♦इस खबर को आगे शेयर जरूर करें ♦

ਲੋਕਾਂ ਨੂੰ ਇੱਕੋ ਛੱਤ ਥੱਲੇ ਸਰਕਾਰੀ ਸੇਵਾਵਾਂ ਡਿਜੀਟਲ ਤਰੀਕੇ ਨਾਲ ਮੁਹੱਈਆ ਕਰਵਾਉਣ ਲਈ ਸੇਵਾ ਕੇਂਦਰਾਂ ਵਿਖੇ 4 ਹੋਰ ਸਹੂਲਤਾਂ ਦਾ ਇਜ਼ਾਫਾ

ਮਲੇਰਕੋਟਲਾ, 17 ਅਗਸਤ

                 ਪੰਜਾਬ ਸਰਕਾਰ ਦੇ ਪ੍ਰਸ਼ਾਸਨਿਕ ਸੁਧਾਰ ਵਿਭਾਗ ਵੱਲੋਂ ਲੋਕਾਂ ਨੂੰ ਇੱਕੋ ਛੱਤ ਥੱਲੇ ਸਰਕਾਰੀ ਸੇਵਾਵਾਂ ਡਿਜੀਟਲ ਤਰੀਕੇ ਨਾਲ ਮੁਹੱਈਆ ਕਰਵਾਉਣ ਦੇ ਉਦੇਸ਼ ਨੂੰ ਮੁੱਖ ਰੱਖਦੇ ਹੋਏ ਸੇਵਾ ਕੇਂਦਰਾਂ ਵਿਖੇ 4 ਹੋਰ ਸਹੂਲਤਾਂ ਦਾ ਇਜ਼ਾਫਾ ਕੀਤਾ ਗਿਆ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ਼੍ਰੀਮਤੀ ਅੰਮ੍ਰਿਤ ਕੌਰ ਗਿੱਲ ਨੇ ਦੱਸਿਆ ਕਿ ਚਾਲੂ ਕੀਤੀਆਂ ਚਾਰ ਸਕੀਮਾਂ ‘ਚ ਐਨ.ਆਰ.ਆਈ. ਸੈੱਲ ਪੰਜਾਬ ਤੋਂ ਦਸਤਾਵੇਜ਼ਾਂ ਦੀ ਤਸਦੀਕ ਕਰਵਾਉਣ ਦੀ ਸੇਵਾ, ਸੂਚਨਾ ਦੇ ਅਧਿਕਾਰ ਐਕਟ (ਆਰ. ਟੀ.ਆਈ.ਐਕਟ ) ਸਬੰਧੀ ਅਲੱਗ ਆਨਲਾਈਨ ਪੋਰਟਲ, ਜਨਮ ਅਤੇ ਮੌਤ ਦਾ ਸਰਟੀਫਿਕੇਟ ਪ੍ਰਾਈਵੇਟ ਹਸਪਤਾਲਾਂ ਤੋ ਲੈਣ ਸਬੰਧੀ ਸ਼ਾਮਲ ਹੈ। ਇਸ ਤੋਂ ਇਲਾਵਾ ਚੌਥੀ ਸੇਵਾ ਕੇਂਦਰਾਂ ਰਾਹੀਂ ਘਰ ਜਾ ਕੇ ਸਰਵਿਸ ਮੁਹੱਈਆ ਕਰਵਾਉਣ ਸਬੰਧੀ ਹੈ, ਜੋ ਇਕ ਫ਼ਿਲਹਾਲ ਜ਼ਿਲ੍ਹਾ ਮੋਗਾ ਅਤੇ ਕਪੂਰਥਲਾ ਵਿੱਚ ਹੀ ਸ਼ੁਰੂ ਕੀਤੀ ਜਾ ਰਹੀ ਹੈ।

                ਸ਼੍ਰੀਮਤੀ ਗਿੱਲ ਨੇ ਦੱਸਿਆ ਕਿ ਹੁਣ ਐਨ.ਆਰ.ਆਈ. ਨੂੰ ਆਪਣੇ ਦਸਤਾਵੇਜ਼ ਤਸਦੀਕ ਕਰਵਾਉਣ ਲਈ ਚੰਡੀਗੜ੍ਹ ਦੇ ਚੱਕਰ ਲਾਉਣ ਦੀ ਲੋੜ ਨਹੀਂ। ਜ਼ਿਲ੍ਹਾ ਵਾਸੀ ਕਿਸੇ ਵੀ ਸੇਵਾ ਕੇਂਦਰ ‘ਤੇ ਪਹੁੰਚ ਕੇ ਇਹ ਸਹੂਲਤ ਲੈ ਸਕਦੇ ਹਨ। ਜਨਮ ਅਤੇ ਮੌਤ ਦਸਤਾਵੇਜ਼ਾਂ ਦੀ ਪ੍ਰਦਾਨਗੀ ਨੂੰ ਸਰਲ ਕਰਦਿਆਂ ਇਹ ਦਸਤਾਵੇਜ਼ ਹੁਣ ਰਜਿਸਟਰਾਰ ਦਫ਼ਤਰ ਤੋਂ ਇਲਾਵਾ ਪ੍ਰਾਈਵੇਟ ਹਸਪਤਾਲਾਂ ਪਾਸੋਂ ਵੀ ਪ੍ਰਾਪਤ ਕੀਤੇ ਜਾ ਸਕਦੇ ਹਨ। ਸਿਹਤ ਵਿਭਾਗ ਅਤੇ ਪ੍ਰਸ਼ਾਸਨਿਕ ਸੁਧਾਰ ਵਿਭਾਗ ਦੇ ਸਾਂਝੇ ਯਤਨਾਂ ਤਹਿਤ ਹੁਣ ਪ੍ਰਾਈਵੇਟ ਹਸਪਤਾਲਾਂ ਵੱਲੋਂ ਜਨਮ ਤੇ ਮੌਤ ਰਜਿਸਟ੍ਰੇਸ਼ਨ ਸਬੰਧੀ ਜਾਣਕਾਰੀ ਰਜਿਸਟਰਾਰ ਦਫ਼ਤਰ ਨੂੰ ਆਨਲਾਈਨ ਪੋਰਟਲ ਦੁਆਰਾ ਭੇਜੀ ਜਾਏਗੀ, ਜਿਸ ਨਾਲ ਕੰਮ-ਕਾਜ ਵਿੱਚ ਹੋਰ ਤੇਜ਼ੀ ਅਤੇ ਪਾਰਦਰਸ਼ਤਾ ਆਏਗੀ|

                     

ਇਸ ਆਨਲਾਈਨ ਪ੍ਰਕਿਰਿਆ ਦੇ ਲਾਗੂ ਹੋਣ ਤੋਂ ਪਹਿਲਾਂ ਜਨਮ ਅਤੇ ਮੌਤ ਸਬੰਧੀ ਜਾਣਕਾਰੀ ਪ੍ਰਾਈਵੇਟ ਹਸਪਤਾਲਾਂ ਵੱਲੋਂ ਸਬੰਧਿਤ ਰਜਿਸਟਰਾਰ ਦਫ਼ਤਰ ਨੂੰ ਮੈਨੂਅਲ ਫਾਰਮ ਭਰਕੇ ਭੇਜੀ ਜਾਂਦੀ ਸੀ ਜਿਸ ਉਪਰੰਤ ਇਸ ਜਾਣਕਾਰੀ ਨੂੰ ਸਬੰਧਿਤ ਰਜਿਸਟਰਾਰ ਦਫ਼ਤਰ ਵੱਲੋਂ ਆਨਲਾਈਨ ਦਰਜ ਕੀਤਾ ਜਾਂਦਾ ਸੀ ਜਿਸ ਕਾਰਨ ਆਮ ਲੋਕਾਂ ਨੂੰ ਜਨਮ ਅਤੇ ਮੌਤ ਸਰਟੀਫਿਕੇਟ ਜਾਰੀ ਹੋਣ ਵਿੱਚ ਦੇਰ ਹੋ ਜਾਂਦੀ ਸੀਰਾਜ ਦੇ ਲਗਭਗ 390 ਪ੍ਰਾਈਵੇਟ ਹਸਪਤਾਲਾਂ ਵਿੱਚ ਇਸ ਆਨਲਾਈਨ ਵਿਧੀ ਨੂੰ ਲਾਗੂ ਕਰ ਦਿੱਤਾ ਗਿਆ ਹੈ ਹੁਣ ਤੱਕ ਪ੍ਰਾਈਵੇਟ ਹਸਪਤਾਲਾਂ ਵੱਲੋਂ ਲਗਭਗ 10000 ਜਨਮ ਸਰਟੀਫਿਕੇਟ ਸਬੰਧੀ ਐਪਲੀਕੇਸ਼ਨਾਂ ਆਨਲਾਈਨ ਪੋਰਟਲ ਰਾਹੀਂ ਰਜਿਸਟਰਾਰ ਦਫ਼ਤਰ ਪਾਸ ਭੇਜੀਆਂ ਗਈਆਂ ਹਨ ਜਿਨ੍ਹਾਂ ਵਿੱਚੋਂ ਲਗਭਗ 9600 ਜਨਮ ਐਪਲੀਕੇਸ਼ਨਾਂ ਪ੍ਰਵਾਨ ਹੋ ਗਈਆਂ ਹਨ ਅਤੇ ਲਗਭਗ 4000 ਸਰਟੀਫਿਕੇਟ ਨਾਗਰਿਕਾਂ ਵੱਲੋਂ ਬਿਨਾਂ ਕਿਸੇ ਖੱਜਲ ਖ਼ੁਆਰੀ ਦੇ ਪ੍ਰਾਪਤ ਕੀਤੇ ਜਾ ਚੁੱਕੇ ਹਨ ਇਸੇ ਤਰ੍ਹਾਂ ਆਨਲਾਈਨ ਪੋਰਟਲ ਰਾਹੀਂ 3000 ਮੌਤ ਸਰਟੀਫਿਕੇਟ ਦੀਆ ਐਪਲੀਕੇਸ਼ਨਾਂ ਰਜਿਸਟਰਾਰ ਦਫ਼ਤਰਾਂ ਪਾਸ ਪ੍ਰਾਪਤ ਹੋਈਆਂ ਹਨਜਿਨ੍ਹਾਂ ਵਿੱਚੋਂ 2300 ਦੇ ਕਰੀਬ ਸਰਟੀਫਿਕੇਟ ਨਾਗਰਿਕਾਂ ਨੂੰ ਮੁਹੱਈਆ ਕਰਵਾ ਦਿੱਤੇ ਗਏ ਹਨ

ਉਹਨਾਂ ਦੱਸਿਆ ਕਿ ਅਜਿਹੀਆਂ ਸੁਵਿਧਾਵਾਂ ਦਾ ਇਜ਼ਾਫਾ ਹੋਣ ਨਾਲ ਸਰਕਾਰੀ ਕੰਮ ਕਾਜ ਨੂੰ ਹੋਰ ਬਿਹਤਰ ਬਣਾਇਆ ਜਾ ਸਕੇਗਾ ਉਹਨਾਂ ਕਿਹਾ ਕਿ ਜ਼ਿਲ੍ਹਾ ਮਲੇਰਕੋਟਲਾ ਵਿਚ ਸੇਵਾ ਕੇਂਦਰਾਂ ਵੱਲੋਂ ਕਰੋਨਾ ਮਹਾਂਮਾਰੀ ਦੇ ਦੌਰਾਨ ਵੀ ਨਾਗਰਿਕਾਂ ਨੂੰ ਬੇਹਤਰ ਅਤੇ ਸੁਰੱਖਿਅਤ ਵਾਤਾਵਰਨ ਵਿਚ ਨਿਰਵਿਘਨ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ

Please Share This News By Pressing Whatsapp Button




स्वतंत्र और सच्ची पत्रकारिता के लिए ज़रूरी है कि वो कॉरपोरेट और राजनैतिक नियंत्रण से मुक्त हो। ऐसा तभी संभव है जब जनता आगे आए और सहयोग करे


जवाब जरूर दे 

आप अपने सहर के वर्तमान बिधायक के कार्यों से कितना संतुष्ट है ?

View Results

Loading ... Loading ...

Related Articles

Close
Close
Website Design By Bootalpha.com +91 84482 65129