਹਾਂ ਸੁਰੱਖਿਅਤ ਹੈ ਤੇ ਇਸ ਦਾ ਕੋਈ ਮਾੜਾ ਪ੍ਰਭਾਵ ਨਹੀਂ ਹੈ। ਇਸ ਲਈ ਕਿਸੇ ਵੀ ਤਰ੍ਹਾਂ ਦੀ ਅਫ਼ਵਾਹ ਉੱਤੇ ਯਕੀਨ ਕੀਤੇ ਬਿਨਾਂ ਇਹ ਵੈਕਸੀਨ ਲਗਵਾਈ ਜਾਵੇ।ਇਸ ਨਾਲ ਜਿੱਥੇ ਕਰੋਨਾ ਮਹਾਂਮਾਰੀ ਨੂੰ ਠੱਲ੍ਹ ਪਾਉਣ ਵਿਚ ਮਦਦ ਮਿਲੇਗੀ ,ਉੱਥੇ ਹੀ 100 ਫ਼ੀਸਦੀ ਵੈਕਸੀਨੇਸ਼ਨ ਦਾ ਟੀਚਾ ਪੂਰਾ ਕਰਨ ਵਿਚ ਮਦਦ ਮਿਲੇਗੀ, ਉੱਥੇ ਜੇ ਕਰੋਨਾ ਦੀ ਸੰਭਾਵਿਤ ਤੀਜੀ ਲਹਿਰ ਆਈ ਤਾਂ ਉਸ ਦਾ ਵੀ ਟਾਕਰਾ ਮਜ਼ਬੂਤੀ ਨਾਲ ਕੀਤਾ ਜਾ ਸਕੇਗਾ।
Please Share This News By Pressing Whatsapp Button