ਦਿਵਆਂਗਜਨ ਦੇ ਯੂ.ਡੀ.ਆਈ.ਡੀ. ਬਨਾਉਣ ਲਈ ਵਿਸ਼ੇਸ਼ ਕੈਂਪ 23 ਅਗਸਤ ਤੋਂ 1 ਸਤੰਬਰ ਤੱਕ
ਪਟਿਆਲਾ, 19 ਅਗਸਤ:(ਬਲਵਿੰਦਰ ਪਾਲ)
ਡਿਪਟੀ ਕਮਿਸ਼ਨਰ ਸ੍ਰੀ ਕੁਮਾਰ ਅਮਿਤ ਦੇ ਨਿਰਦੇਸ਼ਾਂ ’ਤੇ ਜ਼ਿਲ੍ਹੇ ਦੇ ਦਿਵਿਆਂਗਜਨ ਵਿਅਕਤੀਆਂ ਦੇ ਡਿਸਏਬਿਲਿਟੀ ਸਰਟੀਫਿਕੇਟ ਬਣਾਉਣ ਲਈ ਵੱਖ-ਵੱਖ ਸਥਾਨਾਂ ’ਤੇ ਸਿਹਤ ਵਿਭਾਗ ਦੇ ਸਹਿਯੋਗ ਨਾਲ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਵਰਿੰਦਰ ਸਿੰਘ ਟਿਵਾਣਾ ਨੇ ਦੱਸਿਆ ਕਿ ਇਸ ਮਹੀਨੇ ਦਿਵਆਂਗਜਨ ਦੇ ਡਿਸਏਬਿਲਿਟੀ ਸਰਟੀਫਿਕੇਟ ਅਤੇ ਯੂ.ਡੀ.ਆਈ.ਡੀ. ਕਾਰਡ ਬਨਾਉਣ ਲਈ 23 ਅਗਸਤ ਤੋਂ 1 ਸਤੰਬਰ ਤੱਕ ਵੱਖ-ਵੱਖ ਸਰਕਾਰੀ ਹਸਪਤਾਲਾਂ ’ਚ ਮਾਹਰ ਡਾਕਟਰਾਂ ਦੀ ਹਾਜ਼ਰੀ ਵਿਚ ਇਹ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ।
ਵਰਿੰਦਰ ਸਿੰਘ ਟਿਵਾਣਾ ਨੇ ਦੱਸਿਆ ਕਿ 23 ਤੇ 24 ਅਗਸਤ ਨੂੰ ਸੀ.ਐਚ.ਸੀ ਪਾਤੜਾਂ, 25 ਤੇ 26 ਅਗਸਤ ਨੂੰ ਸੀ.ਐਚ.ਸੀ. ਸਿਵਲ ਹਸਪਤਾਲ ਸਮਾਣਾ, 27 ਤੇ 28 ਅਗਸਤ ਨੂੰ ਸਿਵਲ ਹਸਪਤਾਲ ਨਾਭਾ ਅਤੇ 31 ਅਗਸਤ ਤੇ 1 ਸਤੰਬਰ ਨੂੰ ਸਿਵਲ ਹਸਪਤਾਲ ਰਾਜਪੁਰਾ ’ਚ ਇਹ ਵਿਸ਼ੇਸ਼ ਕੈਂਪ ਲਗਾ ਕੇ ਦਿਵਆਂਗਜਨ ਦੇ ਡਿਸਏਬਿਲਿਟੀ ਸਰਟੀਫਿਕੇਟ ਅਤੇ ਯੂ.ਡੀ.ਆਈ.ਡੀ. ਬਣਾਏ ਜਾਣਗੇ। ਉਨ੍ਹਾਂ ਦੱਸਿਆ ਕਿ ਇਹ ਕੈਂਪ ਉਕਤ ਦਿਨਾਂ ਅਤੇ ਸਥਾਨਾਂ ’ਤੇ ਸਵੇਰੇ 8 ਵਜੇ ਤੋਂ ਬਾਅਦ ਦੁਪਹਿਰ 2 ਵਜੇ ਤੱਕ ਲਗਾਏ ਜਾਣਗੇ। ਉਨ੍ਹਾਂ ਦਿਵਆਂਗਜਨ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਉਹ ਆਪਣੀ ਡਿਸਏਬਿਲਿਟੀ ਸਰਟੀਫਿਕੇਟ ਅਤੇ ਯੂ.ਡੀ.ਆਈ.ਡੀ. ਬਨਵਾਉਣ ਲਈ ਇਨ੍ਹਾਂ ਕੈਂਪਾਂ ਵਿਚ ਸਮੇਂ ਸਿਰ ਪਹੁੰਚ ਕੇ ਲਾਭ ਜ਼ਰੂਰ ਉਠਾਉਣ।
Please Share This News By Pressing Whatsapp Button