♦इस खबर को आगे शेयर जरूर करें ♦

ਮੁੱਖ ਮੰਤਰੀ ਵੱਲੋਂ ਸ੍ਰੀ ਆਨੰਦਪੁਰ ਸਾਹਿਬ ਤੋਂ ਖੇਤ ਮਜ਼ਦੂਰਾਂ ਤੇ ਬੇਜ਼ਮੀਨੇ ਕਿਸਾਨਾਂ ਲਈ ਕਰਜ਼ਾ ਰਾਹਤ ਸਕੀਮ ਦੀ ਸ਼ੁਰੂਆਤ

ਸੰਗਰੂਰ, 20 ਅਗਸਤ:

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸ੍ਰੀ ਆਨੰਦਪੁਰ ਸਾਹਿਬ ਵਿਖੇ ਇੱਕ ਸਮਾਗਮ ਦੌਰਾਨ ਪੰਜਾਬ ਦੇ ਖੇਤ ਮਜ਼ਦੂਰਾਂ ਅਤੇ ਬੇਜ਼ਮੀਨੇ ਕਿਸਾਨਾਂ ਲਈ 520 ਕਰੋੜ ਰੁਪਏ ਦੀ ਕਰਜ਼ਾ ਰਾਹਤ ਸਕੀਮ ਦੀ ਸ਼ੁਰੂਆਤ ਕੀਤੀ।  ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਡਿਪਟੀ ਕਮਿਸ਼ਨਰ ਸ੍ਰੀ ਰਾਮਵੀਰ, ਵਧੀਕ ਡਿਪਟੀ ਕਮਿਸ਼ਨਰ ਸ੍ਰੀ ਅਨਮੋਲ ਸਿੰਘ ਧਾਲੀਵਾਲ, ਸੀਨੀਅਰ ਆਗੂ ਸ੍ਰੀ ਅਜੈਬ ਸਿੰਘ ਰਟੋਲਾਂ ਅਤੇ  ਵਿਭਾਗ ਦੇ ਡਿਪਟੀ ਰਜਿਸਟਰਾਰ ਸ਼੍ਰੀ ਅਨਿਲ ਕੁਮਾਰ ਸਮੇਤ ਹੋਰ ਅਧਿਕਾਰੀਆਂ ਨੇ ਕਰਜ਼ਾ ਰਾਹਤ ਸਮਾਰੋਹ ਵਿਚ ਹਿੱਸਾ ਲਿਆ। ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਰਾਮਵੀਰ ਨੇ ਕਿਹਾ ਕਿ ਜ਼ਿਲ੍ਹਾ ਸੰਗਰੂਰ ਵਿਖੇ ਇਸ ਸਕੀਮ ਨੂੰ ਸਫਲਤਾ ਨਾਲ ਲਾਗੂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੀ ਭਲਾਈ ਤੇ ਖੁਸ਼ਹਾਲੀ ਲਈ ਇਹ ਇੱਕ ਵੱਡੀ ਪਹਿਲਕਦਮੀ ਹੈ।

ਸ੍ਰੀ ਆਨੰਦਪੁਰ ਸਾਹਿਬ ਵਿਖੇ ਆਯੋਜਿਤ ਇਸ ਸਮਾਗਮ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਉਨਾਂ ਦੀ ਸਰਕਾਰ ਨੇ ਖੇਤ ਮਜ਼ਦੂਰਾਂ ਅਤੇ ਬੇਜ਼ਮੀਨੇ ਕਿਸਾਨਾਂ ਦੇ 520 ਕਰੋੜ ਰੁਪਏ ਦੇ ਕਰਜ਼ੇ 31 ਜੁਲਾਈ, 2017 ਨੂੰ ਉਨਾਂ ਦੇ ਸਹਿਕਾਰੀ ਕਰਜ਼ਿਆਂ ’ਤੇ ਬਣਦੀ ਅਸਲ ਰਕਮ ਅਤੇ 6 ਮਾਰਚ, 2019 ਤੱਕ ਉਪਰੋਕਤ ਰਕਮ ’ਤੇ ਸਾਲਾਨਾ 7 ਫੀਸਦੀ ਆਮ ਵਿਆਜ ਮੁਆਫ ਕਰਨ ਦਾ ਫੈਸਲਾ ਕੀਤਾ ਹੈ।
ਸਕੀਮ ਦੀ ਸੰਕੇਤਕ ਸ਼ੁਰੂਆਤ ਕਰਦਿਆਂ ਮੁੱਖ ਮੰਤਰੀ ਨੇ 21 ਖੇਤ ਮਜ਼ਦੂਰਾਂ ਅਤੇ ਬੇਜ਼ਮੀਨੇ ਕਿਸਾਨਾਂ ਨੂੰ ਨਿੱਜੀ ਤੌਰ ’ਤੇ ਚੈੱਕ ਵੰਡੇ। ਮੰਤਰੀਆਂ ਅਤੇ ਵਿਧਾਇਕਾਂ ਵੱਲੋਂ ਆਉਂਦੇ ਕੁਝ ਦਿਨਾਂ ਦੌਰਾਨ ਬਾਕੀ ਸਭਨਾਂ ਨੂੰ ਚੈੱਕ ਵੰਡੇ ਜਾਣਗੇ।
ਮੁੱਖ ਮੰਤਰੀ ਨੇ ਕਿਹਾ ਕਿ ਉਨਾਂ ਦੀ ਸਰਕਾਰ ਨੇ ਗਰੀਬ ਕਿਸਾਨਾਂ ਦੀ ਪਛਾਣ ਕਰਨ ਦੀ ਕਾਰਵਾਈ ਆਰੰਭੀ ਅਤੇ ਇਹ ਪਾਇਆ ਕਿ 15.7 ਲੱਖ ਬੇਜ਼ਮੀਨੇ ਕਿਸਾਨ ਅਤੇ ਖੇਤ ਮਜ਼ਦੂਰ ਸੂਬੇ ਦੇ 32.7 ਲੱਖ ਪੇਂਡੂ ਘਰਾਂ (2011 ਦੀ ਜਨਗਣਨਾ ਮੁਤਾਬਿਕ) ਦਾ 48 ਫੀਸਦੀ ਹਿੱਸਾ ਹਨ। ਉਨਾਂ ਅੱਗੇ ਦੱਸਿਆ ਕਿ ਹੋਰ 9.8 ਲੱਖ ਖੇਤੀਬਾੜੀ ਕਰਦੇ ਪੇਂਡੂ ਪਰਿਵਾਰ ਹਨ (30 ਫੀਸਦੀ) ਅਤੇ ਇਨਾਂ ਦੋਵਾਂ ਨੂੰ ਮਿਲਾ ਕੇ ਖੇਤੀਬਾੜੀ ਕਰਦੇ ਲੋਕਾਂ ਦੀ ਗਿਣਤੀ ਪੇਂਡੂ ਘਰਾਂ ਦੇ 78 ਫੀਸਦੀ ਦੇ ਬਰਾਬਰ ਪੁੱਜਦੀ ਹੈ। ਉਨਾਂ ਅਜਿਹੇ ਲੋਕਾਂ ਨੂੰ ਕੋਵਿਡ ਮਹਾਂਮਾਰੀ, ਜਿਸ ਨੇ ਹੁਣ ਤੱਕ 16,000 ਪੰਜਾਬੀਆਂ ਦੀਆਂ ਜਾਨਾਂ ਲਈਆਂ ਹਨ, ਦੇ ਬਾਵਜੂਦ ਵੀ ਭਰਪੂਰ ਫਸਲ ਪੈਦਾ ਕਰ ਕੇ ਸੂਬੇ ਦੇ ਅਰਥਚਾਰੇ ਵਿੱਚ ਆਪਣਾ ਯੋਗਦਾਨ ਪਾਉਣ ਲਈ ਸ਼ਲਾਘਾ ਕੀਤੀ।
ਕਿਸਾਨੀ ਭਾਈਚਾਰੇ ਦੀ ਭਲਾਈ ਪ੍ਰਤੀ ਆਪਣੀ ਸਰਕਾਰ ਦੀ ਪ੍ਰਤੀਬੱਧਤਾ ਜ਼ਾਹਿਰ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਦੇਸ਼ ਦੀ ਕਿਸਾਨੀ ਅੱਜ ਦੋਰਾਹੇ ’ਤੇ ਖੜੀ ਹੈ ਕਿਉਂਕਿ ਪੇਂਡੂ ਕਰਜ਼ਿਆਂ ਅਤੇ ਕਿਸਾਨਾਂ ਦੀਆਂ ਆਤਮ ਹੱਤਿਆਵਾਂ ਵਿੱਚ ਵਾਧਾ ਹੁੰਦਾ ਜਾ ਰਿਹਾ ਹੈ। ਉਨਾਂ ਅੱਗੇ ਕਿਹਾ ਕਿ ਕੇਂਦਰ ਸਰਕਾਰ ਦੁਆਰਾ ਢੁੱਕਵੇਂ ਫਸਲੀ ਬੀਮੇ ਦੀ ਅਣਹੋਂਦ, ਵਰਤੇ ਜਾਂਦੇ ਸਾਮਾਨ ਦੀ ਉੱਚੀ ਕੀਮਤ ਅਤੇ ਕੇਂਦਰ ਸਰਕਾਰ ਵੱਲੋਂ ਸਵਾਮੀਨਾਥਨ ਕਮੇਟੀ ਦੀਆਂ ਸਿਫਾਰਸ਼ਾਂ ਹੂਬਹੂ ਲਾਗੂ ਕਰਨ ’ਚ ਨਾਕਾਮ ਰਹਿਣ ਕਾਰਨ ਕਿਸਾਨਾਂ ਦੀਆਂ ਮੁਸ਼ਕਿਲਾਂ ਵਿੱਚ ਵਾਧਾ ਹੋ ਰਿਹਾ ਹੈ ਜੋ ਕਿ ਮੌਸਮ ਦੀ ਮਾਰ ਵੀ ਝੱਲ ਰਹੇ ਹਨ।
ਮੁੱਖ ਮੰਤਰੀ ਨੇ ਅੱਗੇ ਦੱਸਿਆ ਕਿ ਕਿਸਾਨਾਂ ਨੂੰ ਮੁਫਤ ਬਿਜਲੀ, ਜੋ ਕਿ ਉਨਾਂ ਦੇ ਰਹਿੰਦਿਆਂ ਜਾਰੀ ਰਹੇਗੀ, ਦੀ ਸਹੂਲਤ ਤੋਂ ਇਲਾਵਾ ਉਨਾਂ ਦੀ ਸਰਕਾਰ ਨੇ ਬੀਤੇ ਨੌਂ ਸੀਜ਼ਨਾਂ ਦੌਰਾਨ ਖਰੀਦ ਪ੍ਰਕਿਰਿਆ ਕਾਮਯਾਬੀ ਨਾਲ ਸੰਪੂਰਨ ਕਰਦੇ ਹੋਏ ਸਮੇਂ ’ਤੇ ਅਦਾਇਗੀਆਂ ਕੀਤੀਆਂ ਹਨ ਅਤੇ ਇਸ ਤੋਂ ਇਲਾਵਾ ਲਾਲ ਲਕੀਰ ਦੇ ਅੰਦਰ ਜ਼ਮੀਨ ਦੇ ਰਿਕਾਰਡ ਰੱਖਣ ਲਈ ਮਿਸ਼ਨ ਲਾਲ ਲਕੀਰ ਦੀ ਸ਼ੁਰੂਆਤ ਕੀਤੀ ਹੈ ਤਾਂ ਜੋ ਕਰਜ਼ੇ ਤੱਕ ਪਹੁੰਚ ਨੂੰ ਆਸਾਨ ਬਣਾਇਆ ਜਾ ਸਕੇ।
ਇਸ ਮੌਕੇ ਮੁੱਖ ਮੰਤਰੀ ਨੇ ਹੋਰ ਕਰਜ਼ਾ ਰਾਹਤ ਸਕੀਮਾਂ ਦਾ ਜ਼ਿਕਰ ਕਰਦੇ ਹੋਏ ਕਿਹਾ ਕਿ ਇਕਮੁਸ਼ਤ ਨਿਪਟਾਰਾ ਸਕੀਮ-2017 ਸਹਿਕਾਰੀ ਬੈਂਕਾਂ ਦੇ ਕਰਜ਼ਦਾਰਾਂ ਲਈ ਸ਼ੁਰੂ ਕੀਤੀ ਗਈ ਸੀ ਜਿਸ ਨਾਲ 128 ਕਰੋੜ ਰੁਪਏ ਦੇ ਕਰਜ਼ਾਈ 5941 ਵਿਅਕਤੀਆਂ ਨੂੰ ਲਾਭ ਪਹੁੰਚਿਆ ਹੈ। ਇਸ ਤੋਂ ਇਲਾਵਾ ਨਵਾਂ ਕਰਜ਼ਾ ਨਿਪਟਾਰਾ-2020 ਤਹਿਤ ਕੁੱਲ 78.04 ਕਰੋੜ ਰੁਪਏ ਦੇ ਕਰਜ਼ਦਾਰ 3369 ਵਿਅਕਤੀਆਂ ਨੂੰ ਹੁਣ ਤੱਕ ਰਾਹਤ ਦਿੱਤੀ ਗਈ ਹੈ ਅਤੇ ਇਹ 31 ਜਨਵਰੀ, 2022 ਤੱਕ ਜਾਰੀ ਰਹੇਗੀ।

Please Share This News By Pressing Whatsapp Button
स्वतंत्र और सच्ची पत्रकारिता के लिए ज़रूरी है कि वो कॉरपोरेट और राजनैतिक नियंत्रण से मुक्त हो। ऐसा तभी संभव है जब जनता आगे आए और सहयोग करे


जवाब जरूर दे 

आप अपने सहर के वर्तमान बिधायक के कार्यों से कितना संतुष्ट है ?

View Results

Loading ... Loading ...

Related Articles

Close
Close
Website Design By Bootalpha.com +91 84482 65129