ਪੰਜਾਬ ਦੇ ਸਰਕਾਰੀ ਕਾਲਜਾਂ ’ਚ ਅੰਡਰਗ੍ਰੇਜੂਏਟ ਤੇ ਪੋਸਟ-ਗ੍ਰੇਜੂਏਟ ਕੋਰਸਾਂ ਲਈ ਹੁਣ ਹੋਵੇਗਾ ਆਨਲਾਈਨ ਦਾਖ਼ਲਾ: ਡਿਪਟੀ ਕਮਿਸ਼ਨਰ
ਸੰਗਰੂਰ, 19 ਅਗਸਤ:
ਪੰਜਾਬ ਦੇ ਨਾਗਰਿਕਾਂ ਦੇ ਜੀਵਨ ਨੂੰ ਕਈ ਪੱਖੋਂ ਸੁਖਾਲਾ ਬਣਾਉਣ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਅੱਜ ਵਰਚੂਅਲ ਸਮਾਗਮ ਜ਼ਰੀਏ ਰਾਜ ਦਾਖ਼ਲਾ ਪੋਰਟਲ ਦੇ ਨਾਲ-ਨਾਲ ਏਕੀਿਤ ਰਾਜ ਹੈਲਪਲਾਈਨ ‘1100’ ਦੀ ਸ਼ੁਰੂਆਤ ਕਰਵਾਈ ਗਈ ਜਿਸਦਾ ਸਿੱਧਾ ਪ੍ਰਸਾਰਣ ਆਨਲਾਈਨ ਮਾਧਿਅਮਾਂ ਜ਼ਰੀਏ ਪੂਰੇ ਸੂਬੇ ’ਚ ਪ੍ਰਸਾਰਤ ਕੀਤਾ ਗਿਆ। ਇਸ ਮੌਕੇ ਸੰਗਰੂਰ ਤੋਂ ਵਰਚੂਅਲ ਸਮਾਗਮ ’ਚ ਸ਼ਮੂਲੀਅਤ ਕਰਦਿਆਂ ਡਿਪਟੀ ਕਮਿਸ਼ਨਰ ਸੰਗਰੂਰ ਸ਼੍ਰੀ ਰਾਮਵੀਰ ਨੇ ਦੱਸਿਆ ਕਿ ਅੱਜ ਸ਼ੁਰੂ ਕੀਤੇ ਗਏ ਏਕੀਿਤ ਰਾਜ ਦਾਖ਼ਲਾ ਪੋਰਟਲ ਰਾਹੀਂ ਪੂਰੇ ਪੰਜਾਬ ਦੇ ਜ਼ਿਆਦਾਤਰ ਸਰਕਾਰੀ ਕਾਲਜਾਂ ’ਚ ਦਾਖ਼ਲੇ ਲਈ ਵਿਦਿਆਰਥੀ ਇਸ ਪੋਰਟਲ ਜ਼ਰੀਏ ਘਰ ਬੈਠੇ ਹੀ ਅਪਲਾਈ ਕਰ ਸਕਣਗੇ। ਉਨਾਂ ਦੱਸਿਆ ਕਿ ਇਸ ਪੋਰਟਲ ਨੂੰ ਡਿਜੀਲਾਕਰ ਨਾਲ ਿਕ ਕੀਤਾ ਗਿਆ ਹੈ ਜਿਸ ‘ਚੋਂ ਸਬੰਧਤ ਵਿਦਿਆਰਥੀ ਆਨਲਾਈਨ ਹੀ ਆਪਣੇ ਲੋੜੀਂਦੇ ਦਸਤਾਵੇਜ਼ ਦਾਖ਼ਲੇ ਲਈ ਅਪਲੋਡ ਕਰ ਸਕੇਗਾ। ਉਨਾਂ ਕਿਹਾ ਕਿ ਇਸ ਪ੍ਰਕਿਰਿਆ ’ਚ ਕਿਸੇ ਵੀ ਦਸਤਾਵੇਜ਼ ਦੇ ਨਿੱਜੀ ਤਸਦੀਕੀਕਰਨ ਦੀ ਕੋਈ ਲੋੜ ਨਹੀਂ ਹੋਵੇਗੀ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਏਕੀਕਿ੍ਰਤ ਰਾਜ ਹੈਲਪਲਾਈਨ ‘1100’ ਜ਼ਰੀਏ ਵੀ ਹੁਣ ਨਾਗਰਿਕਾਂ ਲਈ ਸਰਕਾਰ ਦੀਆਂ ਗ਼ੈਰ-ਐਮਰਜੈਂਸੀ ਸੇਵਾਵਾਂ ਤੱਕ ਸੁਖਾਲੀ ਪਹੁੰਚ ਬਣਾਉਣ ਹਿੱਤ ਇੱਕ ਨੰਬਰ ਜਾਰੀ ਕੀਤਾ ਗਿਆ ਹੈ ਜਿਸ ’ਤੇ ਕਾਲ ਕਰਕੇ ਕੋਈ ਵੀ ਨਾਗਰਿਕ ਸੇਵਾਵਾਂ ਬਾਰੇ ਆਮ ਗੱਲਾਂ ਤੋਂ ਲੈ ਕੇ ਲਾਭ ਲੈਣ ਤੱਕ ਪੂਰੀ ਜਾਣਕਾਰੀ ਹਾਸਲ ਕਰ ਸਕੇਗਾ। ਉਨਾਂ ਦੱਸਿਆ ਕਿ ਇਸ ਨੰਬਰ ’ਤੇ ਏਕੀਿਤ ਸ਼ਿਕਾਇਤ ਅਤੇ ਸੇਵਾ ਪ੍ਰਬੰਧਨ ਲਈ ਕੇਂਦਰੀਿਤ ਪਲੇਟਫ਼ਾਰਮ ਬਣਾਇਆ ਗਿਆ ਹੈ ਜਿਸ ਦਾ ਅਸਲ ਮਕਸਦ ਕੁਸ਼ਲ ਪ੍ਰਸ਼ਾਸਨ ਹੈ। ਉਨਾਂ ਦੱਸਿਆ ਕਿ ਇਸ ਹੈਲਪਲਾਈਨ ਨੰਬਰ ਰਾਹੀਂ ਸ਼ਿਕਾਇਤਾਂ ਦੀ ਅਸਲ ਜਾਣਕਾਰੀ ਤੋਂ ਇਲਾਵਾ ਸ਼ਿਕਾਇਤਾਂ ਦੇ ਨਿਪਟਾਰੇ ਲਈ ਮੈਨੂਅਲ ਫ਼ਾਈਲ ਪ੍ਰੋਸੈਸਿੰਗ ਦੇ ਖ਼ਾਤਮੇ ਨੂੰ ਤਰਜੀਹ ਦਿੱਤੀ ਗਈ ਹੈ।
ਉਨਾਂ ਦੱਸਿਆ ਕਿ ਇਸ ਹੈਲਪਲਾਈਨ ਨੰਬਰ ਰਾਹੀਂ ਸ਼ਿਕਾਇਤਾਂ ਦੀ ਅਸਲ ਜਾਣਕਾਰੀ ਤੋਂ ਇਲਾਵਾ ਸ਼ਿਕਾਇਤਾਂ ਦੇ ਨਿਪਟਾਰੇ ਲਈ ਮੈਨੂਅਲ ਫ਼ਾਈਲ ਪ੍ਰੋਸੈਸਿੰਗ ਦੇ ਖ਼ਾਤਮੇ ਨੂੰ ਤਰਜੀਹ ਦਿੱਤੀ ਗਈ ਹੈ।
ਸ਼੍ਰੀ ਰਾਮਵੀਰ ਨੇ ਦੱਸਿਆ ਕਿ ਅੱਜ ਸ਼ੁਰੂ ਕੀਤੀਆਂ ਗਈਆਂ ਸੇਵਾਵਾਂ ‘ਡਿਜੀਟਲ ਪੰਜਾਬ’ ਵੱਲ ਨਿਵੇਕਲੀਆਂ ਪਹਿਲਕਦਮੀਆਂ ਸਾਬਤ ਹੋਣਗੀਆਂ ਕਿਉਕਿ ਕੋਵਿਡ ਮਹਾਂਮਾਰੀ ਦੇ ਔਖੇ ਵੇਲੇ ਇੱਕ ਕਾਲ ਜਾਂ ਇੱਕ ਕਲਿੱਕ ਜ਼ਰੀਏ ਸਰਕਾਰ ਦੀਆਂ ਸੇਵਾਵਾਂ ਦਾ ਲਾਭ ਕਿਸੇ ਵੀ ਵਿਅਕਤੀ ਦੇ ਸਰੀਰਕ ਸੰਪਰਕ ’ਚ ਆਏ ਬਗੈਰ ਲੈ ਸਕਣਗੇ। ਉਨਾਂ ਕਿਹਾ ਕਿ ਰਾਜ ਦਾਖ਼ਲਾ ਪੋਰਟਲ ਵਿਦਿਆਰਥੀਆਂ ਦੀਆਂ ਮੁਸ਼ਕਿਲਾਂ ਨੂੰ ਘਟਾਉਣ ਦੇ ਨਾਲ-ਨਾਲ ਉਨਾਂ ਦੀ ਸੁਰੱਖਿਆ ਯਕੀਨੀ ਬਣਾਉਣ ’ਚ ਵੱਡੀ ਮਦਦ ਕਰੇਗਾ ਕਿਉਕਿ ਦਾਖ਼ਲਿਆਂ ਮੌਕੇ ਹੀ ਕਾਲਜਾਂ ’ਚ ਵਧੇਰੇ ਇਕੱਠ ਹੋਣ ਦੀ ਸੰਭਾਵਨਾ ਹੁੰਦੀ ਹੈ। ਉਨਾਂ ਕਿ ਪੰਜਾਬ ਸਰਕਾਰ ਲਗਾਤਾਰ ਪਾਰਦਰਸ਼ੀ ਪ੍ਰਸ਼ਾਸਨਿਕ ਸੇਵਾਵਾਂ ਮੁਹੱਈਆ ਕਰਵਾਉਣ ਲਈ ਕਦਮ ਪੁੱਟ ਰਹੀ ਹੈ ਤੇ ਇਨਾਂ ਦੇ ਸਾਰਥਕ ਨਤੀਜੇ ਵੀ ਨਿਕਲ ਕੇ ਸਾਹਮਣੇ ਆ ਰਹੇ ਹਨ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀ ਅਨਮੋਲ ਸਿੰਘ ਧਾਲੀਵਾਲ, ਸਿਵਲ ਸਰਜਨ ਡਾ. ਅੰਜਨਾ ਗੁਪਤਾ, ਡੀ.ਡੀ.ਪੀ.ਓ. ਸ਼੍ਰੀ ਪਰਮਜੀਤ ਸਿੰਘ, ਜ਼ਿਲਾ ਪ੍ਰੀਸ਼ਦ ਚੇਅਰਪਰਸਨ ਸ਼੍ਰੀਮਤੀ ਜਸਵੀਰ ਕੌਰ, ਜ਼ਿਲਾ ਯੂਥ ਕਾਂਗਰਸ ਪ੍ਰਧਾਨ ਗੋਬਿੰਦਰ ਸਿੰਘ ਤੋਂ ਇਲਾਵਾ ਸਰਕਾਰੀ ਰਣਬੀਰ ਕਾਲਜ ਸੰਗਰੂਰ ਦਾ ਸਮੂਹ ਸਟਾਫ਼ ਹਾਜ਼ਰ ਸੀ।
Please Share This News By Pressing Whatsapp Button