ਵਧੀਕ ਡਿਪਟੀ ਕਮਿਸ਼ਨਰ ਨੇ ਆਜ਼ਾਦੀ ਦਿਵਸ ਸਮਾਗਮ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ L ਵਧੀਕ ਡਿਪਟੀ ਕਮਿਸ਼ਨਰ (ਜ)
ਮਲੇਰਕੋਟਲਾ 9 ਅਗਸਤ L
ਦੇਸ਼ ਦੇ 75ਵੇਂ ਆਜ਼ਾਦੀ ਦਿਹਾੜੇ ਮੌਕੇ ਮਲੇਰਕੋਟਲਾ ਦੇ ਡਾਕਟਰ ਜ਼ਾਕਿਰ ਹੁਸੈਨ ਸਟੇਡੀਅਮ ਵਿਖੇ ਕਰਵਾਏ ਜਾਣ ਵਾਲੇ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਪੰਜਾਬ ਦੇ ਜਲ ਸਪਲਾਈ ਤੇ ਸੈਨੀਟੇਸ਼ਨ ਅਤੇ ਟਰਾਂਸਪੋਰਟ ਮੰਤਰੀ ਸ੍ਰੀਮਤੀ ਰਜ਼ੀਆ ਸੁਲਤਾਨਾ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ । ਇਸ ਗੱਲ ਦੀ ਜਾਣਕਾਰੀ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਰਾਜੇਸ਼ ਤ੍ਰਿਪਾਠੀ ਨੇ ਜ਼ਿਲ੍ਹਾ ਪੱਧਰੀ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਸੱਦੀ ਅਧਿਕਾਰੀਆਂ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦਿੱਤੀ ।ਉਨ੍ਹਾਂ ਕਿਹਾ ਕਿ ਡਿਪਟੀ ਕਮਿਸ਼ਨਰ ਸ੍ਰੀਮਤੀ ਅੰਮ੍ਰਿਤ ਗਿੱਲ ਦੀ ਅਗਵਾਈ ਵਿਚ ਇਸ ਸਮਾਗਮ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਿਆ ਜਾਵੇਗਾ ।
ਉਨ੍ਹਾਂ ਦੱਸਿਆ ਕਿ ਸਮਾਗਮ ਸਬੰਧੀ ਫ਼ੁਲ ਡਰੈੱਸ ਰਿਹਰਸਲ 13 ਅਗਸਤ ਨੂੰ ਡਾਕਟਰ ਜ਼ਾਕਿਰ ਹੁਸੈਨ ਸਟੇਡੀਅਮ ਮਲੇਰਕੋਟਲਾ ਵਿਖੇ ਹੋਵੇਗੀ। ਉਨ੍ਹਾਂ ਦੱਸਿਆ ਕਿ ਇਸ ਸਮਾਗਮ ਦੌਰਾਨ ਸ਼ਾਨਦਾਰ ਪਰੇਡ ਅਤੇ ਸਭਿਆਚਾਰ ਪ੍ਰੋਗਰਾਮ ਦਾ ਆਯੋਜਨ ਕੀਤਾ ਜਾਵੇਗਾ ।ਉਨ੍ਹਾਂ ਦੱਸਿਆ ਕਿ ਇਸ ਦੌਰਾਨ ਵੱਖ-ਵੱਖ ਖੇਤਰਾਂ ਵਿਚ ਨਾਮਣਾ ਹਾਸਲ ਕਰਨ ਵਾਲੀਆਂ ਸ਼ਖ਼ਸੀਅਤਾਂ ਅਤੇ ਵਿਸ਼ੇਸ਼ ਕਾਰਗੁਜ਼ਾਰੀ ਵਿਖਾਉਣ ਵਾਲਿਆਂ ਨੂੰ ਵੀ ਸਨਮਾਨਿਤ ਕੀਤਾ ਜਾਵੇਗਾ।
ਇਸ ਮੌਕੇ ਉਨ੍ਹਾਂ ਪਰੇਡ ਦੀ ਰਿਹਰਸਲ, ਸਟੇਜ ਦੀ ਸਜਾਵਟ, ਗਰਾਊਂਡ ਦੀ ਸਾਫ਼-ਸਫ਼ਾਈ, ਨਿਰਵਿਘਨ ਬਿਜਲੀ ਸਪਲਾਈ, ਪੀਣ ਵਾਲੇ ਪਾਣੀ ਦੇ ਪ੍ਰਬੰਧ, ਸਵਾਗਤੀ ਗੇਟ, ਪਬਲਿਕ ਐਡਰੈੱਸ ਸਿਸਟਮ, ਸ਼ਾਮਿਆਨਾ, ਰਿਕਵਰੀ ਵੈਨ, ਫਾਇਰ ਟੈਂਡਰ, ਚੌਕਾਂ ਦੀ ਸਜਾਵਟ, ਰਿਫਰੈਸ਼ਮੈਂਟ, ਬੈਰੀਕੇਡਿੰਗ, ਸੁਰੱਖਿਆ ਪ੍ਰਬੰਧਾਂ, ਬੈਠਣ ਦੇ ਪ੍ਰਬੰਧਾਂ, ਮੈਡੀਕਲ ਸਹਾਇਤਾ ਅਤੇ ਸੁਚਾਰੂ ਆਵਾਜਾਈ ਆਦਿ ਲਈ ਸਬੰਧੀ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਇਸ ਰਾਸ਼ਟਰੀ ਤਿਉਹਾਰ ਨੂੰ ਸੁਚੱਜੇ ਢੰਗ ਨਾਲ ਮਨਾਉਣ ਲਈ ਉਨ੍ਹਾਂ ਨੂੰ ਸੌਂਪੀਆਂ ਗਈਆਂ ਜ਼ਿੰਮੇਵਾਰੀਆਂ ਨੂੰ ਨਿੱਜੀ ਦਿਲਚਸਪੀ ਲੈਂਦੇ ਹੋਏ ਮਿਹਨਤ ਤੇ ਲਗਨ ਨਾਲ ਪੂਰਾ ਕਰਨ।
ਉਨ੍ਹਾਂ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਮੁੱਚੇ ਸਮਾਗਮ ਦੌਰਾਨ ਕੋਵਿਡ ਸਬੰਧੀ ਦਿਸ਼ਾ-ਨਿਰਦੇਸ਼ਾਂ ਦੀ ਪੂਰੀ ਤਰਾਂ ਪਾਲਣਾ ਯਕੀਨੀ ਬਣਾਈ ਜਾਵੇ। ਇਸ ਮੌਕੇ ਐਸ. ਡੀ. ਐਮ ਮਲੇਰਕੋਟਲਾ ਸ੍ਰੀ ਟੀ ਬੈਟਿਥ, ਐਸ.ਪੀ. (ਐਚ) ਹਰਬੰਤ ਕੌਰ, ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ਰੀ ਮਲਕੀਤ ਸਿੰਘ, ਬਾਲ ਵਿਕਾਸ ਤੇ ਪ੍ਰੋਜੈਕਟ ਅਫ਼ਸਰ ਸ੍ਰੀ ਪਵਨ ਕੁਮਾਰ, ਕਾਰਜ ਸਾਧਕ ਅਫ਼ਸਰ ਇੰਪਰੂਵਮੈਂਟ ਟਰੱਸਟ ਸ੍ਰੀਮਤੀ ਨੀਨਾ ਬਾਲਾ ਤੋਂ ਇਲਾਵਾ ਵੱਖ ਵੱਖ ਵਿਭਾਗ ਦੇ ਅਧਿਕਾਰੀ ਵੀ ਮੌਜੂਦ ਸਨ
Please Share This News By Pressing Whatsapp Button