♦इस खबर को आगे शेयर जरूर करें ♦

ਪ੍ਰਭਦੀਪ ਸਿੰਘ ਨੱਥੋਵਾਲ ਨੇ ਜ਼ਿਲ੍ਹਾ ਮਾਲੇਰਕੋਟਲਾ ਦੇ ਪਹਿਲੇ ਡੀ ਪੀ ਆਰ ਓ ਵਜੋਂ ਅਹੁਦਾ ਸੰਭਾਲਿਆ

ਮਾਲੇਰਕੋਟਲਾ, 10 ਅਗਸਤ ()
ਪੰਜਾਬ ਦੇ 23ਵੇਂ ਜ਼ਿਲ੍ਹੇ ਵਜੋਂ ਸਥਾਪਤ ਕੀਤੇ ਗਏ ਇਤਿਹਾਸਿਕ ਜ਼ਿਲ੍ਹਾ ਮਾਲੇਰਕੋਟਲਾ ਵਿੱਚ ਸੂਚਨਾ ਅਤੇ ਲੋਕ ਸੰਪਰਕ ਵਿਭਾਗ ਵੱਲੋਂ ਵੀ ਆਪਣਾ ਸਟਾਫ ਤੈਨਾਤ ਕਰਨ ਦੀ ਕਵਾਇਦ ਸ਼ੁਰੂ ਕਰ ਦਿੱਤੀ ਗਈ ਹੈ। ਇਸੇ ਤਹਿਤ ਅੱਜ ਸ੍ਰ ਪ੍ਰਭਦੀਪ ਸਿੰਘ ਨੱਥੋਵਾਲ ਨੇ ਬਤੌਰ ਪਹਿਲੇ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਵਜੋਂ ਵਾਧੂ ਕਾਰਜ ਭਾਰ ਸੰਭਾਲ ਲਿਆ ਹੈ। ਇਸ ਤੋਂ ਇਲਾਵਾ ਸ਼੍ਰੀ ਦੀਪਕ ਕਪੂਰ ਦੀ ਪਹਿਲੇ ਸਹਾਇਕ ਲੋਕ ਸੰਪਰਕ ਅਫ਼ਸਰ ਵਜੋਂ ਨਿਯੁਕਤੀ ਕੀਤੀ ਗਈ ਹੈ। ਉਹਨਾਂ ਨੇ ਵੀ ਕਾਰਜ ਭਾਰ ਸੰਭਾਲ ਲਿਆ ਹੈ।

ਦੱਸਣਯੋਗ ਹੈ ਕਿ ਪ੍ਰਭਦੀਪ ਸਿੰਘ ਨੱਥੋਵਾਲ ਇਸ ਵੇਲੇ ਜ਼ਿਲ੍ਹਾ ਮੋਗਾ ਵਿੱਚ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਵਜੋਂ ਸੇਵਾਵਾਂ ਨਿਭਾਅ ਰਹੇ ਹਨ। ਜਦਕਿ ਦੀਪਕ ਕਪੂਰ ਵਿਭਾਗੀ ਤਰੱਕੀ ਉਪਰੰਤ ਇਥੇ ਆਏ ਹਨ। ਵਿਭਾਗ ਵੱਲੋਂ ਜਲਦ ਹੀ ਬਾਕੀ ਸਟਾਫ ਵੀ ਤੈਨਾਤ ਕਰ ਦਿੱਤਾ ਜਾਵੇਗਾ।

ਸ੍ਰੀ ਪ੍ਰਭਦੀਪ ਸਿੰਘ ਨੱਥੋਵਾਲ ਨੇ ਆਪਣਾ ਅਹੁਦਾ ਸੰਭਾਲਣ ਸਮੇਂ ਕਿਹਾ ਕਿ ਸੂਚਨਾ ਤੇ ਲੋਕ ਸੰਪਰਕ ਵਿਭਾਗ ਸਰਕਾਰ ਵੱਲੋਂ ਲੋਕ ਹਿੱਤ ਲਈ ਕੀਤੀਆਂ ਜਾਣ ਵਾਲੀਆਂ ਗਤੀਵਿਧੀਆਂ ਅਤੇ ਹੋਰ ਜਰੂਰੀ ਸੂਚਨਾਵਾਂ ਨੂੰ ਲੋਕਾਂ ਤੱਕ ਪਹੁੰਚਾਉਣ ਦਾ ਕੰਮ ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਇਹ ਸਭ ਮੀਡੀਆ ਮੇੈਬਰਾਂ ਦੇ ਸਹਿਯੋਗ ਨਾਲ ਹੀ ਸੰਭਵ ਹੋ ਸਕਦਾ ਹੈ।

ਸ੍ਰੀ ਪ੍ਰਭਦੀਪ ਸਿੰਘ ਨੇ ਜ਼ਿਲ੍ਹਾ ਮਾਲੇਰਕੋਟਲਾ ਦੇ ਸਮੂਹ ਪੱਤਰਕਾਰਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਮੀਦ ਹੈ ਕਿ ਜ਼ਿਲ੍ਹੇ ਅਤੇ ਇਸ ਦੀਆਂ ਸਬ ਡਿਵੀਜ਼ਨਾਂ ਦੇ ਮੀਡੀਆ ਕਰਮੀਆਂ ਤੋਂ ਪੂਰਨ ਸਹਿਯੋਗ ਮਿਲਦਾ ਰਹੇਗਾ। ਇਸ ਤੋਂ ਪਹਿਲਾਂ ਉਹਨਾਂ ਡਿਪਟੀ ਕਮਿਸ਼ਨਰ ਸ਼੍ਰੀਮਤੀ ਅੰਮ੍ਰਿਤ ਕੌਰ ਗਿੱਲ ਨਾਲ ਮੁਲਾਕਾਤ ਕੀਤੀ ਅਤੇ ਉਹਨਾਂ ਤੋਂ  ਅਗਵਾਹੀ ਲੀਹਾਂ ਪ੍ਰਾਪਤ ਕੀਤੀਆਂ।

Please Share This News By Pressing Whatsapp Button




स्वतंत्र और सच्ची पत्रकारिता के लिए ज़रूरी है कि वो कॉरपोरेट और राजनैतिक नियंत्रण से मुक्त हो। ऐसा तभी संभव है जब जनता आगे आए और सहयोग करे


जवाब जरूर दे 

आप अपने सहर के वर्तमान बिधायक के कार्यों से कितना संतुष्ट है ?

View Results

Loading ... Loading ...

Related Articles

Close
Close
Website Design By Bootalpha.com +91 84482 65129