ਬ੍ਰਹਮ ਮਹਿੰਦਰਾ ਨੇ 75ਵੇਂ ਆਜ਼ਾਦੀ ਦਿਵਸ ਮੌਕੇ ਆਪਣੀ ਡਿਊਟੀ ਤਨਦੇਹੀ ਅਤੇ ਇਮਾਨਦਾਰੀ ਨਾਲ ਕਰਨ ਵਾਲੇ
ਪਟਿਆਲਾ, 18 ਅਗਸਤ: ਗਗਨਦੀਪ ਸਿੰਘ ਦੀਪ ਪਨੈਚ
ਪੰਜਾਬ ਦੇ ਸਥਾਨਕ ਸਰਕਾਰਾਂ, ਸੰਸਦੀ ਮਾਮਲੇ, ਚੋਣਾਂ ਅਤੇ ਸ਼ਿਕਾਇਤ ਨਿਵਾਰਣ ਮੰਤਰੀ ਸ੍ਰੀ ਬ੍ਰਹਮ ਮਹਿੰਦਰਾ ਨੇ ਅੱਜ ਪਟਿਆਲਾ ਦੇ ਰਾਜਾ ਭਲਿੰਦਰਾ ਸਿੰਘ ਖੇਡ ਕੰਪਲੈਕਸ ਪੋਲੋ ਗਰਾਊਂਡ ਵਿਖੇ ਦੇਸ਼ ਦੇ 75ਵੇਂ ਆਜ਼ਾਦੀ ਦਿਵਸ ਮੌਕੇ ਕੌਮੀ ਝੰਡਾ ਤਿਰੰਗਾ ਲਹਿਰਾਇਆ। ਇਸ ਮੌਕੇ ਪਟਿਆਲਾ ਤੋਂ ਸੰਸਦ ਮੈਂਬਰ ਤੇ ਸਾਬਕਾ ਕੇਂਦਰੀ ਮੰਤਰੀ ਸ੍ਰੀਮਤੀ ਪ੍ਰਨੀਤ ਕੌਰ ਵੀ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ। ਸਮਾਗਮ ‘ਚ ਸ੍ਰੀ ਬ੍ਰਹਮ ਮਹਿੰਦਰਾ ਨੇ ਦੇਸ਼ ਦੇ ਮਹਾਨ ਆਜ਼ਾਦੀ ਪਰਵਾਨਿਆਂ ਅਤੇ ਦੇਸ਼ ਲਈ ਕੁਰਬਾਨੀਆਂ ਕਰਨ ਵਾਲੇ ਮਹਾਨ ਸ਼ਹੀਦਾਂ ਸਮੇਤ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਨੂੰ ਨਮਨ ਕਰਨ ਮਗਰੋਂ ਲੋਕਾਂ ਨੂੰ ਆਜ਼ਾਦੀ ਦਿਵਸ ਦੀ ਵਧਾਈ ਵੀ ਦਿੱਤੀ।
ਸ੍ਰੀ ਬ੍ਰਹਮ ਮਹਿੰਦਰਾ ਨੇ ਦੇਸ਼ ਦੀ ਆਜ਼ਾਦੀ ਲਈ ਵੱਖ-ਵੱਖ ਲਹਿਰਾਂ ਸਮੇਤ ਪੰਜਾਬ ਦੇ ਮਹਾਨ ਸਪੂਤਾਂ ਸ਼ਹੀਦ-ਏ-ਆਜ਼ਮ ਭਗਤ ਸਿੰਘ, ਰਾਜਗੁਰੂ, ਸੁਖਦੇਵ, ਲਾਲਾ ਲਾਜਪਤ ਰਾਏ, ਕਰਤਾਰ ਸਿੰਘ ਸਰਾਭਾ ਅਤੇ ਮਦਨ ਲਾਲ ਢੀਂਗਰਾ, ਦੀਵਾਨ ਸਿੰਘ ਕਾਲੇਪਾਣੀ, ਸ਼ਹੀਦ ਊਧਮ ਸਿੰਘ ਤੇ ਹੋਰ ਆਜ਼ਾਦੀ ਘੁਲਾਟੀਆਂ ਨੂੰ ਵੀ ਸ਼ਰਧਾ ਦੇ ਫੁੱਲ ਭੇਟ ਕੀਤੇ। ਉਨ੍ਹਾਂ ਕਿਹਾ ਕਿ ਪੰਜਾਬ ਨੇ ਦੇਸ਼ ਲਈ ਹਰੇਕ ਲੜਾਈ ਨੂੰ ਮੋਹਰੀ ਹੋਕੇ ਲੜਿਆ ਹੈ। ਉਨ੍ਹਾਂ ਨੇ ਕਿਹਾ ਕਿ ਪੰਜਾਬ ਨੇ ਕਾਲੇ ਦੌਰ ਤੋਂ ਵੀ ਬੜੀ ਦ੍ਰਿੜਤਾ ਨਾਲ ਲੜਾਈ ਲੜਕੇ ਆਜ਼ਾਦੀ ਹਾਸਲ ਕੀਤੀ ਅਤੇ ਅੱਜ ਸਾਡਾ ਸੂਬਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਸ਼ਾਂਤਮਈ ਤੇ ਖੁਸ਼ਹਾਲ ਮਾਹੌਲ ‘ਚ ਤਰੱਕੀ ਦੀਆਂ ਲੀਹਾਂ ‘ਤੇ ਹੈ।
ਸ੍ਰੀ ਬ੍ਰਹਮ ਮਹਿੰਦਰਾ ਨੇ ਇਸ ਮੌਕੇ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਦੀਆਂ ਅਹਿਮ ਪ੍ਰਾਪਤੀਆਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਕੈਪਟਨ ਸਰਕਾਰ ਸੂਬੇ ਦੇ 3 ਲੱਖ ਕੱਚੇ ਮੁਲਾਜ਼ਮਾ ਅਤੇ 3 ਲੱਖ ਪੱਕੇ ਮੁਲਾਜ਼ਮਾਂ ਦੇ ਸੁਰੱਖਿਅਤ ਭਵਿੱਖ ਲਈ ਫ਼ਿਰਕਮੰਦ ਹੈ ਅਤੇ ਪੰਜਾਬ ਦੇ ਮੁਲਾਜ਼ਮਾਂ ਨੂੰ ਜਲਦੀ ਹੀ ਖੁਸ਼ਖ਼ਬਰੀ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਵੱਲੋਂ ਤਨਖਾਹ ਕਮਿਸ਼ਨ ਦੀ ਰਿਪੋਰਟ ਮਗਰੋਂ ਮੁਲਾਜ਼ਮਾਂ ਦੀਆਂ ਮੰਗਾਂ ਤੇ ਰਿਪੋਰਟ ਦਰਮਿਆਨ ਪਏ ਖੱਪੇ ਨੂੰ ਪੂਰਨ ਲਈ ਬਣਾਈ ਗਈ ਸਬ ਕਮੇਟੀ ਵੱਲੋਂ ਆਪਣੀ ਰਿਪੋਰਟ ਅਗਲੀ ਕੈਬਨਿਟ ਮੀਟਿੰਗ ‘ਚ ਰੱਖੀ ਜਾਵੇਗੀ।
Please Share This News By Pressing Whatsapp Button