ਅੱਜ ਜਿਲੇ ਵਿਚ ਨਹੀਂ ਕੋਵਿਡ ਪੋਜੀਟਿਵ ਕੇਸ : ਸਿਵਲ ਸਰਜਨ

ਫੋਟੋ ਕੈਪਸ਼ਨ : ਸਿਵਲ ਸਰਜਨ ਡਾ. ਪ੍ਰਿੰਸ ਸੋਢੀ ਅਤੇ ਡਾ ਪਰਨੀਤ ਕੌਰ ਨਿਉ ਡੈਫੋੋਡਿਲਜ ਪਬਲਿਕ ਸਕੂਲ ਗੁਰਬਖਸ਼ ਕਲੋਨੀ ਵਿਖੇ ਕੋਵਿਡ ਟੀਕਾਕਰਨ ਕੈਂਪ ਦਾ ਨਿਰੀਖਣ ਕਰਨ ਸਮੇਂ।
ਪਟਿਆਲਾ, 09 ਅਗਸਤ ( ਬਲਵਿੰਦਰ ਪਾਲ) ਸਿਵਲ ਸਰਜਨ ਡਾ. ਪ੍ਰਿੰਸ ਸੋਢੀ ਅਤੇ ਜਿਲਾ ਟੀਕਾਕਰਨ ਅਫਸਰ ਡਾ. ਵੀਨੂੰ ਗੋਇਲ ਨੇ ਦੱਸਿਆਂ ਕਿ ਟੀਕਾਕਰਨ ਮੁਹਿੰਮ ਤਹਿਤ ਜਿਲ੍ਹੇ ਵਿਚ ਕੋਵਿਡ ਟੀਕਾਕਰਨ ਕੈਂਪਾਂ ਵਿੱਚ 13585 ਨਾਗਰਿਕਾਂ ਵੱਲੋਂ ਕੋਵਿਡ ਵੈਕਸੀਨ ਦੇ ਟੀਕੇ ਲਗਵਾਏ ਗਏ ,ਜਿਸ ਨਾਲ ਕੋਵਿਡ ਟੀਕਾਕਰਣ ਦੀ ਗਿਣਤੀ 6,63,598 ਹੋ ਗਈ ਹੈ। ਸਿਵਲ ਸਰਜਨ ਡਾ. ਪ੍ਰਿੰਸ ਸੋਢੀ ਵੱਲੋ ਅੱਜ ਮੈਗਾਡਰਾਈਵ ਕੋਵਿਡ ਟੀਕਾਕਰਣ ਕੈਂਪਾਂ ਤਹਿਤ ਨਿਉ ਡੈਫੋੋਡਿਲਜ ਪਬਲਿਕ ਸਕੂਲ ਗੁਰਬਖਸ਼ ਕਲੋਨੀ ਦਾ ਨਿਰੀਖਣ ਕੀਤਾ ਗਿਆ।ਇਸ ਮੌਕੇ ਡਾ ਪਰਨੀਤ ਕੌਰ ਵੀ ਉਹਨਾਂ ਨਾਲ ਮੌਜੂਦ ਹਨ।
ਸਿਵਲ ਸਰਜਨ ਡਾ. ਪ੍ਰਿੰਸ ਸੋਢੀ ਨੇ ਕਿਹਾ ਕਿ ਕੱਲ ਮਿਤੀ 10 ਅਗਸਤ ਦਿਨ ਮੰਗਲਵਾਰ ਨੂੰ ਕੋਵੈਕਸੀਨ ਨਾਲ 18 ਸਾਲ ਦੀ ਉਮਰ ਤੋਂ ਉਪਰ ਦੇ ਨਾਗਰਿਕਾਂ ਦਾ ਪਟਿਆਲਾ ਸ਼ਹਿਰ ਦੇ ਅਨੈਕਸੀ ਕਮਿਉਨਿਟੀ ਸਿਹਤ ਕੇਂਦਰ ਮਾਡਲ ਟਾਉਨ,ਸਾਂਝਾ ਸਕੂਲ ਤ੍ਰਿਪੜੀ,ਵੀਰ ਹਕੀਕਤ ਰਾਏ ਸਕੂਲ, ਡੀ.ਐਮ.ਡਬਲਿਉ ਰੇਲਵੇ ਹਸਪਤਾਲ, ਨਾਭਾ ਦੇ ਐਮ.ਪੀ.ਡਬਲਿਉ ਸਕੂਲ ਵਿਖੇ ਕੋਵਿਡ ਟੀਕਾਕਰਨ ਕੀਤਾ ਜਾਵੇਗਾ। ਮਾਤਾ ਕੁਸ਼ੱਲਿਆ ਹਸਪਤਾਲ ਵਿਖੇ ਇੰਟਰਨੈਸ਼ਨਲ ਸਟੂਡੈਂਟਸ/ ਟ੍ਰੈਵਲਰਜ ਨੂੰ ਪਹਿਲੀ ਡੋਜ਼ ਦੇ 28 ਦਿਨਾਂ ਬਾਅਦ ਕੋਵੀਸ਼ੀਲਡ ਵੈਕਸੀਨ ਦੀ ਦੁੂਸਰੀ ਡੋਜ਼ ਵੀ ਲਗਾਈ ਜਾਵੇਗੀ।
ਸਿਵਲ ਸਰਜਨ ਡਾ. ਪ੍ਰਿੰਸ ਸੋਢੀ ਨੇ ਕਿਹਾ ਕਿ ਅੱਜ ਜਿਲੇ ਵਿੱਚ ਪ੍ਰਾਪਤ 1492 ਕੋਵਿਡ ਰਿਪੋਰਟਾਂ ਵਿਚੋਂ ਕੋਈ ਵੀ ਕੋਵਿਡ ਪੋਜੀਟਿਵ ਕੇਸ ਨਹੀ ਪਾਇਆ ਗਿਆ ਹੈ ।ਪੋਜਟਿਵ ਕੇਸਾਂ ਦੀ ਗਿਣਤੀ 48740 ਹੀ ਗਈ ਹੈ, ਮਿਸ਼ਨ ਫਤਿਹ ਤਹਿਤ ਜਿਲੇ੍ਹ ਦੇ 03 ਹੋਰ ਮਰੀਜ ਕੋਵਿਡ ਤੋਂ ਠੀਕ ਹੋ ਗਏ ਹਨ ।ਜਿਸ ਨਾਲ ਜਿਲ੍ਹੇ ਵਿਚ ਕੋਵਿਡ ਤੋਂ ਠੀਕ ਹੋਣ ਵਾਲੇ ਮਰੀਜਾਂ ਦੀ ਗਿਣਤੀ ਹੁਣ 47376 ਹੋ ਗਈ ਹੈ ਜਿਲੇ੍ਹ ਵਿੱਚ ਇਸ ਸਮੇਂ ਐਕਟਿਵ ਕੇਸਾਂ ਦੀ ਗਿਣਤੀ 23 ਹੈ ਅਤੇ ਅੱਜ ਜਿਲੇ੍ਹ ਵਿੱਚ ਇਕ ਕੋਵਿਡ ਪੋਜਟਿਵ ਮਰੀਜ਼ ਦੀ ਮੌਤ ਹੋਈ ਹੈ।ਜਿਸ ਨਾਲ ਕੁੱਲ ਕੋਵਿਡ ਪੋਜਟਿਵ ਮਰੀਜ਼ਾਂ ਦੀ ਮੌਤਾਂ ਦੀ ਗਿਣਤੀ 1341 ਹੋ ਗਈ ਹੈ।
ਸਿਹਤ ਵਿਭਾਗ ਦੀਆਂ ਟੀਮਾਂ ਵੱਲੋ ਜਿਲੇ ਵਿੱਚ ਅੱਜ 2715 ਦੇ ਕਰੀਬ ਕੋਵਿਡ ਜਾਂਚ ਲਈ ਸੈਂਪਲ ਲਏ ਗਏ ਹਨ, ਹੁਣ ਤੱਕ ਜਿਲੇ ਵਿਚ ਕੋਵਿਡ ਜਾਂਚ ਸਬੰਧੀ 8,46,065 ਸੈਂਪਲ ਲਏ ਜਾ ਚੁੱਕੇ ਹਨ, ਜਿਹਨਾਂ ਵਿਚੋ ਜਿਲਾ ਪਟਿਆਲਾ ਦੇ 48,740 ਕੋਵਿਡ ਪੋਜਟਿਵ, 7,95,872 ਨੈਗੇਟਿਵ ਅਤੇ ਲਗਭਗ 1723 ਦੀ ਰਿਪੋਰਟ ਆਉਣੀ ਅਜੇ ਬਾਕੀ ਹੈ।
Please Share This News By Pressing Whatsapp Button