ਸੰਤ ਹਰਚੰਦ ਸਿੰਘ ਲੌਂਗੋਵਾਲ ਦੇ ਬਰਸੀ ਸਮਾਗਮ ਸਬੰਧੀ ਐਸ.ਡੀ.ਐਮ. ਵੱਲੋਂ ਮੀਟਿੰਗ
ਲੌਂਗੋਵਾਲ/ਸੰਗਰੂਰ, 18 ਅਗਸਤ:
ਅਮਰ ਸ਼ਹੀਦ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ ਬਰਸੀ ਦੇ ਮੌਕੇ ’ਤੇ 20 ਅਗਸਤ ਨੂੰ ਅਨਾਜ ਮੰਡੀ ਲੌਂਗੋਵਾਲ ਵਿਖੇ ਕੋਵਿਡ-19 ਦੇ ਮੱਦੇਨਜ਼ਰ ਪੰਜਾਬ ਸਰਕਾਰ ਦੀਆਂ ਹਦਾਇਤਾਂ ’ਤੇ ਅਨੁਸਾਰ ਮਨਾਏ ਜਾਣ ਵਾਲੇ ਸਾਦੇ ਸਮਾਗਮ ਦੀਆਂ ਤਿਆਰੀਆਂ ਸਬੰਧੀ ਉਪ ਮੰਡਲ ਮੈਜਿਸਟਰੇਟ ਸ਼੍ਰੀ ਅਮਰਿੰਦਰ ਸਿੰਘ ਟਿਵਾਣਾ ਨੇ ਅੱਜ ਲੌਂਗੋਵਾਲ ਦਾ ਦੌਰਾ ਕੀਤਾ।
ਉਨ੍ਹਾਂ ਵੱਖ-ਵੱਖ ਵਿਭਾਗਾਂ ਦੇ ਸਬੰਧਤ ਅਧਿਕਾਰੀਆਂ ਨੂੰ ਮੀਟਿੰਗ ਦੌਰਾਨ ਕਿਹਾ ਕਿ ਉਹ ਸਮਾਗਮ ਤੋਂ ਪਹਿਲਾਂ-ਪਹਿਲਾਂ ਲੋੜੀਂਦੇ ਪ੍ਰਬੰਧ ਮੁਕੰਮਲ ਕਰ ਲੈਣ ਤਾਂ ਜੋ ਸਮਾਗਮ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਿਆ ਜਾ ਸਕੇ। ਇਸ ਮੌਕੇ ਉਨ੍ਹਾਂ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਦੀਆਂ ਤਿਆਰੀਆਂ ਸਬੰਧੀ ਡਿਊਟੀਆਂ ਵੀ ਲਗਾਈਆਂ। ਉਨ੍ਹਾਂ ਕਾਰਜ ਸਾਧਕ ਅਫ਼ਸਰ ਅਤੇ ਜ਼ਿਲ੍ਹਾ ਮੰਡੀ ਅਫ਼ਸਰ ਨੰੂ ਸਮਾਰੋਹ ਵਾਲੇ ਸਥਾਨ ਦੇ ਆਲੇ-ਦੁਆਲੇ ਸਫ਼ਾਈ ਦੇ ਪੁਖ਼ਤਾ ਪ੍ਰਬੰਧ ਕਰਨ ਦੇ ਆਦੇਸ਼ ਦਿੱਤੇ।
ਉਨ੍ਹਾਂ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਅਧਿਕਾਰੀਆਂ ਨੰੂ ਆਰਜ਼ੀ ਬਾਥਰੂਮ ਬਣਾਉਣ, ਪੀਣ ਵਾਲੇ ਸਾਫ਼ ਪਾਣੀ ਦਾ ਪ੍ਰਬੰਧ ਕਰਨ, ਪੁਲਿਸ ਅਧਿਕਾਰੀਆਂ ਨੂੰ ਸੁਰੱਖਿਆ ਤੇ ਆਵਾਜਾਈ ਵਿਵਸਥਾ ਮਜ਼ਬੂਤ ਕਰਨ ਅਤੇ ਸੀਨੀਅਰ ਮੈਡੀਕਲ ਅਫ਼ਸਰ ਨੂੰ ਐਂਬੂਲੈਂਸ ਸਮੇਤ ਹੋਰ ਸਿਹਤ ਸੁਵਿਧਾਵਾਂ ਦਾ ਮੌਕੇ ’ਤੇ ਪ੍ਰਬੰਧ ਕਰਨ ਲਈ ਹਦਾਇਤ ਜਾਰੀ ਕੀਤੀ।
ਮੀਟਿੰਗ ਵਿੱਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਕਰਮਚਾਰੀ ਹਾਜ਼ਰ ਸਨ
Please Share This News By Pressing Whatsapp Button