ਜ਼ਿਲ੍ਹਾ ਪ੍ਰਸ਼ਾਸਨ ਜ਼ਿਲ੍ਹੇ ਦੇ ਆਮ ਲੋਕਾਂ ਨੂੰ ਪਾਰਦਰਸ਼ੀ ਅਤੇ ਸਾਫ਼ ਸੁਥਰਾ ਪ੍ਰਬੰਧਕੀ ਪ੍ਰਸ਼ਾਸਨ ਦੇਣ ਲਈ ਵਚਨਬੱਧ : ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ)
ਮਲੇਰਕੋਟਲਾ 18 ਅਗਸਤ :
ਜ਼ਿਲ੍ਹਾ ਪ੍ਰਸ਼ਾਸਨ ਜ਼ਿਲ੍ਹੇ ਦੇ ਆਮ ਲੋਕਾਂ ਨੂੰ ਪਾਰਦਰਸ਼ੀ ਅਤੇ ਸਾਫ਼ ਸੁਥਰਾ ਪ੍ਰਬੰਧਕੀ ਪ੍ਰਸ਼ਾਸਨ ਦੇਣ ਲਈ ਵਚਨਬੱਧ ਹੈ। ਇਸ ਗੱਲ ਦੀ ਜਾਣਕਾਰੀ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਨੇ ਦਿੱਤੀ । ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੀ ਨਗਰ ਕੌਂਸਲ ਅਹਿਮਦਗੜ੍ਹ ਅਤੇ ਮਲੇਰਕੋਟਲਾ ਦੇ ਲੋਕਾਂ ਦੀਆਂ ਨਗਰ ਕੌਸ਼ਲਾਂ ਨਾਲ ਸਬੰਧਿਤ ਸ਼ਿਕਾਇਤਾਂ ਸੁਣਨ ਲਈ ਦਫ਼ਤਰ ਨਗਰ ਕੌਂਸਲ ਅਹਿਮਦਗੜ੍ਹ ਵਿਖੇ 19 ਅਗਸਤ ਦਿਨ ਵੀਰਵਾਰ ਅਤੇ ਦਫ਼ਤਰ ਨਗਰ ਕੌਂਸਲ ਮਲੇਰਕੋਟਲਾ ਵਿਖੇ 20 ਅਗਸਤ ਦਿਨ ਸ਼ੁੱਕਰਵਾਰ ਨੂੰ ਸਵੇਰੇ 11.00 ਵਜੇ ਲਈ ਸੰਗਤ ਦਰਸ਼ਨ ਪ੍ਰੋਗਰਾਮ ਉਲੀਕਿਆ ਹੈ।
ਇਸ ਸੰਗਤ ਦਰਸ਼ਨ ਪ੍ਰੋਗਰਾਮ ਦਾ ਮਨੋਰਥ ਕੇਵਲ ਆਮ ਲੋਕਾਂ ਨੂੰ ਨਗਰ ਕੌਸ਼ਲ ਨਾਲ ਸਬੰਧਿਤ ਦਰਪੇਸ਼ ਆ ਰਹੀਆਂ ਸਮੱਸਿਆਵਾਂ ਦਾ ਸਮਾਂਬੱਧ ਤਰੀਕੇ ਨਾਲ ਹੱਲ ਕਰਵਾਉਣਾ ਹੈ ਤਾਂ ਜੋ ਲੋਕਾਂ ਨੂੰ ਸਾਫ਼ ਸੁਥਰਾ ਪ੍ਰਸ਼ਾਸਨ ਮਿਲ ਸਕੇ ।ਵਧੀਕ ਡਿਪਟੀ ਕਮਿਸ਼ਨਰ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਸੰਗਤ ਦਰਸ਼ਨ ਪ੍ਰੋਗਰਾਮ ਦਾ ਵੱਧ ਤੋਂ ਵੱਧ ਦਾ ਲਾਭ ਲੈਣ ਅਤੇ ਆਪਣੀਆਂ ਸਮੱਸਿਆਵਾਂ ਬਾਰੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਜਾਣੂ ਕਰਵਾਉਣ ਤਾਂ ਜੋ ਉਨ੍ਹਾਂ ਦੀਆਂ ਮੁਸ਼ਕਲਾਂ ਦਾ ਉਚਿਤ ਹੱਲ ਲੱਭਿਆ ਜਾ ਸਕੇ ।
Please Share This News By Pressing Whatsapp Button