ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਭਾਸ਼ਣ ਮੁਕਾਬਲੇ ਵਿੱਚ ਸੁਮੀਤ ਬਾਂਸਲ ਅੱਵਲ
ਸੰਗਰੂਰ, 9 ਅਗਸਤ:
ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਚੱਠਾ ਨਨਹੇੜਾ (ਸੁਨਾਮ-1) ਵਿਖੇ ਵਿਦਿਆਰਥੀਆਂ ਦੇ ਭਾਸ਼ਣ ਮੁਕਾਬਲੇ ਕਰਵਾਏ ਗਏ। ਇਹ ਜਾਣਕਾਰੀ ਸਕੂਲ ਦੇ ਪ੍ਰਿੰਸੀਪਲ ਨਵਨੀਤ ਬਾਂਸਲ ਨੇ ਦਿੱਤੀ।
ਨਵਨੀਤ ਬਾਂਸਲ ਨੇ ਦੱਸਿਆ ਕਿ ਸਕੂਲ ਨੋਡਲ ਅਫਸਰ ਗੁਰਪ੍ਰੀਤ ਕੌਰ ਤੇ ਤਕਨੀਕੀ ਸਹਾਇਕ ਬਲਜਿੰਦਰ ਕੌਰ ਦੀ ਅਗਵਾਈ ਹੇਠ ਭਾਸ਼ਣ ਮੁਕਾਬਲੇ ਕਰਵਾਏ ਗਏ। ਉਨ੍ਹਾਂ ਕਿਹਾ ਕਿ ਮੁਕਾਬਲਿਆਂ ਵਿੱਚ ਸੈਕੰਡਰੀ ਵਰਗ, ਨੌਵੀਂ ਤੋਂ ਬਾਰਵੀਂ ਜਮਾਤ ਦੇ ਵਿਦਿਆਰਥੀਆਂ ਨੇ ਭਾਗ ਲਿਆ। ਉਨ੍ਹਾਂ ਦੱਸਿਆ ਕਿ ਇਨ੍ਹਾਂ ਮੁਕਾਬਲਿਆਂ ਵਿੱਚ ਬੱਚਿਆਂ ਨੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਜੀਵਨ ਫਲਸਫੇ ਅਤੇ ਕੁਰਬਾਨੀ ਨੂੰ ਆਪਣੇ ਭਾਸ਼ਣਾਂ ਰਾਹੀਂ ਪੇਸ਼ ਕੀਤਾ। ਉਨ੍ਹਾਂ ਕਿਹਾ ਕਿ ਮੁਕਾਬਲਿਆਂ ਵਿੱਚ ਪਹਿਲਾ ਸਥਾਨ ਸੁਮੀਤ ਬਾਂਸਲ ਨੇ, ਦੂਜਾ ਸਥਾਨ ਅਮਨੀਤ ਕੌਰ ਨੇ ਤੇ ਤੀਜਾ ਸਥਾਨ ਕਮਲਪ੍ਰੀਤ ਕੌਰ ਨੇ ਪ੍ਰਾਪਤ ਕੀਤਾ। ਪ੍ਰਿੰਸੀਪਲ ਨੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੰਦੇ ਹੋਏ ਦੱਸਿਆ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਸਮੁੱਚਾ ਜੀਵਨ ਪ੍ਰੇਰਨਾ-ਸਰੋਤ ਹੈ ਜੋ ਸਾਨੂੰ ਦੂਸਰਿਆਂ ਦੀ ਮਦਦ ਲਈ ਹਮੇਸ਼ਾ ਤਤਪਰ ਰਹਿਣ ਲਈ ਪ੍ਰੇਰਿਤ ਕਰਦਾ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਵਿਭਾਗ ਵੱਲੋਂ ਉਲੀਕੇ ਜਾਂਦੇ ਹਰ ਪ੍ਰੋਗਰਾਮ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ ਲਈ ਵੀ ਪ੍ਰੇਰਿਤ ਕੀਤਾ।
Please Share This News By Pressing Whatsapp Button