ਸੰਗਰੂਰ ’ਚ ਧੂਮ-ਧਾਮ ਨਾਲ ਮਨਾਇਆ ਜਾਵੇਗਾ ਆਜ਼ਾਦੀ ਦਿਹਾੜਾ: ਡਿਪਟੀ ਕਮਿਸ਼ਨਰ
ਸੰਗਰੂਰ, 10 ਅਗਸਤ:
15 ਅਗਸਤ 2021 ਨੂੰ ਹੋੋਣ ਵਾਲੇ ਜ਼ਿਲ੍ਹਾ ਪੱਧਰੀ ਆਜ਼ਾਦੀ ਸਮਾਗਮ ਦੀਆਂ ਤਿਆਰੀਆਂ ਸਬੰਧੀ ਇੱਕ ਜ਼ਰੂਰੀ ਮੀਟਿੰਗ ਅੱਜ ਡਿਪਟੀ ਕਮਿਸ਼ਨਰ ਸ੍ਰੀ ਰਾਮਵੀਰ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਕੀਤੀ ਗਈ। ਇਸ ਮੌਕੇ ਡਿਪਟੀ ਕਮਿਸ਼ਨਰ ਸੰਗਰੂਰ ਸ੍ਰੀ ਰਾਮਵੀਰ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਆਜ਼ਾਦੀ ਦਿਵਸ ਧੂਮ ਧਾਮ ਨਾਲ ਮਨਾਇਆ ਜਾਵੇਗਾ ਤੇ ਇਸ ਮੌਕੇ ਕਰੋੋਨਾ ਤੋੋਂ ਬਚਾਅ ਸਬੰਧੀ ਸਾਵਧਾਨੀਆਂ ਵਰਤਣ ਅਤੇ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਨੂੰ ਵੀ ਯਕੀਨੀ ਬਣਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ 15 ਅਗਸਤ ਨੂੰ ਮਨਾਏ ਜਾਣ ਵਾਲੇ ਆਜ਼ਾਦੀ ਦਿਹਾੜੇ ਸਬੰਧੀ ਕੌਮੀ ਝੰਡੇ ਦੀ ਰਸਮ ਅਤੇ ਸ਼ਹੀਦੀ ਸਮਾਰਕ ਵਿਖੇ ਰੀਥ ਚੜ੍ਹਾਉਣ ਦੀ ਰਸਮ ਪੁਲਿਸ ਲਾਈਨ ਸੰਗਰੂਰ ਵਿਖੇ ਨਿਭਾਈ ਜਾਵੇਗੀ।
ਸ਼੍ਰੀ ਰਾਮਵੀਰ ਨੇ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਆਪਣੇ ਆਪਣੇ ਵਿਭਾਗ ਦੀਆਂ ਲਗਾਈਆਂ ਗਈਆਂ ਡਿਊਟੀਆਂ ਨੂੰ ਪੂਰੀ ਇਮਾਨਦਾਰੀ, ਮਿਹਨਤ ਤੇ ਲਗਨ ਨਾਲ ਨਿਭਾਉਣ ਤਾਂ ਜੋੋ ਇਸ ਜ਼ਿਲ੍ਹਾ ਪੱਧਰੀ ਸਮਾਗਮ ਨੂੰ ਪੂਰੇ ਉਤਸ਼ਾਹ ਨਾਲ ਮਨਾਇਆ ਜਾ ਸਕੇ। ਉਨ੍ਹਾਂ ਕਾਰਜ ਸਾਧਕ ਅਫ਼ਸਰ ਨੂੰ ਸ਼ਹਿਰ ਦੇ ਆਲੇ-ਦੁਆਲੇ ਅਤੇ ਵਿਸ਼ੇਸ ਕਰਕੇ ਸਮਾਰੋਹ ਵਾਲੇ ਸਥਾਨ ’ਤੇ ਵਧੀਆ ਢੰਗ ਨਾਲ ਸਫ਼ਾਈ ਕਰਵਾਉਣ ਦੀ ਹਦਾਇਤ ਕੀਤੀ। ਉਨ੍ਹਾਂ ਪੁਲਿਸ ਲਾਈਨ ਸਟੇਡੀਅਮ ਸਮਾਰੋਹ ਵਾਲੇ ਸਥਾਨ ਤੇ ਰੰਗ-ਰੋਗਨ, ਲਾਈਟਾਂ, ਨਿਰਵਿਘਨ ਬਿਜਲੀ, ਬੈਠਣ ਦੇ ਪ੍ਰਬੰਧਾਂ, ਟ੍ਰੈਫਿਕ ਸਿਸਟਮ ਆਦਿ ਦੇ ਸਮਾਂ ਰਹਿੰਦੇ ਪੁਖਤਾ ਪ੍ਰਬੰਧ ਕਰਨ ਦੇ ਆਦੇਸ਼ ਦਿੱਤੇ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀ ਅਨਮੋਲ ਸਿੰਘ ਧਾਲੀਵਾਲ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਰਜਿੰਦਰ ਸਿੰਘ ਬੱਤਰਾ, ਐਸ.ਪੀ. ਆਲਮ ਵਿਜੇ ਸਿੰਘ, ਸਹਾਇਕ ਕਮਿਸ਼ਨਰ ਸ਼੍ਰੀ ਚਰਨਪ੍ਰੀਤ ਸਿੰਘ, ਸਹਾਇਕ ਸਿਵਲ ਸਰਜਨ ਡਾ. ਜਗਮੋਹਨ ਸਿੰਘ, ਆਰ.ਟੀ.ਏ ਕਰਨਬੀਰ ਸਿੰਘ ਛੀਨਾ ਅਤੇ ਹੋਰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।
Please Share This News By Pressing Whatsapp Button