ਵਧੀਕ ਮੁੱਖ ਸਕੱਤਰ ਟੂ ਮੁੱਖ ਮੰਤਰੀ ਤੇ ਡਾਇਰੈਕਟਰ, ਰੋਜ਼ਗਾਰ ਉਤਪੱਤੀ ਹੁਨਰ ਵਿਕਾਸ ਤੇ ਸਿਖਲਾਈ ਵਿਭਾਗ ਵੱਲੋਂ ਕੀਤਾ ਗਿਆ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਦਾ ਦੌਰਾ
ਸੰਗਰੂਰ 13 ਅਗਸਤ
ਘਰ-ਘਰ ਰੋਜ਼ਗਾਰ ਮਿਸ਼ਨ ਤਹਿਤ ਬੇਰੋਜ਼ਗਾਰ ਪ੍ਰਾਰਥੀਆਂ ਨੂੰ ਰੋਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਮੁਹੱਈਆ ਕਰਵਾਉਣ ਅਤੇ ਕਾਰੋਬਾਰ ਬਿਊਰੋ ਦੇ ਕੰਮ ਕਾਜ ਦਾ ਮੁਲਾਂਕਣ ਕਰਨ ਲਈ ਸ੍ਰੀ ਅਡੱਪਾ ਕਾਰਤਿਕ, ਆਈ.ਏ.ਐਸ. ਵਧੀਕ ਮੁੱਖ ਸਕੱਤਰ ਟੂ ਮੁੱਖ ਮੰਤਰੀ ਪੰਜਾਬਅਤੇ ਸ੍ਰੀ ਹਰਪ੍ਰੀਤ ਸਿੰਘ ਸੂਦਨ, ਆਈ.ਏ.ਐਸ., ਡਾਇਰੈਕਟਰ, ਰੋਜ਼ਗਾਰ ਉਤਪੱਤੀ ਹੁਨਰ ਵਿਕਾਸ ਤੇ ਸਿਖਲਾਈ ਵਿਭਾਗ, ਪੰਜਾਬ ਜੀ ਵੱਲੋਂ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਸੰਗਰੂਰ ਦਾ ਦੌਰਾ ਕੀਤਾ ਗਿਆ। ਡਿਪਟੀ ਕਮਿਸ਼ਨਰ ਸ਼੍ਰੀ ਰਾਮਵੀਰ ਵੱਲੋਂ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ।
ਸ੍ਰੀ ਰਵਿੰਦਰਪਾਲ ਸਿੰਘ, ਜ਼ਿਲ੍ਹਾ ਰੋਜ਼ਗਾਰ ਉਤਪੱਤੀ ਹੁਨਰ ਵਿਕਾਸ ਤੇ ਸਿਖਲਾਈ ਅਫਸਰ ਕਿ ਬੇਰੋਜ਼ਗਾਰ ਪ੍ਰਾਰਥੀਆਂ ਨੂੰ ਰੋਜ਼ਗਾਰ ਦੇ ਮੌਕੇ ਮੁਹੱਈਆਂ ਕਰਵਾਉਣ ਲਈ Delivery Boy ਦੀ ਆਸਾਮੀ ਲਈ KV Human ResouceServices Pvt. Ltd. ਕੰਪਨੀ ਵੱਲੋਂ ਫਿਜ਼ੀਕਲ ਪਲੇਸਮੈਂਟ ਕੈਂਪ ਦਫਤਰ ਵਿਖੇ ਆਯੋਜਿਤ ਕੀਤਾ ਗਿਆ ਸੀ। ਉਨ੍ਹਾਂ ਦੱਸਿਆ ਕਿ ਵਧੀਕ ਮੁੱਖ ਸਕੱਤਰ ਟੂ ਮੁੱਖ ਮੰਤਰੀ, ਪੰਜਾਬ ਜੀ ਵੱਲੋਂ ਇਸ ਪਲੇਸਮੈਂਟ ਕੈਂਪ ਵਿੱਚ ਸਿਲੈਕਟ ਹੋਏ ਪ੍ਰਾਰਥੀਆਂ ਤੋਂ ਫੀਡਬੈਕ ਲਈ ਗਈ ਅਤੇਉਨ੍ਹਾਂ ਵੱਲੋਂ ਪਲੇਸਮੈਂਟ ਕੈਂਪ ਵਿੱਚ ਸਿਲੈਕਟ ਹੋਏ ਪ੍ਰਾਰਥੀਆਂ ਨੂੰ Letter of Indent (LOI) ਵੰਡੇ ਗਏ।
ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਡੇਅਰੀ ਵਿਕਾਸ ਵਿਭਾਗ, ਮੱਛੀ ਪਾਲਣ ਵਿਭਾਗ, ਬੈਕਫਿਨਕੋ ਅਤੇ ਜ਼ਿਲ੍ਹਾ ਉਦਯੋਗ ਕੇਂਦਰ ਆਦਿ ਲਾਈਨ ਵਿਭਾਗਾਂ ਦੇ ਨੁਮਾਇੰਦਿਆਂ ਤੋਂ ਸਵੈ-ਰੋਜ਼ਗਾਰ ਸਬੰਧੀ ਚਲਾਈਆਂ ਜਾਂਦੀਆਂ ਵੱਖ-ਵੱਖ ਸਕੀਮਾਂ ਤਹਿਤ ਬੇਰੋਜ਼ਗਾਰ ਨੌਜਵਾਨਾਂ ਨੂੰ ਸਵੈ-ਰੋਜ਼ਗਾਰ ਲਈ ਦਿੱਤੇ ਜਾਂਦੇਕਰਜ਼ਿਆਂ ਦਾ ਜਾਇਜ਼ਾ ਲਿਆ ਅਤੇ ਬੇਰੋਜ਼ਗਾਰ ਨੌਜਵਾਨਾਂ ਨੂੰਵੱਧ ਤੋਂ ਵੱਧ ਲੋਨ ਮੁਹੱਈਆ ਕਰਵਾਉਣ ਦੀ ਹਦਾਇਤ ਕੀਤੀ। ਇਸ ਤੋਂ ਇਲਾਵਾ ਉਨ੍ਹਾਂ ਵੱਲੋਂ ਪ੍ਰੋਜੈਕਟਰ ਤੇ ਜ਼ਿਲ੍ਹਾ ਰੋਜ਼ਗਾਰ ਦਫਤਰ, ਸੰਗਰੂਰ ਵੱਲੋਂ facilitate ਕੀਤੇ ਗਏ ਪ੍ਰਾਰਥੀਆਂ ਦੀ Success Stories ਦੀਆਂ ਵੀਡਿਓਜ਼ ਅਤੇ ਵੱਖ-ਵੱਖ ਫੋਟੋਜ਼ ਰਾਹੀਂ ਦਫਤਰ ਦੀ ਰੋਜ਼ਾਨਾ ਦੀ ਕਾਰਗੁਜ਼ਾਰੀ ਦਾ ਜਾਇਜ਼ਾ ਲਿਆ ਗਿਆ।
ਉੁਨ੍ਹਾਂ ਬਿਊਰੋ ਦੇ ਪਲੇਸਮੈਂਟ ਅਫਸਰ ਅਤੇ ਕਰੀਅਰ ਕਾਊਂਸਲਰ ਨੂੰ ਬੇਰੋਜ਼ਗਾਰ ਪ੍ਰਾਰਥੀਆਂ ਨੂੰ ਰੋਜ਼ਗਾਰ ਦੇ ਵੱਧ ਤੋਂ ਵੱਧ ਰੋਜ਼ਗਾਰ ਦੇ ਮੌਕੇ ਅਤੇ ਉਨ੍ਹਾਂ ਨੂੰਵੱਧ ਤੋਂ ਵੱਧ ਕਰੀਅਰ ਕਾਊਂਸਲਿੰਗ ਦੀ ਸੁਵਿਧਾ ਮੁਹੱਈਆ ਕਰਵਾਉਣ ਲਈ ਪ੍ਰੋਤਸਾਹਿਤ ਕੀਤਾ ਗਿਆ। ਬਿਊਰੋ ਵਿਖੇ ਆਉਣ ਵਾਲੇ ਪ੍ਰਾਰਥੀਆਂ ਦੀ ਸੁਵਿਧਾ ਨੂੰ ਮੁੱਖ ਰੱਖਦੇ ਹੋਏ ਉਨ੍ਹਾਂ ਨੂੰ ਨੌਕਰੀ ਸਬੰਧੀ Current ਆਸਾਮੀਆਂ ਦੀ ਜਾਣਕਾਰੀ ਦੇਣ ਲਈ LED ਅਤੇ ਨੋਟਿਸ ਬੋਰਡ ਤੇ ਇਨ੍ਹਾਂ ਆਸਮੀਆਂ ਨੂੰ ਡਿਸਪਲੇਅ ਕਰਦੇ ਰਹਿਣ ਦੀ ਹਦਾਇਤ ਕੀਤੀ ਗਈ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ਼੍ਰੀ ਰਾਜਿੰਦਰ ਸਿੰਘ ਬੱੱਤਰਾ ਵੀ ਹਾਜ਼ਰ ਸਨ।
Please Share This News By Pressing Whatsapp Button