ਪੰਜਾਬ ਸਕੂਲ ਸਿੱਖਿਆ ਬੋਰਡ ਨੇ ਵਿਦਿਆਰਥੀਆਂ ਦੀ ਆਰਥਿਕ ਲੁੱਟ ਕਰਨ ਦਾ ਨਵਾਂ ਢੰਗ ਲੱਭਿਆ
ਸੰਗਰੂਰ, 21ਅਗਸਤ( ) ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਲਗਾਤਾਰ ਪਿਛਲੇ ਦੋ ਸਾਲਾਂ ਵਿੱਚ ਬਿਨਾਂ ਪ੍ਰੀਖਿਆਵਾਂ ਲਏ ਵੱਡੀ ਮਾਤਰਾ ਵਿੱਚ ਪ੍ਰੀਖਿਆ ਫ਼ੀਸ ਡਕਾਰ ਜਾਣ ਤੋਂ ਬਾਅਦ ਹੁਣ ਵਿਦਿਆਰਥੀਆਂ ਨੂੰ ਸਰਟੀਫਿਕੇਟ ਦੀ ਹਾਰਡ ਕਾਪੀ ਦੇਣ ਦੇ ਨਾਂ ‘ਤੇ ਦੀ ਲੁੱਟ ਕਰਨ ਜਾ ਰਿਹਾ ਹੈ ਅਤੇ ਪੰਜਾਬ ਸਰਕਾਰ ਵੱਲੋਂ ਗਰਾਂਟ ਇਨ-ਏਡ ਨਾ ਜਾਰੀ ਕਰਨ ਬਹਾਨੇ ਬੋਰਡ ਵੱਲੋਂ ਵਿਦਿਆਰਥੀਆਂ ਅਤੇ ਅਧਿਆਪਕਾਂ ਦਾ ਕੀਤਾ ਜਾ ਰਿਹਾ ਵਿੱਤੀ ਸ਼ੋਸ਼ਣ ਸਿਖ਼ਰਾਂ ‘ਤੇ ਹੈ।
ਪੰਜਾਬ ਸਕੂਲ ਸਿੱਖਿਆ ਬੋਰਡ ਦੇ ਇਸ ਗ਼ੈਰ ਵਾਜਬ ਫ਼ੈਸਲੇ ਦਾ ਵਿਰੋਧ ਕਰਦਿਆਂ ਡੈਮੋਕ੍ਰੇਟਿਕ ਟੀਚਰਜ਼ ਫਰੰਟ ਪੰਜਾਬ ਦੇ ਸੂਬਾ ਪ੍ਰਧਾਨ ਵਿਕਰਮ ਦੇਵ ਸਿੰਘ, ਜਨਰਲ ਸਕੱਤਰ ਮੁਕੇਸ਼ ਕੁਮਾਰ, ਵਿੱਤ ਸਕੱਤਰ ਅਸ਼ਵਨੀ ਅਵਸਥੀ ਅਤੇ ਸੂਬਾ ਮੀਤ ਪ੍ਰਧਾਨ ਰਘਵੀਰ ਸਿੰਘ ਭਵਾਨੀਗੜ੍ਹ ਨੇ ਕਿਹਾ ਕਿ ਬੋਰਡ ਵੱਲੋਂ ਪਿਛਲੇ ਦੋ ਸਾਲਾਂ ਵਿੱਚ ਵਿਦਿਆਰਥੀਆਂ ਤੋਂ ਬੋਰਡ ਪ੍ਰੀਖਿਆਵਾਂ ਦੇ ਨਾਮ ‘ਤੇ ਵੱਡੀ ਉਗਰਾਹੀ ਕੀਤੀ ਗਈ ਹੈ, ਭਾਵੇਂ ਪਿਛਲੇ ਦੋਹਾਂ ਸ਼ੈਸ਼ਨਾਂ ਦੀਆਂ ਬੋਰਡ ਪ੍ਰੀਖਿਆਵਾਂ ਨਹੀਂ ਹੋ ਸਕੀਆਂ ਹਨ। ਜਿਸ ਕਾਰਨ ਜੱਥੇਬੰਦੀ ਵੱਲੋਂ ਵਿਦਿਆਰਥੀਆਂ ਤੋਂ ਵਸੂਲੀ ਗਈ ਫੀਸ ਵਾਪਸ ਕਰਨ ਦੀ ਮੰਗ ਕੀਤੀ ਗਈ ਸੀ, ਪਰ ਬੋਰਡ ਵੱਲੋਂ ਵਿਦਿਆਰਥੀਆਂ ਨੂੰ ਫੀਸਾਂ ਵਾਪਸ ਕਰਨ ਦੀ ਥਾਂ ਸਰਟੀਫਿਕੇਟ ਦੀ ਹਾਰਡ ਕਾਪੀ ਦੇਣ ਦੇ ਨਾਂ ‘ਤੇ 300/ ਰੁਪਏ ਦੀ ਫੀਸ ਦਾ ਨਵਾਂ ਆਰਥਿਕ ਬੋਝ ਵਿਦਿਆਰਥੀਆਂ ਉੱਤੇ ਪਾ ਦਿੱਤਾ ਗਿਆ ਹੈ, ਜਦਕਿ ਵਿਦਿਆਰਥੀਆਂ ਵੱਲੋਂ ਤਰ੍ਹਾਂ-ਤਰ੍ਹਾਂ ਦੀਆਂ ਫੀਸਾਂ ਪਹਿਲਾਂ ਤੋਂ ਹੀ ਬੋਰਡ ਨੂੰ ਜਮ੍ਹਾਂ ਕਰਵਾਈਆਂ ਜਾ ਚੁੱਕੀਆਂ ਹਨ।
ਆਗੂਆਂ ਨੇ ਦੱਸਿਆ ਕਿ ਪਿਛਲੇ ਕਈ ਸਾਲਾਂ ਤੋਂ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਬੋਰਡ ਪ੍ਰੀਖਿਆਵਾਂ ਵਿੱਚ ਲਾਏ ਜਾਣ ਵਾਲੇ ਨਿਗਰਾਨ ਅਮਲੇ ਦੇ ਮਾਣ ਭੱਤੇ ਬੰਦ ਕਰ ਦਿੱਤੇ ਗਏ ਹਨ, ਜਿਸ ਨਾਲ ਬੋਰਡ ਨੂੰ ਮੋਟੀ ਬੱਚਤ ਹੋਈ ਹੈ। ਕਰੋਨਾ ਕਾਰਣ ਪਿਛਲੇ ਦੋਹਾਂ ਸਾਲਾਂ ਦੀਆਂ ਪ੍ਰੀਖਿਆਵਾਂ ਨਾ ਹੋਣ ਕਾਰਨ ਵੀ ਬੋਰਡ ਦੇ ਖਜ਼ਾਨੇ ਵਿਦਿਆਰਥੀਆਂ ਦੀ ਫੀਸ ਨਾਲ ਭਰੇ ਹਨ। ਬੋਰਡ ਵੱਲੋਂ ਸਾਰੇ ਦਾ ਸਾਰਾ ਡਾਟਾ ਐਂਟਰੀ ਦਾ ਕੰਮ ਵੀ ਅਧਿਆਪਕਾਂ ਤੋਂ ਕਰਵਾਇਆ ਜਾਂਦਾ ਹੈ ਅਤੇ ਥੋੜ੍ਹੀ ਜਿਹੀ ਗਲਤੀ ‘ਤੇ ਵੀ ਅਧਿਆਪਕਾਂ ਨੂੰ ਜੁਰਮਾਨਾ ਭਰਨਾ ਪੈਂਦਾ ਹੈ, ਜਿੱਥੇ ਬੋਰਡ ਨੇ ਆਪਣੇ ਸਾਰੇ ਕੰਮ ਨੂੰ ਅਧਿਆਪਕਾਂ ਦੇ ਸਿਰ ਮੜ੍ਹ ਦਿੱਤਾ ਹੈ ਉੱਥੇ ਹੀ ਜੁਰਮਾਨੇ ਭਰਵਾ ਕੇ ਬੋਰਡ ਵਿਦਿਆਰਥੀਆਂ ਦੇ ਨਾਲ ਨਾਲ ਅਧਿਆਪਕਾਂ ਦੀ ਵੀ ਲੁੱਟ ਦਾ ਕੇਂਦਰ ਬਣਿਆ ਹੋਇਆ ਹੈ।
ਡੈਮੋਕ੍ਰੇਟਿਕ ਟੀਚਰਜ਼ ਫਰੰਟ ਪੰਜਾਬ ਦੇ ਮੀਤ ਪ੍ਰਧਾਨਾਂ ਗੁਰਮੀਤ ਸੁਖਪੁਰ, ਗੁਰਪਿਆਰ ਕੋਟਲੀ, ਰਾਜੀਵ ਕੁਮਾਰ ਬਰਨਾਲਾ, ਜਗਪਾਲ ਬੰਗੀ, ਜਸਵਿੰਦਰ ਔਜਲਾ, ਪ੍ਰੈੱਸ ਸਕੱਤਰ ਪਵਨ ਕੁਮਾਰ, ਸੰਯੁਕਤ ਸਕੱਤਰਾਂ ਹਰਜਿੰਦਰ ਸਿੰਘ ਵਡਾਲਾ ਬਾਂਗਰ, ਦਲਜੀਤ ਸਫੀਪੁਰ, ਕੁਲਵਿੰਦਰ ਸਿੰਘ ਜੋਸਨ, ਜੱਥੇਬੰਦਕ ਸਕੱਤਰਾਂ ਨਛੱਤਰ ਸਿੰਘ ਤਰਨਤਾਰਨ, ਰੁਪਿੰਦਰ ਪਾਲ ਗਿੱਲ, ਸਹਾਇਕ ਵਿੱਤ ਸਕੱਤਰ ਤੇਜਿੰਦਰ ਸਿੰਘ, ਪ੍ਰਚਾਰ ਸਕੱਤਰ ਸੁਖਦੇਵ ਡਾਨਸੀਵਾਲ, ਡੇਮੋਕ੍ਰੇਟਿਕ ਮੁਲਾਜ਼ਮ ਫੈਡਰੇਸ਼ਨ ਦੇ ਸੂਬਾ ਪ੍ਰਧਾਨ ਜਰਮਨਜੀਤ ਸਿੰਘ ਅਤੇ ਜਨਰਲ ਸਕੱਤਰ ਹਰਦੀਪ ਟੋਡਰਪੁਰ ਨੇ ਕਿਹਾ ਕਿ ਉਹ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਵਿਦਿਆਰਥੀਆਂ ਦੀ ਕੀਤੀ ਜਾ ਰਹੀ ਲੁੱਟ ਦਾ ਵਿਰੋਧ ਕਰਦੇ ਹਨ ਅਤੇ ਮੰਗ ਕਰਦੇ ਹਨ ਕਿ ਵਿਦਿਆਰਥੀਆਂ ਤੋਂ ਵਸੂਲੀਆਂ ਪਿਛਲੇ ਦੋਹਾਂ ਸਾਲਾਂ ਦੀਆਂ ਪ੍ਰੀਖਿਆ
Please Share This News By Pressing Whatsapp Button