ਟੀਕਾਕਰਨ ਹੋਣ ਕਾਰਨ ਘਟ ਰਹੇ ਹਨ ਮਲੇਰਕੋਟਲਾ ਵਿੱਚ ਕੋਵਿਡ ਦੇ ਪਾਜ਼ੇਟਿਵ ਕੇਸ:ਸਿਵਲ ਸਰਜਨ
ਮਲੇਰਕੋਟਲਾ 20 ਅਗਸਤ ( ):
ਸਿਵਲ ਸਰਜਨ ਡਾ ਸਤਿੰਦਰ ਪਾਲ ਸਿੰਘ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਲੇਰਕੋਟਲਾ ਜ਼ਿਲ੍ਹੇ ਵਿੱਚ ਕੋਵਿਡ ਟੀਕਾਕਰਨ ਦੀ ਗਿਣਤੀ ਵਧਣ ਕਾਰਨ ਕੋਰੋਨਾ ਵਾਇਰਸ ਦੇ ਕੇਸ ਘਟ ਰਹੇ ਹਨ ਅਤੇ ਅੱਜ ਕਿਸੇ ਵੀ ਨਵੇਂ ਕੋਵਿਡ ਦੇ ਪਾਜ਼ੇਟਿਵ ਕੇਸ ਦੀ ਪੁਸ਼ਟੀ ਨਹੀਂ ਹੋਈ।ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਮਲੇਰਕੋਟਲਾ ਵੱਲੋਂ ਜ਼ਿਲ੍ਹਾ ਨਿਵਾਸੀਆਂ ਦਾ ਕੋਵਿਡ ਟੀਕਾਕਰਨ ਵੱਡੀ ਪੱਧਰ ਤੇ ਕੀਤਾ ਜਾ ਰਿਹਾ ਹੈ, ਜਿਸ ਦੇ ਨਤੀਜੇ ਵਜੋਂ ਮਲੇਰਕੋਟਲਾ ਜ਼ਿਲ੍ਹੇ ਵਿਚ ਕੋਵਿਡ ਦੇ ਨਵੇਂ ਕੇਸ ਆਉਣ ਦੀ ਤਾਦਾਦ ਲਗਾਤਾਰ ਘਟ ਰਹੀ ਹੈ। ਇਸ ਸਮੇਂ ਮਲੇਰਕੋਟਲਾ ਜ਼ਿਲ੍ਹੇ ਵਿੱਚ ਸਿਰਫ਼ ਦੋ ਐਕਟਿਵ ਕੋਵਿਡ ਕੇਸ ਹਨ।
ਸਿਹਤ ਵਿਭਾਗ ਵੱਲੋਂ ਵੱਖ ਵੱਖ ਸਿਹਤ ਸੰਸਥਾਵਾਂ ਵਿੱਚ ਅਤੇ ਜ਼ਿਲ੍ਹੇ ਦੇ ਵੱਖ ਵੱਖ ਸਕੂਲਾਂ ਵਿਚ ਰੋਜ਼ਾਨਾ ਜਾ ਕੇ ਕੋਵਿਡ ਦੇ ਸ਼ੱਕੀ ਮਰੀਜ਼ਾਂ ਦੇ ਨਮੂਨੇ ਇਕੱਤਰ ਕਰ ਕੇ ਜਾਂਚ ਲਈ ਭੇਜਣ ਦੇ ਨਾਲ ਨਾਲ ਸਮੇਂ ਸਮੇਂ ਤੇ ਵੱਖ ਵੱਖ ਪਿੰਡਾਂ ਸ਼ਹਿਰਾਂ ਵਿੱਚ ਕੋਵਿਡ ਤੋਂ ਬਚਾਅ ਵੈਕਸੀਨੇਸ਼ਨ ਕੈਂਪ ਵੀ ਲਗਾਏ ਜਾ ਰਹੇ ਹਨ। ਜ਼ਿਲ੍ਹੇ ਵਿਚ ਕੋਵਿਡ 19 ਦੀਆਂ ਅੱਜ ਪ੍ਰਾਪਤ ਹੋਈਆਂ ਰਿਪੋਰਟਾਂ ਅਨੁਸਾਰ ਕੱਲ੍ਹ ਭੇਜੇ ਗਏ 974 ਆਰ ਟੀ ਪੀ ਸੀ ਆਰ ਨਮੂਨਿਆਂ ਦੇ ਨਤੀਜੇ ਨੈਗੇਟਿਵ ਰਹੇ ਹਨ।
ਜ਼ਿਲ੍ਹਾ ਸਿਹਤ ਅਫ਼ਸਰ ਡਾ ਮਹੇਸ਼ ਕੁਮਾਰ ਨੇ ਦੱਸਿਆ ਕਿ ਅੱਜ ਮਲੇਰਕੋਟਲਾ ਜ਼ਿਲ੍ਹੇ ਦੇ ਵੱਖ ਵੱਖ 41 ਸਥਾਨਾਂ ਉੱਪਰ ਲਗਾਏ ਗਏ ਵੈਕਸੀਨੇਸ਼ਨ ਕੈਂਪਾਂ ਵਿੱਚ ਕੁੱਲ 4 ਹਜ਼ਾਰ ਲਾਭਪਾਤਰੀਆਂ ਦਾ ਕੋਵਿਡ ਟੀਕਾਕਰਨ ਕੀਤਾ ਗਿਆ, ਜਿਸ ਵਿਚ 80 ਪ੍ਰਤੀਸ਼ਤ ਲਾਭਪਾਤਰ ਦੂਜੀ ਖ਼ੁਰਾਕ ਵਾਲੇ ਹਨ।
ਕਾਰਜਕਾਰੀ ਮਾਸ ਮੀਡੀਆ ਅਧਿਕਾਰੀ ਸੋਨਦੀਪ ਸਿੰਘ ਸੰਧੂ ਨੇ ਦੱਸਿਆ ਕਿ ਅੱਜ ਜ਼ਿਲ੍ਹੇ ਦੇ ਸਕੂਲਾਂ ਵਿਚੋਂ 270 ਆਰ ਟੀ ਪੀ ਸੀ ਆਰ ਨਮੂਨੇ ਇਕੱਤਰ ਕੀਤੇ ਗਏ ਜਿਨ੍ਹਾਂ ਵਿੱਚੋਂ 101 ਨਮੂਨੇ ਅਧਿਆਪਕਾਂ ਦੇ ਅਤੇ 169 ਨਮੂਨੇ ਵਿਦਿਆਰਥੀਆਂ ਦੇ ਇਕੱਤਰ ਕੀਤੇ ਗਏ। ਜਦੋਂ ਕਿ ਜ਼ਿਲ੍ਹੇ ਦੇ ਵੱਖ ਵੱਖ ਸਿਹਤ ਸੰਸਥਾਨਾਂ ਵਿੱਚੋਂ ਕੁੱਲ 683 ਨਮੂਨੇ ਇਕੱਤਰ ਕੀਤੇ ਗਏ, ਜਿਨ੍ਹਾਂ ਵਿਚ 545 ਨਮੂਨੇ ਆਰ ਟੀ ਪੀ ਸੀ ਆਰ ਹਨ ਅਤੇ 138 ਨਮੂਨੇ ਆਰ ਏ ਟੀ ਹਨ
Please Share This News By Pressing Whatsapp Button