ਕਾਂਗਰਸੀ ਆਗੂਆਂ ਨੇ ਮੁੱਖ ਮੰਤਰੀ ਦੇ ਸ਼ਹਿਰ ਵਿੱਚ ਹੋ ਰਹੇ ਭ੍ਰਿਸ਼ਟਾਚਾਰ ਦੀ ਪੋਲ ਖੋਲ੍ਹੀ- ਵਿਨੀਤ ਸਹਿਗਲ (ਬਿੰਨੀ)
ਪਟਿਆਲਾ-9 ਅਗਸਤ:(ਬਲਵਿੰਦਰ ਪਾਲ)
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਚੋਣ ਮਨੋਰੱਥ ਪੱਤਰ ਵਿੱਚੋਂ 93 ਫ਼ੀਸਦ ਵਾਅਦੇ ਪੁਰੇ ਕਰਨ ਦਾ ਦਾਅਵਾ ਕਰ ਰਹੇ ਹਨ। ਪਰ ਉਨ੍ਹਾਂ ਦੇ ਆਪਣੇ ਸ਼ਹਿਰ ਪਟਿਆਲਾ ਵਿੱਚ ਵਿਕਾਸ ਨਹੀਂ ਬਲਕੀ ਵਿਨਾਸ਼ ਹੋ ਰਿਹਾ ਹੈ। ਜਿੱਥੇ ਵਿਕਾਸ ਦੇ ਨਾਮ ’ਤੇ ਲਗਾਤਾਰ ਘੁਟਾਲੇ ਹੋ ਰਹੇ ਹਨ। ਇਸ ਗੱਲ ਦਾ ਪ੍ਰਗਟਾਵਾ ਭਾਰਤੀ ਜਨਤਾ ਪਾਰਟੀ ਪਟਿਆਲਾ ਸ਼ਹਿਰੀ ਦੇ ਮੀਤ ਪ੍ਰਧਾਨ ਵਿਨੀਤ ਸਹਿਗਲ (ਬਿੰਨੀ) ਨੇ ਕੀਤਾ। ਉਨ੍ਹਾਂ ਨੇ ਕਿਹਾ ਕਿ ਮੌਨਸੂਨ ਨੇ 5 ਕਰੋਡ਼ ਦੀ ਲਾਗਤ ਨਾਲ ਤਿਆਰ ਕੀਤੇ ਜਾ ਰਹੇ ਵੱਡੀ ਨਦੀ ਦੇ ਵਿਕਾਸ ਕਾਰਜਾਂ ਨੂੰ ਢਾਹ ਦਿੱਤਾ। ਉਸ ਦੇ ਨਾਲ ਹੀ ਸ਼ਹਿਰ ਦਾ ਦਿਲ ਕਹੀ ਜਾਂਦੇ ਗਾਂਧੀ ਤਲਾਬ ਵਿੱਚ ਮੀਂਹ ਦੌਰਾਨ ਕੰਧ ਡਿੱਗਣ ਨੇ ਵਿਕਾਸ ਦਾ ਅਸਲ ਚਹਿਰਾ ਸਭ ਦੇ ਸਾਹਮਣੇ ਰੱਖ ਦਿੱਤਾ ਹੈ।
ਬਿੰਨੀ ਸਹਿਗਲ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਲਗਾਤਾਰ ਕਾਂਗਰਸ ਦੀ ਲੋਕ ਵਿਰੋਧੀ ਨੀਤੀਆਂ ਖ਼ਿਲਾਫ਼ ਆਵਾਜ਼ ਚੁੱਕਦੀ ਆ ਰਹੀ ਹੈ। ਹੁਣ ਤਾਂ ਕਾਂਗਰਸ ਦੇ ਸੀਨੀਅਰ ਆਗੂ ਕ੍ਰਿਸ਼ਨ ਚੰਦ ਬੁੱਧੂ ਵੱਲੋਂ ਆਪਣੀ ਹੀ ਸਰਕਾਰ ਦੇ ਆਗੂ ਵਿਸ਼ੇਸ਼ ਤੌਰ ’ਤੇ ਮੇਅਰ ਸੰਜੀਵ ਸ਼ਰਮਾ ਖ਼ਿਲਾਫ਼ ਬੋਲ ਕੇ ਭਾਜਪਾ ਦੀਆਂ ਗੱਲਾਂ ’ਤੇ ਮੋਹਰ ਲਗਾ ਦਿੱਤੀ ਹੈ। ਉਨ੍ਹਾਂ ਕਿਹਾ ਕਿ ਸ਼ਹਿਰ ਵਿੱਚ ਲੋਕਾਂ ਦੇ ਟੈਕਸਾਂ ਦੇ ਰੁਪਏ ਦਾ ਭ੍ਰਿਸ਼ਟਾਚਾਰ ਹੋ ਰਿਹਾ ਹੈ। ਭਾਜਪਾ ਦੇ ਮੀਤ ਪ੍ਰਧਾਨ ਮੰਗ ਕੀਤੀ ਕਿ ਸ਼ਹਿਰ ਵਿੱਚ ਸਾਢੇ ਚਾਰ ਸਾਲਾਂ ਦੌਰਾਨ ਵਿਕਾਸ ਦੇ ਨਾਮ ’ਤੇ ਖਰਚੇ ਗਏ ਕਰੋਡ਼ਾਂ ਰੁਪਏ ਦੀ ਜਾਂਚ ਹੋਣੀ ਚਾਹੀਦੀ ਹੈ। ਜਿਸ ਨਾਲ ਭ੍ਰਿਸ਼ਟਾਚਾਰ ਬਾਰੇ ਸਭ ਦੇ ਸਾਹਮਣੇ ਆ ਸਕੇ। ਇਸ ਦੇ ਨਾਲ ਹੀ ਭ੍ਰਿਸ਼ਟਾਚਾਰ ਕਰਨ ਵਾਲੇ ਰਾਜਸੀ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਹੋਣੀ ਚਾਹੀਦੀ ਹੈ।
Please Share This News By Pressing Whatsapp Button