ਆਜ਼ਾਦੀ ਦਿਹਾੜੇ ਸਬੰਧੀ ਫੁੱਲ ਡਰੈੱਸ ਰਿਹਰਸਲ ਹੋਈ ! ਕੈਬਨਿਟ ਮੰਤਰੀ ਸ਼੍ਰੀਮਤੀ ਰਜ਼ੀਆ ਸੁਲਤਾਨਾ ਲਹਿਰਾਉਣਗੇ ਮਲੇਰਕੋਟਲਾ ਵਿਖੇ ਤਿਰੰਗਾ
ਮਲੇਰਕੋਟਲਾ 13 ਅਗਸਤ L
ਦੇਸ਼ ਦੇ 75ਵੇਂ ਆਜ਼ਾਦੀ ਦਿਵਸ ਮੌਕੇ ਮਲੇਰਕੋਟਲਾ ਦੇ ਡਾਕਟਰ ਜ਼ਾਕਿਰ ਹੁਸੈਨ ਸਟੇਡੀਅਮ ਵਿਖੇ ਕਰਵਾਏ ਜਾਣ ਵਾਲੇ ਜਿ਼ਲ੍ਹਾ ਪੱਧਰੀ ਸਮਾਗਮ ਦੌਰਾਨ ਪੰਜਾਬ ਦੇ ਜਲ ਸਪਲਾਈ ਤੇ ਸੈਨੀਟੇਸ਼ਨ ਅਤੇ ਟਰਾਂਸਪੋਰਟ ਵਿਭਾਗ ਮੰਤਰੀ ਸ੍ਰੀਮਤੀ ਰਜ਼ੀਆ ਸੁਲਤਾਨਾ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ। ਇਹ ਜਾਣਕਾਰੀ ਮਲੇਰਕੋਟਲਾ ਦੇ ਡਿਪਟੀ ਕਮਿਸ਼ਨਰ ਸ੍ਰੀਮਤੀ ਅੰਮ੍ਰਿਤ ਕੌਰ ਗਿੱਲ ਨੇ ਅੱਜ ਇੱਥੇ ਐਸ.ਐਸ.ਪੀ ਸ੍ਰੀਮਤੀ ਕਨਵਰਦੀਪ ਕੌਰ, ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਰਾਜੇਸ਼ ਤ੍ਰਿਪਾਠੀ ਅਤੇ ਐਸ.ਡੀ.ਐਮ ਮਲੇਰਕੋਟਲਾ ਸ੍ਰੀ ਟੀHਬੈਨਿਥ ਨਾਲ ਇਸ ਸਮਾਗਮ ਦੀ ਫੁੱਲ ਡਰੈੱਸ ਰਿਹਰਸਲ ਦਾ ਜਾਇਜ਼ਾ ਲੈਣ ਉਪਰੰਤ ਦਿੱਤੀ। ਉਨ੍ਹਾਂ ਦੱਸਿਆ ਕਿ ਸ੍ਰੀਮਤੀ ਰਜ਼ੀਆ ਸੁਲਤਾਨਾ ਇਸ ਮੌਕੇ ਕੌਮੀ ਝੰਡਾ ਲਹਿਰਾਉਣ ਉਪਰੰਤ ਪਰੇਡ ਦਾ ਨਰੀਖਣ ਕਰਨਗੇ ਅਤੇ ਸ਼ਹਿਰ ਵਾਸੀਆਂ ਦੇ ਨਾਮ ਆਪਣਾ ਸੰਦੇਸ਼ ਦੇਣਗੇ ਅਤੇ ਇਸ ਉਪਰੰਤ ਸ਼ਾਨਦਾਰ ਮਾਰਚ ਪਾਸਟ ਤੋਂ ਸਲਾਮੀ ਵੀ ਲੈਣਗੇ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕੋਵਿਡ-19 ਦੀਆਂ ਗਾਈਡ ਲਾਈਨਜ਼ ਦੀ ਸਖ਼ਤੀ ਨਾਲ ਪਾਲਣਾ ਕਰਦਿਆਂ ਆਜ਼ਾਦੀ ਦੇ ਪਵਿੱਤਰ ਦਿਵਸ ਨੂੰ ਮਨਾਇਆ ਜਾਵੇਗਾ । ਕੋਵਿਡ ਕਾਰਨ ਪ੍ਰਸ਼ਾਸਨ ਵੱਲੋਂ ਸੁਤੰਤਰਤਾ ਸੈਨਾਨੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਦਾ ਸਨਮਾਨ ਉਨ੍ਹਾਂ ਦੇ ਘਰ- ਘਰ ਜਾ ਕੇ ਕੀਤਾ ਜਾਵੇਗਾ ।
ਇਸ ਸ਼ਾਨਦਾਰ ਪਰੇਡ ਵਿੱਚ ਪੰਜਾਬ ਪੁਲਿਸ ਪੁਰਸ਼ਾਂ ਦੀ ਇੱਕ ਟੁਕੜੀ , ਪੰਜਾਬ ਪੁਲਿਸ ਮਹਿਲਾ ਵਿੰਗ ਅਤੇ ਹੋਮ ਗਾਰਡਜ਼ ਦੀ ਇੱਕ-ਇੱਕ ਟੁਕੜੀ ਸਮੇਤ ਐਨ.ਸੀ.ਸੀ. ਸਕਾਊਟਸ ਤੇ ਬੈਂਡ ਸ਼ਾਮਲ ਹੋਣਗੇ ਅਤੇ ਪਰੇਡ ਦੀ ਅਗਵਾਈ ਪਰੇਡ ਕਮਾਂਡਰ ਡੀ.ਐਸ.ਪੀ. ਸ੍ਰੀ ਮੋਹਿਤ ਅਗਰਵਾਲ ਕਰਨਗੇ। ਉਨ੍ਹਾਂ ਦੱਸਿਆ ਕਿ ਵੱਖ-ਵੱਖ ਖੇਤਰਾਂ ਵਿੱਚ ਸ਼ਲਾਘਾਯੋਗ ਕੰਮ ਕਰਨ ਵਾਲੀਆਂ ਸ਼ਖ਼ਸੀਅਤਾਂ ਦਾ ਵੀ ਸਨਮਾਨ ਕੀਤਾ ਜਾਵੇਗਾ। ਸਮਾਰੋਹ ਦੇ ਅਖੀਰ ਵਿੱਚ ਕੌਮੀ ਗੀਤ ਦਾ ਗਾਇਨ ਹੋਵੇਗਾ।
ਉਨ੍ਹਾਂ ਕਿਹਾ ਕਿ ਜਿਸ ਆਜ਼ਾਦੀ ਦੀ ਪ੍ਰਾਪਤੀ ਲਈ ਦੇਸ਼ ਭਗਤਾਂ ਨੂੰ ਬੇਸ਼ੁਮਾਰ ਕੁਰਬਾਨੀਆਂ ਕਰਨੀਆਂ ਪਈਆਂ, ਉਸ ਆਜ਼ਾਦੀ ਦੇ ਪਵਿੱਤਰ ਦਿਵਸ ਨੂੰ ਇਕ ਤਿਉਹਾਰ ਦੀ ਤਰਾਂ ਮਨਾਉਣਾ ਚਾਹੀਦਾ ਹੈ ਇਹੋ ਹੀ ਕੁਰਬਾਨੀਆਂ ਦੇਣ ਵਾਲੇ ਸ਼ਹੀਦਾਂ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ। ਸਾਨੂੰ ਸਾਰਿਆਂ ਨੂੰ ਕੋਵਿਡ -19ਕਾਰਨ ਇਸ ਕੌਮੀ ਤਿਉਹਾਰ ਨੂੰ ਆਪਣੇ ਆਪਣੇ ਘਰ ਰਹਿ ਕੇ ਕੋਵਿਡ ਗਾਇਡਲਾਈਜ਼ ਤਹਿਤ ਹੀ ਸਮਰਪਿੱਤ ਹੋਣ ਦੀ ਅਪੀਲ ਕੀਤੀ ।
ਡਿਪਟੀ ਕਮਿਸ਼ਨਰ ਨੇ ਇਸ ਮੌਕੇ ਸਮਾਗਮ ਦੇ ਪ੍ਰਬੰਧਾਂ ਸਬੰਧੀ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਦੱਸਿਆ ਕਿ ਇਸ ਸਾਰੇ ਸਮਾਗਮ ਨੂੰ ਸਫ਼ਲਤਾ ਪੂਰਵਕ ਨੇਪਰੇ ਚੜ੍ਹਾਉਣ ਲਈ ਤਿਆਰੀਆਂ ਮੁਕੰਮਲ ਹੋ ਗਈਆਂ ਹਨ। ਉਨ੍ਹਾਂ ਕਿਹਾ ਕਿ ਸਮੂਹ ਵਿਭਾਗਾਂ ਅਤੇ ਜਿ਼ਲ੍ਹਾ ਪ੍ਰਸ਼ਾਸਨ ਵੱਲੋਂ ਇਸ ਸਮਾਗਮ ਨੂੰ ਯਾਦਗਾਰੀ ਬਣਾਉਣ ਲਈ ਯਤਨ ਕੀਤੇ ਜਾ ਰਹੇ ਹਨ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਸਮੂਹ ਜਿ਼ਲ੍ਹਾ ਅਧਿਕਾਰੀਆਂ ਨੂੰ ਨਿਰਦੇਸ਼ ਵੀ ਦਿੱਤੇ ਕਿ ਉਹ ਆਪਣੇ ਦਫ਼ਤਰਾਂ ਦੇ ਸਮੂਹ ਅਧਿਕਾਰੀਆਂ-ਕਰਮਚਾਰੀਆਂ ਦੀ 15 ਅਗਸਤ ਵਾਲੇ ਦਿਨ ਸਮਾਗਮ ’ਚ ਹਾਜ਼ਰੀ ਯਕੀਨੀ ਬਣਾਉਣ। ਇਸੇ ਦੌਰਾਨ ਐਸ.ਐਸ.ਪੀ. ਸ੍ਰੀਮਤੀ ਕਨਵਰਦੀਪ ਕੌਰ ਨੇ ਦੱਸਿਆ ਕਿ ਆਜ਼ਾਦੀ ਦਿਹਾੜੇ ਦੇ ਸਮਾਗਮਾਂ ਲਈ ਸੁਰੱਖਿਆ ਦੇ ਪੁਖ਼ਤਾ ਇੰਤਜ਼ਾਮ ਕੀਤੇ ਗਏ ਹਨ। ਇਸ ਮੌਕੇ ਐਸH ਪੀH (ਐੱਚ) ਸ੍ਰੀ ਹਰਵੰਤ ਕੌਰ , ਐਸHਪੀH(ਡੀ) ਹਰਮੀਤ ਸਿੰਘ ਹੁੰਦਲ ,ਕਾਰਜ ਸਾਧਕ ਅਫ਼ਸਰ ਸ੍ਰੀ ਸੁਖਦੇਵ ਸਿੰਘ , ਈHਟੀHਓ ਸ੍ਰੀਮਤੀ ਜੋਤੀ ਸਰੂਪ ਕੰਗ ਤੋਂ ਇਲਾਵਾ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ ।
Please Share This News By Pressing Whatsapp Button