ਕੋਵਿਡ-19 ਦੀ ਮਹਾਂਮਾਰੀ ਤੋਂ ਸਕੂਲਾਂ ਦੇ ਵਿਦਿਆਰਥੀਆਂ ਨੂੰ ਬਚਾਉਣ ਅਤੇ ਮੌਜੂਦਾ ਸਥਿਤੀ ਨਾਲ ਨਜਿੱਠਣ ਦਿਸ਼ਾ -ਨਿਰਦੇਸ਼ ਜਾਰੀ : ਡਿਪਟੀ ਕਮਿਸ਼ਨਰ
ਮਲੇਰਕੋਟਲਾ 11 ਅਗਸਤ :
ਕੋਵਿਡ-19 ਦੀ ਮਹਾਂਮਾਰੀ ਤੋਂ ਸਕੂਲਾਂ ਦੇ ਵਿਦਿਆਰਥੀਆਂ ਨੂੰ ਬਚਾਉਣ ਅਤੇ ਮੌਜੂਦਾ ਸਥਿਤੀ ਨਾਲ ਨਜਿੱਠਣ ਅਤੇ ਇਸ ਬਿਮਾਰੀ ਨੂੰ ਫੈਲਣ ਤੋਂ ਰੋਕਣ ਵਾਸਤੇ ਪੰਜਾਬ ਸਰਕਾਰ ਵੱਲੋਂ ਦਿਸ਼ਾ -ਨਿਰਦੇਸ਼ ਜਾਰੀ ਕੀਤੇ ਹਨ ।ਇਸ ਗੱਲ ਦੀ ਜਾਣਕਾਰੀ ਡਿਪਟੀ ਕਮਿਸ਼ਨਰ ਸ੍ਰੀਮਤੀ ਅੰਮ੍ਰਿਤ ਕੌਰ ਗਿੱਲ ਨੇ ਦਿੱਤੀ । ਉਨ੍ਹਾਂ ਕਿ ਕੋਵਿਡ ਰੋਕੂ ਟੀਕੇ ਦੀਆਂ ਦੋਵੇਂ ਖ਼ੁਰਾਕਾਂ ਲਗਵਾਉਣ ਵਾਲੇ ਟੀਚਿੰਗ ਅਤੇ ਨਾਨ-ਟੀਚਿੰਗ ਸਟਾਫ਼ ਨੂੰ ਹੀ ਸਕੂਲ ਆਉਣ ਦੀ ਆਗਿਆ ਦਿੱਤੀ ਜਾਵੇ।
ਉਨ੍ਹਾਂ ਹੋਰ ਕਿਹਾ ਕਿ ਕੋਵਿਡ ਦੀ ਤੀਜੀ ਸੰਭਾਵੀ ਲਹਿਰ ਨੂੰ ਰੋਕਣ ਲਈ ਹਰ ਸੰਭਵ ਉਪਰਾਲੇ ਕਰਨੇ ਚਾਹੀਦੇ ਹਨ । ਸਾਨੂੰ ਸਾਰਿਆਂ ਨੂੰ ਵਾਇਰਸ ਦੇ ਫੈਲਾਅ ਨੂੰ ਰੋਕਣ ਲਈ ਵਧੇਰੇ ਚੌਕਸ ਰਹਿਣ ਦੀ ਲੋੜ ਹੈ।ਕੋਵਿਡ ਮਹਾਂਮਾਰੀ ਨੂੰ ਕਾਬੂ ਹੇਠ ਰੱਖਣ ਲਈ ਵੱਡੇ ਪੱਧਰ `ਤੇ ਟੈਸਟਿੰਗ ਅਤੇ ਸੰਪਰਕ ਟਰੇਸਿੰਗ ਦਾ ਹੋਣਾ ਵੀ ਜ਼ਰੂਰੀ ਹੈ
ਉਨ੍ਹਾਂ ਹੋਰ ਕਿਹਾ ਕਿ ਕੋਵਿਡ ਦੀ ਤੀਜੀ ਸੰਭਾਵੀ ਲਹਿਰ ਨੂੰ ਰੋਕਣ ਲਈ ਹਰ ਸੰਭਵ ਉਪਰਾਲੇ ਕਰਨੇ ਚਾਹੀਦੇ ਹਨ । ਸਾਨੂੰ ਸਾਰਿਆਂ ਨੂੰ ਵਾਇਰਸ ਦੇ ਫੈਲਾਅ ਨੂੰ ਰੋਕਣ ਲਈ ਵਧੇਰੇ ਚੌਕਸ ਰਹਿਣ ਦੀ ਲੋੜ ਹੈ।ਕੋਵਿਡ ਮਹਾਂਮਾਰੀ ਨੂੰ ਕਾਬੂ ਹੇਠ ਰੱਖਣ ਲਈ ਵੱਡੇ ਪੱਧਰ `ਤੇ ਟੈਸਟਿੰਗ ਅਤੇ ਸੰਪਰਕ ਟਰੇਸਿੰਗ ਦਾ ਹੋਣਾ ਵੀ ਜ਼ਰੂਰੀ ਹੈ
ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਸਿੱਖਿਆ ਅਫ਼ਸਰ ਨੂੰ ਨਿਰਦੇਸ਼ ਦਿੱਤੇ ਕਿ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਉਚਿੱਤ ਦੂਰੀ ’ਤੇ ਬਿਠਾਇਆ ਜਾਵੇ ।ਉਨ੍ਹਾਂ ਨੇ ਕਿਹਾ ਕਿ ਸਿੱਖਿਆ ਵਿਭਾਗ ਪੰਜਾਬ ਵੱਲੋਂ ਕੋਵਿਡ-19 ਦੀਆਂ ਜਾਰੀ ਹੋਈਆਂ ਹਦਾਇਤਾਂ ਦੀ ਪਾਲਣਾ ਕਰਨ ਅਤੇ ਵਿਦਿਆਰਥੀਆਂ ਵਿੱਚ ਆਪਸੀ ਦੂਰੀ ਬਣਾਉਣ ਨੂੰ ਯਕੀਨੀ ਬਣਾਉਣ ਲਈ ਸਵੇਰ ਦੀ ਸਭਾ ਤੋਂ ਵੀ ਛੋਟ ਦੇਣ ਦੇ ਨਿਰਦੇਸ਼ ਦਿੱਤੇ ਹਨ।
ਸਿਵਲ ਸਰਜਨ ਸ੍ਰੀ ਐਸ.ਪੀ. ਸਿੰਘ ਨੇ ਦੱਸਿਆ ਕਿ ਅੱਜ ਜ਼ਿਲ੍ਹੇ `ਚ ਸਿਹਤ ਬਲਾਕ ਅਮਰਗੜ੍ਹ 468, ਸਿਹਤ ਬਲਾਕ ਫ਼ਤਿਹਗੜ੍ਹ ਪੰਜਗਰਾਈਆਂ150, ਮਲੇਰਕੋਟਲਾ `ਚ 96 ਅਤੇ ਅਹਿਮਦਗੜ੍ਹ`ਚ 153 ਸਪੈੱਲ ਵੱਖ ਵੱਖ 18 ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਅਤੇ ਟੀਚਿੰਗ ਅਤੇ ਨਾਨ-ਟੀਚਿੰਗ ਸਟਾਫ਼ ਦੇ ਕੁਲ 867 ਦੇ ਸੈਂਪਲ ਲਏ ਗਏ ਜਿਸ ਵਿੱਚੋਂ ਆਰ.ਟੀ. ਪੀ.ਸੀ.ਆਰ ਦੇ 340 ਅਤੇ ਆਰ.ਏ.ਟੀ ਦੇ 527 ਸੈਂਪਲ ਲਏ ਗਏ । ਆਰ.ਏ.ਟੀ ਦੇ ਸੈਂਪਲਾਂ ਦੀ ਰਿਪੋਰਟ ਨੈਗੇਟਿਵ ਆਈ ਹੈ ਅਤੇ ਆਰ.ਟੀ. ਪੀ.ਸੀ.ਆਰ ਦੀ ਰਿਪੋਰਟਾਂ ਆਉਣੀਆਂ ਅਜੇ ਬਕਾਇਆ ਹਨ ।
Please Share This News By Pressing Whatsapp Button