ਸਕੱਤਰ, ਜਿਲ੍ਹਾ ਕਾਨੂੰਨੀਂ ਸੇਵਾਵਾਂ ਅਥਾਰਟੀ, ਸੰਗਰੂਰ ਵਲੋਂ ਜਿਲ੍ਹਾ ਬਾਲ ਭਲਾਈ ਕਮੇਟੀ ਅਤੇ ਜੁਵੇਨਾਇਲ ਜਸਟਿਸ ਬੋਰਡ ਸੰਗਰੂਰ ਦਾ ਕੀਤਾ ਗਿਆ ਦੌਰਾ।
ਮਿਤੀ 20.08.2021 ਨੂੰ ਸ਼੍ਰੀਮਤੀ ਦੀਪਤੀ ਗੋਇਲ, ਸਿਵਲ ਜੱਜ਼ ਸੀਨੀਅਰ ਡਿਵੀਜ਼ਨ -ਸਹਿਤ- ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸੰਗਰੂਰ ਵਲੋਂ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ ਨਗਰ ਦੇ ਦਿਸਾਂ ਨਿਰਦੇਸ਼ਾ ਦੇ ਅਨੁਸਾਰ ਅਤੇ ਸ. ਹਰਪਾਲ ਸਿੰਘ, ਮਾਨਯੋਗ ਜਿਲ੍ਹਾ ਅਤੇ ਸੈਸ਼ਨ ਜੱਜ਼ -ਸਹਿਤ- ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸੰਗਰੂਰ ਦੀ ਯੋਗ ਅਗੁਵਾਈ ਹੇਠ ਜਿਲ੍ਹਾ ਬਾਲ ਭਲਾਈ ਕਮੇਟੀ, ਸੰਗਰੂਰ ਅਤੇ ਜੁਵੇਨਾਇਲ ਜਸਟਿਸ ਬੋਰਡ, ਸੰਗਰੂਰ ਦਾ ਦੌਰਾ ਕੀਤਾ। ਇਸ ਮੌਕੇ ਤੇ ਮਾਨਯੋਗ ਜੱਜ਼ ਸਾਹਿਬਾ ਵਲੋਂ ਜਿਲ੍ਹਾ ਸੰਗਰੂਰ ਦੀ ਨਵੀਂ ਗਠਿਤ ਹੋਈ ਜਿਲ੍ਹਾ ਬਾਲ ਭਲਾਈ ਕਮੇਟੀ ਦੇ ਚੇਅਰਮੈਨ ਅਤੇ ਮੈਂਬਰਾਂ ਨਾਲ ਮੁਲਾਕਾਤ ਕੀਤੀ ਅਤੇ ਜਿਲ੍ਹਾ ਬਾਲ ਭਲਾਈ ਕਮੇਟੀ ਵਲੋਂ ਕੀਤੇ ਜਾ ਰਹੇ ਕੰਮਾਂ ਦਾ ਜਾਇਜਾ ਲਿਆ।
ਇਸ ਮੌਕੇ ਤੇ ਮਾਨਯੋਗ ਜੱਜ਼ ਸਾਹਿਬ ਵਲੋਂ ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ, ਨਵੀਂ ਦਿੱਲੀ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਵਲੋਂ ਬੱਚਿਆਂ ਦੀ ਭਲਾਈ ਅਤੇ ਸੁਰਖਿਆ ਲਈ ਚਲਾਇਆਂ ਜਾ ਰਹੀਆਂ ਵੱਖ ਵੱਖ ਸਕੀਮਾਂ ਸਬੰਧੀ ਵਿਚਾਰ ਵਟਾਂਦਰਾ ਵੀ ਕੀਤਾ ਗਿਆ।
Please Share This News By Pressing Whatsapp Button