♦इस खबर को आगे शेयर जरूर करें ♦

ਅਜ਼ਾਦੀ ਦਿਹਾੜੇ ਮੌਕੇ ਸੰਗਰੂਰ ਵਿੱਚ ਕੈਬਨਿਟ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਲਹਿਰਾਇਆ ਕੌਮੀ ਝੰਡਾ

ਸੰਗਰੂਰ, 15 ਅਗਸਤ: (ਸਿਟੀ ਨਿਊਜ਼)
ਦੇਸ਼ ਦੇ 75ਵੇਂ ਆਜ਼ਾਦੀ ਦਿਹਾੜੇ ਮੌਕੇ ਸਕੂਲ ਸਿੱਖਿਆ ਅਤੇ ਲੋਕ ਨਿਰਮਾਣ ਮੰਤਰੀ ਸ਼੍ਰੀ ਵਿਜੈ ਇੰਦਰ ਸਿੰਗਲਾ ਨੇ ਪੁਲਿਸ ਲਾਈਨ ਸਟੇਡੀਅਮ ਸੰਗਰੂਰ ਵਿਖੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ। ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਰੋਹ ਮੌਕੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਸ਼੍ਰੀ ਵਿਜੈ ਇੰਦਰ ਸਿੰਗਲਾ ਨੇ ਕਿਹਾ ਕਿ ਸਾਨੂੰ ਮਾਣ ਹੈ ਕਿ ਦੇਸ਼ ਦੇ ਆਜ਼ਾਦੀ ਸੰਗਰਾਮ ਵਿੱਚ ਪੰਜਾਬੀਆਂ ਦੀਆਂ ਕੁਰਬਾਨੀਆਂ ਸਭ ਤੋਂ ਜ਼ਿਆਦਾ ਰਹੀਆਂ ਅਤੇ ਸਮੇਂ ਸਮੇਂ ’ਤੇ ਚੱਲੀਆਂ ਗਦਰ ਲਹਿਰ, ਕੂਕਾ ਲਹਿਰ, ਗੁਰਦੁਆਰਾ ਸੁਧਾਰ ਲਹਿਰ ਦੇ ਨਾਲ-ਨਾਲ ਪੰਜ ਦਰਿਆਵਾਂ ਦੀ ਧਰਤੀ ਤੋਂ ਆਜ਼ਾਦੀ ਦੇ ਪਰਵਾਨਿਆਂ ਵੱਲੋਂ ਦਿੱਤੀਆਂ ਬੇਮਿਸਾਲ ਕੁਰਬਾਨੀਆਂ ਸਦਕਾ ਸਾਡਾ ਦੇਸ਼ ਆਜ਼ਾਦ ਹੋਇਆ। ਕੌਮੀ ਝੰਡਾ ਲਹਿਰਾਉਣ ਤੋਂ ਪਹਿਲਾਂ ਸ਼੍ਰੀ ਵਿਜੈ ਇੰਦਰ ਸਿੰਗਲਾ ਨੇ ਪੁਲਿਸ ਲਾਈਨ ਵਿੱਚ ਸਥਿਤ ਸਮਾਰਕ ’ਤੇ ਰੀਥ ਰੱਖ ਕੇ ਸ਼ਹੀਦਾਂ ਦੀਆਂ ਮਹਾਨ ਕੁਰਬਾਨੀਆਂ ਨੂੰ ਸ਼ਰਧਾਂਜ਼ਲੀ ਭੇਂਟ ਕੀਤੀ।
ਸੰਗਰੂਰ ਵਾਸੀਆਂ ਦੇ ਨਾਮ ਆਪਣਾ ਸੰਦੇਸ਼ ਸਾਂਝਾ ਕਰਦਿਆਂ ਕੈਬਨਿਟ ਮੰਤਰੀ ਸ਼੍ਰੀ ਸਿੰਗਲਾ ਨੇ ਪੰਜਾਬ ਸਰਕਾਰ ਵੱਲੋਂ ਸਰਵਪੱਖੀ ਵਿਕਾਸ ਲਈ ਕਰਵਾਏ ਜਾ ਰਹੇ ਕੰਮਾਂ ਬਾਰੇ ਵਿਸਥਾਰ ਵਿੱਚ ਦੱਸਿਆ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਦੂਰ-ਅੰਦੇਸ਼ੀ ਸੋਚ ਤੇ ਉਨ੍ਹਾਂ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੀਆਂ ਕੋਸ਼ਿਸ਼ਾਂ ਸਦਕਾ ਪੰਜਾਬ ਸਿੱਖਿਆ ਦੇ ਖੇਤਰ ’ਚ ਦੇਸ਼ ਭਰ ’ਚੋਂ ਮੋਹਰੀ ਬਣ ਗਿਆ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ਅਤੇ ਪ੍ਰਬੰਧਾਂ ਵਿੱਚ ਸੁਧਾਰਾਂ ਸਦਕਾ ਜਿੱਥੇ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਦੀ ਗਿਣਤੀ ’ਚ ਵਾਧਾ ਹੋਇਆ ਹੈ ਉੱਥੇ ਹੀ ਪ੍ਰੀਖਿਆਵਾਂ ਦੇ ਨਤੀਜੇ ਵੀ ਬਿਹਤਰ ਹੋਏ ਹਨ।
ਸ਼੍ਰੀ ਸਿੰਗਲਾ ਨੇ ਕੋਵਿਡ-19 ਦੌਰਾਨ ਕੰਮ ਕਰਨ ਵਾਲੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਦਾ ਧੰਨਵਾਦ ਕੀਤਾ ਜਿੰਨ੍ਹਾਂ ਵੱਲੋਂ ਇਸ ਔਖੀ ਘੜੀ ਵਿੱਚ ਮਨੁੱਖਤਾ ਦੀ ਸੇਵਾ ਲਈ ਜਾਨ ਦੀ ਪ੍ਰਵਾਹ ਨਾ ਕਰਦਿਆਂ ਆਪਣੇ ਫ਼ਰਜ਼ਾਂ ਨੂੰ ਨਿਭਾਇਆ।
ਸ਼੍ਰੀ ਵਿਜੈ ਇੰਦਰ ਸਿੰਗਲਾ ਨੇ ਕਿਹਾ ਕਿ ਪੰਜਾਬ ਖੇਤੀ ਪ੍ਰਧਾਨ ਸੂਬਾ ਹੈ ਤੇ ਕੈਪਟਨ ਸਰਕਾਰ ਵੱਲੋਂ ਕਿਸਾਨਾਂ ਦੇ ਹੱਕ ਵਿੱਚ ਖੜ੍ਹਦਿਆਂ ਸਭ ਤੋਂ ਪਹਿਲਾਂ ਕੇਂਦਰ ਸਰਕਾਰ ਦੇ ਤਿੰਨ ਕਾਲੇ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦਾ ਮਤਾ ਪਾਸ ਕੀਤਾ ਗਿਆ ਤੇ ਇਸ ਤੋਂ ਬਾਅਦ ਇਨ੍ਹਾਂ ਨੂੰ ਸੂਬੇ ’ਚ ਬੇਅਸਰ ਕਰਨ ਲਈ ਵਿਧਾਨ ਸਭਾ ’ਚ ਲੋੜੀਂਦੇ ਬਿੱਲ ਪਾਸ ਕੀਤੇ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸਮਾਜਿਕ ਸਰੱਖਿਆ ਅਧੀਨ ਦਿੱਤੀਆਂ ਜਾਣ ਵਾਲੀਆਂ ਪੈਨਸ਼ਨਾਂ ਤੋਂ ਇਲਾਵਾ ਲੋੜਵੰਦ ਪਰਿਵਾਰਾਂ ਦੀਆਂ ਬੇਟੀਆਂ ਦੇ ਵਿਆਹ ਲਈ ਆਸ਼ੀਰਵਾਦ ਸਕੀਮ ਤਹਿਤ ਦਿੱਤੀ ਜਾਂਦੀ ਸ਼ਗਨ ਰਾਸ਼ੀ ਵਿੱਚ ਵੀ ਵਾਧਾ ਕੀਤਾ ਗਿਆ ਹੈ। ਉਨ੍ਹਾ ਕਿਹਾ ਕਿ ਲੋੜਵੰਦਾਂ ਨੂੰ ਭਲਾਈ ਸਕੀਮਾਂ ਦੇ ਲਾਭ ਅਤੇ ਸਾਰੇ ਵਿਕਾਸ ਕਾਰਜ ਬਿਨਾਂ ਕਿਸੇ ਭੇਦ ਭਾਵ ਤੋਂ ਪਾਰਦਰਸ਼ਤਾ ਦੇ ਆਧਾਰ ’ਤੇ ਕਰਵਾਏ ਜਾਂਦੇ ਹਨ।
ਲੋਕ ਨਿਰਮਾਣ ਮੰਤਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਸੜਕਾਂ ਅਤੇ ਪੁਲਾਂ ਦੇ ਨਿਰਮਾਣ ਲਈ ਵੀ ਵੱਡੇ ਪੱਧਰ ’ਤੇ ਕੰਮ ਕੀਤਾ ਹੈ। ਉਨ੍ਹਾਂ ਕਿਹਾ ਕਿ ਸੂਬੇ ਅੰਦਰ 27 ਓਵਰ ਬਿ੍ਰਜ ਤੋਂ ਇਲਾਵਾ 4 ਲੇਨ ਸੜਕਾਂ, ਨੇਸ਼ਨਲ ਹਾਈਵੇਜ਼, ਿਕ ਤੇ ਹੋਰ ਸਾਰੀਆਂ ਸੜਕਾਂ ਦਾ ਵਿਸਤਾਰ ਕੀਤਾ ਗਿਆ ਹੈ।
ਸ਼੍ਰੀ ਵਿਜੈ ਇੰਦਰ ਸਿੰਗਲਾ ਨੇ ਜ਼ਿਲ੍ਹਾ ਸੰਗਰੂਰ ਦੇ ਕਾਇਆ ਕਲਪ ਲਈ ਪੰਜਾਬ ਸਰਕਾਰ ਵਲੋਂ ਕੀਤੇ ਜਾ ਰਹੇ ਯਤਨਾਂ ਬਾਰੇ ਵੀ ਦੱਸਿਆ। ਉਨ੍ਹਾ ਕਿਹਾ ਕਿ ਸੰਗਰੂਰ ਵਿਖੇ ਚੱਲ ਰਿਹਾ ਟਾਟਾ ਮੈਮੋਰੀਅਲ ਕੈਂਸਰ ਹਸਪਤਾਲ ਕੈਂਸਰ ਤੋਂ ਪੀੜਤ ਮਰੀਜ਼ਾਂ ਲਈ ਵੱਡੀ ਆਸ ਦੀ ਕਿਰਨ ਹੈ ਜਿੱਥੇ ਕਿ ਕਰੀਬ 95 ਫ਼ੀਸਦੀ ਮਰੀਜ਼ਾਂ ਨੂੰ ਉਚ ਮਿਆਰ ਦਾ ਇਲਾਜ਼ ਮੁਫ਼ਤ ਉਪਲੱਬਧ ਹੈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਖੇਡਾਂ ਵੱਲ ਉਤਸ਼ਾਹਿਤ ਕਰਨ ਲਈ ਵਾਰ ਹੀਰੋਜ਼ ਸਟੇਡੀਅਮ ਵਿਖੇ 10 ਕਰੋੜ ਰੁਪਏ ਦੀ ਰਾਸ਼ੀ ਖਰਚ ਕੀਤੀ ਜਾ ਚੁੱਕੀ ਹੈ ਜਿਸ ਵਿੱਚ ਅਥਲੈਟਿਕਸ, ਸਵੀਮਿੰਗ ਪੂਲ, ਇੰਨਡੋਰ ਸਪੋਰਟਸ ਕੰਪਲੈਕਸ ਬਣਾਇਆ ਗਿਆ ਹੈ।ਸ਼੍ਰੀ ਸਿੰਗਲਾ ਨੇ ਕਿਹਾ ਕਿ ਸੰਗਰੂਰ ਹਲਕੇ ਨੂੰ ਵਿਕਾਸ ਪੱਖੋਂ ਮੋਹਰੀ ਬਣਾਇਆ ਜਾਵੇਗਾ। ਉਨ੍ਹਾ ਕਿਹਾ ਕਿ ਸੰਗਰੂਰ ਇੱਕ ਵਿਰਾਸਤੀ ਸ਼ਹਿਰ ਹੈ ਅਤੇ ਇਸ ਦੀ ਵਿਰਾਸਤੀ ਦਿੱਖ ਨੂੰ ਬਰਕਰਾਰ ਰੱਖਣ ਲਈ ਕਰੋੜਾਂ ਰੁਪਏ ਦਾ ਨਿਵੇਸ਼ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਸੰਗਰੂਰ ਦੇ ਰਾਜ ਹਾਈ ਸਕੂਲ ਦੀ ਵਿਰਾਸਤੀ ਦਿੱਖ ਨੂੰ ਸੰਭਾਲਣ ਲਈ ਵਿਸ਼ੇਸ਼ ਯਤਨ ਕੀਤੇ ਗਏ ਅਤੇ ਹੁਣ ਸ਼ਹਿਰ ਵਿੱਚ ਵਿਰਾਸਤੀ ਗੇਟ ਬਣਾਏ ਜਾ ਰਹੇ ਹਨ।
ਸਮਾਗਮ ਦੌਰਾਨ ਕੈਬਨਿਟ ਮੰਤਰੀ ਸ੍ਰੀ ਸਿੰਗਲਾ ਨੇ ਲੋੜਵੰਦਾਂ ਨੂੰ ਸਿਲਾਈ ਮਸ਼ੀਨਾਂ ਤੇ ਅਪਾਹਿਜ਼ ਵਿਅਕਤੀਆਂ ਨੂੰ ਵੀਲ ਚੇਅਰ ਤੇ ਟਰਾਈ ਸਾਈਕਲ ਵੰਡੇ। ਇਸ ਮੌਕੇ ਸ਼੍ਰੀ ਸਿੰਗਲਾ ਵੱਲੋਂ ਲੋਕ ਨਿਰਮਾਣ ਵਿਭਾਗ ’ਚ ਅਤੇ ਸਿੱਖਿਆ ਵਿਭਾਗ ’ਚ ਤਰਸ ਦੇ ਆਧਾਰ ’ਤੇ ਭਰਤੀ ਕੀਤੇ ਗਏ ਲਗਭਗ 80 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਵੀ ਵੰਡੇ ਗਏ।


ਇਸ ਮੌਕੇ ਸੰਗਰੂਰ ਜੁਡੀਸ਼ਿਰੀ ਦੇ ਜੱਜ ਸਾਹਿਬਾਨ, ਡਿਪਟੀ ਕਮਿਸ਼ਨਰ ਰਾਮਵੀਰ, ਐਸ.ਐਸ.ਪੀ ਵਿਵੇਕ ਸ਼ੀਲ ਸੋਨੀ, ਏ.ਡੀ.ਸੀ. ਅਨਮੋਲ ਸਿੰਘ ਧਾਲੀਵਾਲ, ਏ.ਡੀ.ਸੀ. ਰਾਜਿੰਦਰ ਸਿੰਘ ਬੱਤਰਾ, ਏ.ਡੀ.ਸੀ. ਈਸ਼ਾ ਸਿੰਘਲ, ਪਰੇਡ ਕਮਾਂਡਰ ਡੀ.ਐੱਸ.ਪੀ. ਪਿ੍ਰਥਵੀ ਸਿੰਘ ਚਹਿਲ, ਚੇਅਰਪਰਸਨ ਪੰਜਾਬ ਐਗਰੋ ਫੂਡਗਰੇਨ ਕਾਰਪੋਰੇਸ਼ਨ ਗੀਤਾ ਸ਼ਰਮਾ, ਅਨਿਲ ਕੁਮਾਰ ਘੀਚਾ ਚੇਅਰਮੈਨ ਮਾਰਕੀਟ ਕਮੇਟੀ, ਸਤੀਸ਼ ਕਾਂਸਲ ਡਾਇਰੈਕਟਰ ਇੰਫੋਟੈੱਕ, ਨਰੇਸ਼ ਗਾਬਾ ਚੇਅਰਮੈਨ ਨਗਰ ਸੁਧਾਰ ਟਰੱਸਟ, ਕਮਲਜੀਤ ਕੌਰ ਚੇਅਰਪਰਸਨ ਪੰਚਾਇਤ ਸੰਮਤੀ, ਮਹੇਸ਼ ਕੁਮਾਰ ਮੇਸ਼ੀ ਵਾਇਸ ਚੇਅਰਮੈਨ ਪੰਜਾਬ ਰਾਜ ਸਮਾਲ ਇੰਡਸਟਰੀਜ਼, ਕੁਲਵੰਤ ਰਾਏ ਸਿੰਗਲਾ ਮੈਂਬਰ ਏ.ਆਈ.ਸੀ.ਸੀ, ਜ਼ਿਲ੍ਹਾ ਯੋਜਨਾ ਕਮੇਟੀ ਚੇਅਰਮੈਨ ਰਜਿੰਦਰ ਸਿੰਘ ਰਾਜਾ ਬੀਰਕਲਾਂ, ਪਰਮਿੰਦਰ ਸ਼ਰਮਾ ਪ੍ਰਧਾਨ ਬਲਾਕ ਕਾਂਗਰਸ, ਸੁਭਾਸ਼ ਗਰੋਵਰ ਜ਼ਿਲ੍ਹਾ ਕਾਂਗਰਸ ਕਮੇਟੀ, ਬਿੰਦਰ ਕੁਮਾਰ ਵਾਈਸ ਪ੍ਰਧਾਨ, ਹਰਬੰਸ ਲਾਲ ਵਾਈਸ ਪ੍ਰਧਾਨ, ਨੱਥੂ ਲਾਲ ਢੀਂਗਰਾ ਸਕੱਤਰ ਪੰਜਾਬ ਪ੍ਰਦੇਸ਼ ਕਾਂਗਰਸ, ਅਮਰਜੀਤ ਸਿੰਘ ਟੀਟੂ ਵਾਈਸ ਚੇਅਰਮੈਨ ਪੰਜਾਬ ਟਰੇਡਰਜ਼ ਬੋਰਡ, ਅਮਿਤ ਸ਼ਰਮਾ ਵਾਇਸ ਚੇਅਰਮੈਨ ਪੰਜਾਬ ਯੂਥ ਡਿਵੈਲਪਮੈਂਟ ਬੋਰਡ,  ਮਹਿੰਦਰ ਪਾਲ ਸਿੰਘ ਭੋਲਾ ਸਾਬਕਾ ਸਕੱਤਰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ, ਪਿ੍ਰੰਸੀਪਲ ਗੁਰਦੇਵ ਸਿੰਘ, ਡਾ. ਕੇ.ਜੀ. ਸਿੰਗਲਾ, ਗੁਰਤੇਜ ਸਿੰਘ ਗਰੇਵਾਲ ਚੇਅਰਮੈਨ ਲੀਗਲ ਸੈੱਲ ਹਿਊਮਨ ਰਾਈਟਸ, ਬਲਵੀਰ ਕੌਰ ਸੈਣੀ ਜਨਰਲ ਸਕੱਤਰ ਮਹਿਲਾ ਕਾਂਗਰਸ ਤੋਂ ਇਲਾਵਾ ਹੋਰ ਪਤਵੰਤੇ ਵੀ ਹਾਜ਼ਰ ਸਨ।

Please Share This News By Pressing Whatsapp Button




स्वतंत्र और सच्ची पत्रकारिता के लिए ज़रूरी है कि वो कॉरपोरेट और राजनैतिक नियंत्रण से मुक्त हो। ऐसा तभी संभव है जब जनता आगे आए और सहयोग करे


जवाब जरूर दे 

आप अपने सहर के वर्तमान बिधायक के कार्यों से कितना संतुष्ट है ?

View Results

Loading ... Loading ...

Related Articles

Close
Close
Website Design By Bootalpha.com +91 84482 65129