♦इस खबर को आगे शेयर जरूर करें ♦

ਪ੍ਰਨੀਤ ਕੌਰ ਨੇ ਬਸੇਰਾ ਸਕੀਮ ਤਹਿਤ ਰੋੜੀ ਕੁੱਟ ਮੁਹੱਲੇ ਦੇ 146 ਬਘਰੇ ਲਾਭਪਾਤਰੀਆਂ ਨੂੰ ਘਰਾਂ ਦੇ ਮਾਲਕਾਨਾ ਸਰਟੀਫਿਕੇਟ ਸੌਂਪੇ

ਪਟਿਆਲਾ, 21 ਅਗਸਤ:(ਬਲਵਿੰਦਰ ਪਾਲ)
ਸਾਬਕਾ ਕੇਂਦਰੀ ਵਿਦੇਸ਼ ਰਾਜ ਮੰਤਰੀ ਤੇ ਪਟਿਆਲਾ ਤੋਂ ਲੋਕ ਸਭਾ ਮੈਂਬਰ ਸ੍ਰੀਮਤੀ ਪ੍ਰਨੀਤ ਕੌਰ ਨੇ ਨਗਰ ਨਿਗਮ ਵਿਖੇ ਅੱਜ ਪੰਜਾਬ ਸਰਕਾਰ ਦੀ ਬਸੇਰਾ ਸਕੀਮ ਤਹਿਤ ਪਟਿਆਲਾ ਦੇ ਰੋੜੀਕੁਟ ਮੁਹੱਲੇ ਦੇ 146 ਵਸਨੀਕਾਂ ਨੂੰ ਮਾਲਕਾਨਾ ਹੱਕ ਦੇ ਸਰਟੀਫਿਕੇਟ ਤਕਸੀਮ ਕੀਤੇ। ਇਸ ਮੌਕੇ ਉਨ੍ਹਾਂ ਦੇ ਨਾਲ ਨਗਰ ਨਿਗਮ ਦੇ ਮੇਅਰ ਸ੍ਰੀ ਸੰਜੀਵ ਸ਼ਰਮਾ ਬਿੱਟੂ, ਬੀਬਾ ਜੈ ਇੰਦਰ ਕੌਰ, ਕੌਂਸਲਰ ਅਤੇ ਹੋਰ ਆਗੂ ਮੌਜੂਦ ਸਨ। ਸੰਸਦ ਮੈਂਬਰ ਨੇ ਕਿਹਾ ਕਿ ਲੋਕਾਂ ਵੱਲੋਂ ਦਿੱਤੀ ਗਈ ਸ਼ਕਤੀ ਨਾਲ ਹੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਸਰਕਾਰ, ਲੋਕਾਂ ਨਾਲ ਕੀਤੇ ਗਏ ਵਾਅਦਿਆਂ ਨੂੰ ਪੂਰਾ ਕਰ ਸਕੀ ਹੈ।
ਸੰਸਦ ਮੈਂਬਰ ਸ੍ਰੀਮਤੀ ਪ੍ਰਨੀਤ ਕੌਰ ਨੇ ਕਿਹਾ ਕਿ ਸ਼ਹਿਰੀ ਵਿਕਾਸ ਦੇ ਨਾਲ-ਨਾਲ ਦਿਹਾਤੀ ਵਿਕਾਸ, ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਸਰਕਾਰ ਦਾ ਤਰਜੀਹੀ ਏਜੰਡਾ ਰਿਹਾ ਹੈ, ਜਿਸ ਤਹਿਤ ਸ਼ਹਿਰੀ ਵਾਤਾਵਰਣ ਸੁਧਾਰ ਪ੍ਰੋਗਰਾਮ ਅਤੇ ਝੁੱਗੀ ਝੋਂਪੜੀਆਂ ਲਈ ਬਸੇਰਾ ਸਕੀਮ ਵਰਗੀਆਂ ਪਹਿਲਕਦਮੀਆਂ ਨਾਲ ਸ਼ਹਿਰੀ ਲੋਕਾਂ ਦਾ ਜੀਵਨ ਪੱਧਰ ਉੱਚਾ ਉਠਿਆ ਹੈ। ਉਨ੍ਹਾਂ ਕਿਹਾ ਕਿ ਝੁੱਗੀ ਝੋਂਪੜੀਆਂ ਵਾਲਿਆਂ ਨੂੰ ਮਾਲਕਾਨਾ ਹੱਕ ਦੇਣੇ, ਕਾਂਗਰਸ ਪਾਰਟੀ ਦਾ ਇਕੱਲਾ ਚੋਣ ਵਾਅਦਾ ਹੀ ਨਹੀਂ ਸੀ, ਬਲਕਿ ਇਹ ਕੈਪਟਨ ਅਮਰਿੰਦਰ ਸਿੰਘ ਦਾ ਇੱਕ ਸੁਪਨਾ ਵੀ ਸੀ, ਜਿਸਨੂੰ ਪੰਜਾਬ ਸਰਕਾਰ ਨੇ ਪੂਰਾ ਕਰਕੇ ਦਿਖਾਇਆ ਹੈ ਅਤੇ ਇਸ ਨਾਲ ਸੂਬੇ ਦੇ 1 ਲੱਖ ਲੋਕਾਂ ਨੂੰ ਲਾਭ ਮਿਲਿਆ ਹੈ।

ਸ੍ਰੀਮਤੀ ਪ੍ਰਨੀਤ ਕੌਰ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਸਰਕਾਰ ਨੇ ਪਟਿਆਲਾ ਸ਼ਹਿਰ, ਜਿਸਨੇ ਕਿ ਪਿਛਲੀ ਸਰਕਾਰ ਸਮੇਂ 10 ਸਾਲ ਅਣਗੌਲੇ ਹੋਣ ਦਾ ਸੰਤਾਪ ਹੰਢਾਇਆ, ਵਿਖੇ ਲੰਘੇ ਸਾਢੇ 4 ਸਾਲਾਂ ‘ਚ ਚਹੁਤਰਫ਼ਾ ਵਿਕਾਸ ਹੋਇਆ ਹੈ। ਉਨ੍ਹਾਂ ਨੇ ਲੋਕਾਂ ਨੂੰ ਵਿਰੋਧੀ ਪਾਰਟੀਆਂ ਦੇ ਕੂੜ ਪ੍ਰਚਾਰ ਤੋਂ ਸਾਵਧਾਨ ਰਹਿਣ ਲਈ ਆਖਦਿਆਂ ਕੈਪਟਨ ਸਰਕਾਰ ਦਾ ਸਾਥ ਦੇਣ ਦੀ ਅਪੀਲ ਵੀ ਕੀਤੀ।
ਸੰਸਦ ਮੈਂਬਰ ਸ੍ਰੀਮਤੀ ਪ੍ਰਨੀਤ ਕੌਰ ਨੇ ਦੱਸਿਆ ਕਿ ਕੈਪਟਨ ਸਰਕਾਰ, ਅਜਿਹੀ ਨਿਵੇਕਲੀ ਪਹਿਲਕਦਮੀ ਕਦਮ ਕਰਨ ਵਾਲੀ ਮੋਹਰੀ ਸਰਕਾਰ ਬਣ ਗਈ ਹੈ, ਜਿਸ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਸੂਬੇ ਦੇ ਗਰੀਬ ਤੇ ਲੋੜਵੰਦ ਲੋਕਾਂ ਦੀ ਭਲਾਈ ਲਈ ‘ਬਸੇਰਾ ਸਕੀਮ’ ਸ਼ੁਰੂ ਕਰਕੇ ਦਹਾਕਿਆਂ ਤੋਂ ਵਸੇ ਲੋੜਵੰਦਾਂ ਨੂੰ ਸਿਰ ‘ਤੇ ਪੱਕੀ ਛੱਤ ਮੁਹੱਈਆ ਕਰਵਾਈ ਹੈ। ਇਸ ਤਹਿਤ ਮੁੱਖ ਮੰਤਰੀ ਸਲੱਮ ਡਿਵੈਲਪਮੈਂਟ ਪ੍ਰੋਗਰਾਮ ਅਧੀਨ ਬਸੇਰਾ ਪ੍ਰਾਜੈਕਟ ਨਾਲ 5 ਕਲੋਨੀਆਂ, ਦੀਨ ਦਿਆਲ ਉਪਾਧਿਆ ਨਗਰ, ਰੰਗੇ ਸ਼ਾਹ ਕਲੋਨੀ, ਰੋੜੀ ਕੁੱਟ (ਲੱਕੜ ਮੰਡੀ), ਜੀਵਨ ਸਿੰਘ ਬਸਤੀ ਤੇ ਸ਼੍ਰੀ ਚੰਦ ਕਲੋਨੀ ਦੇ 936 ਲਾਭਪਾਤਰੀਆਂ ਨੂੰ ਮਾਲਕਾਨਾ ਹੱਕ ਪ੍ਰਦਾਨ ਕੀਤੇ ਗਏ ਹਨ।
ਮੇਅਰ ਸ੍ਰੀ ਸੰਜੀਵ ਸ਼ਰਮਾ ਬਿੱਟੂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਸੰਸਦ ਮੈਂਬਰ ਸ੍ਰੀਮਤੀ ਪ੍ਰਨੀਤ ਕੌਰ ਦਾ ਧੰਨਵਾਦ ਕਰਦਿਆਂ ਸ਼ਹਿਰ ‘ਚ ਚੱਲ ਰਹੇ ਵਿਕਾਸ ਪ੍ਰਾਜੈਕਟਾਂ ਦੀ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਪਟਿਆਲਾ ਦੇ ਲੋਕ ਸ਼ਹਿਰ ‘ਚ ਇਸ ਸਰਕਾਰ ਦੌਰਾਨ ਹੋਏ ਵਿਕਾਸ ਕੰਮਾਂ ਤੇ ਲੋਕ ਭਲਾਈ ਸਕੀਮਾਂ ਲਈ ਕੈਪਟਨ ਅਮਰਿੰਦਰ ਸਿੰਘ ਨੂੰ ਸਦਾ ਯਾਦ ਰੱਖਣਗੇ।
ਮੇਅਰ ਸ੍ਰੀ ਸੰਜੀਵ ਸ਼ਰਮਾ ਬਿੱਟੂ ਨੇ ਕਿਹਾ ਕਿ ਪਟਿਆਲਾ ਸ਼ਹਿਰ ‘ਚ ਝੁੱਗੀ ਝੋਪੜੀਆਂ ਜਾਂ ਬਸਤੀਆਂ ਕੋਈ ਇੱਕ ਦਿਨ ‘ਚ ਨਹੀਂ ਬਣੀਆਂ, ਹੁਣ ਪੰਜਾਬ ਸਰਕਾਰ ਨੇ ਇੱਕ ਕਾਨੂੰਨ ਪਾਸ ਕਰਕੇ ਇਨ੍ਹਾਂ ਬੇਘਰੇ ਲੋਕਾਂ ਨੂੰ ਰਹਿਣ ਲਈ ਆਪਣੀ ਛੱਤ ਤੇ ਆਪਣਾ ਘਰ ਪ੍ਰਦਾਨ ਕਰਕੇ ਇਤਿਹਾਸਕ ਫੈਸਲਾ ਕੀਤਾ ਹੈ। ਉਨ੍ਹਾਂ ਦੱਸਿਆ ਕਿ ਸ੍ਰੀਮਤੀ ਪ੍ਰਨੀਤ ਕੌਰ ਨੇ ਇਨ੍ਹਾਂ ਲੋਕਾਂ ਦੀ ਜ਼ੋਰਦਾਰ ਵਕਾਲਤ ਕੀਤੀ, ਜਿਸ ਤਹਿਤ ਹੀ ਝੁੱਗੀ ਝੌਂਪੜੀਆਂ ‘ਚ ਰਹਿਣ ਵਾਲੇ ਲੋੜਵੰਦਾਂ ਨੂੰ ਘਰਾਂ ਦਾ ਮਾਲਕਾਨਾ ਹੱਕ ਪ੍ਰਾਪਤ ਹੋ ਸਕਿਆ ਹੈ।
ਬੀਬਾ ਜੈ ਇੰਦਰ ਕੌਰ ਨੇ ਸੰਬੋਧਨ ਕਰਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਸ੍ਰੀਮਤੀ ਪ੍ਰਨੀਤ ਕੌਰ ਵੱਲੋਂ ਸ਼ਹਿਰ ਦੇ ਵਿਕਾਸ ਲਈ ਕੀਤੇ ਜਾ ਰਹੇ ਕਾਰਜਾਂ ਲਈ ਵਿਸ਼ੇਸ਼ ਧੰਨਵਾਦ ਕੀਤਾ। ਨਗਰ ਨਿਗਮ ਦੇ ਕਮਿਸ਼ਨਰ ਸ੍ਰੀਮਤੀ ਪੂਨਮਦੀਪ ਕੌਰ ਨੇ ਦੱਸਿਆ ਕਿ ਮਾਲਕਾਨਾ ਹੱਕ ਮਿਲਣ ਨਾਲ ਲੋਕਾਂ ਨੂੰ ਆਪਣੀ ਰਹਿਣ ਵਾਲੀ ਜਗ੍ਹਾ ਦੇ ਮਾਲਕਾਨਾ ਹੱਕ, ਕਰਜ਼ਾ ਲੈਣ, ਬਿਜਲੀ, ਪਾਣੀ, ਸੀਵਰੇਜ ਸਹੂਲਤ ਮਿਲਣ ਸਮੇਤ ਜੀਵਨ ਪੱਧਰ ‘ਚ ਵੀ ਸੁਧਾਰ ਹੋਵੇਗਾ।
ਇਸ ਦੌਰਾਨ ਰੋੜੀ ਕੁੱਟ ਮੁਹੱਲੇ ਦੇ ਵਸਨੀਕ ਤੇ ਮਾਲਕਾਨਾ ਹੱਕ ਹਾਸਲ ਕਰਨ ਵਾਲੇ ਲਾਭਪਾਤਰੀਆਂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਸ੍ਰੀਮਤੀ ਪ੍ਰਨੀਤ ਕੌਰ ਦਾ ਧੰਨਵਾਦ ਕੀਤਾ। ਇਨ੍ਹਾਂ ਦਾ ਕਹਿਣਾ ਸੀ ਕਿ ‘ਬਸੇਰਾ ਸਕੀਮ’ ਤਹਿਤ ਅੱਜ ਉਨ੍ਹਾਂ ਨੂੰ ਆਪਣਾ ਘਰ ਨਸੀਬ ਹੋਇਆ ਹੈ, ਜਿਸ ਨਾਲ ਉਨ੍ਹਾਂ ਦੀਆਂ ਮੁਸ਼ਕਿਲਾਂ ਹੱਲ ਹੋਣ ਦੇ ਨਾਲ ਨਾਲ ਉਨ੍ਹਾਂ ਦੇ ਬੱਚਿਆਂ ਦਾ ਭਵਿੱਖ ਵੀ ਸੁਰੱਖਿਅਤ ਹੋਇਆ ਹੈ।
ਇਸ ਮੌਕੇ ਪੀ.ਆਰ.ਟੀ.ਸੀ. ਚੇਅਰਮੈਨ ਕੇ.ਕੇ. ਸ਼ਰਮਾ, ਸੂਚਨਾ ਕਮਿਸ਼ਨਰ ਅੰਮ੍ਰਿਤਪ੍ਰਤਾਪ ਸਿੰਘ ਸੇਖੋਂ, ਸ਼ਹਿਰੀ ਕਾਂਗਰਸ ਪ੍ਰਧਾਨ ਕੇ.ਕੇ. ਮਲਹੋਤਰਾ, ਸੀਨੀਅਰ ਡਿਪਟੀ ਮੇਅਰ ਯੋਗਿੰਦਰ ਸਿੰਘ ਯੋਗੀ, ਕਮਿਸ਼ਨਰ ਪੂਨਮਦੀਪ ਕੌਰ, ਮੁੱਖ ਮੰਤਰੀ ਦੇ ਉਪ ਪ੍ਰਮੁੱਖ ਸਕੱਤਰ ਰਾਜੇਸ਼ ਸ਼ਰਮਾ, ਨਿਜੀ ਸਕੱਤਰ ਬਲਵਿੰਦਰ ਸਿੰਘ, ਸੰਯੁਕਤ ਕਮਿਸ਼ਨਰ ਅਵਿਕੇਸ਼ ਗੁਪਤਾ, ਸ਼ਹਿਰੀ ਕਾਂਗਰਸ ਪ੍ਰਧਾਨ ਕੇ.ਕੇ. ਮਲਹੋਤਰਾ, ਕੌਂਸਲਰ ਹਰਵਿੰਦਰ ਸਿੰਘ ਨਿੱਪੀ, ਅਤੁਲ ਜੋਸ਼ੀ, ਸੋਨੂ ਸੰਗਰ, ਸੰਦੀਪ ਮਲਹੋਤਰਾ, ਰਾਜਿੰਦਰ ਸ਼ਰਮਾ, ਅਨੁਜ ਖੋਸਲਾ, ਹੈਪੀ ਵਰਮਾ, ਹੈਪੀ ਸ਼ਰਮਾ, ਰੇਖਾ ਅਗਰਵਾਲ, ਰਜੇਸ਼ ਮੰਡੋਰਾ, ਰੂਪ ਕੁਮਾਰ, ਸਤਵੰਤ ਕੌਰ, ਸ. ਕਾਲੇਕਾ, ਸੁਖਵਿੰਦਰ ਸਿੰਘ, ਨੱਥੂ ਰਾਮ, ਰਮਾ ਪੁਰੀ, ਮੁਲਾਜਮ ਜਥੇਬੰਦੀ ਦੇ ਸੂਬਾ ਪ੍ਰਧਾਨ ਗੁਰਮੀਤ ਸਿੰਘ ਵਾਲੀਆ, ਵੱਡੀ ਗਿਣਤੀ ਕੌਂਸਲਰ ਅਤੇ ਲਾਭਪਾਤਰੀ ਮੌਜੂਦ ਵੀ ਸਨ

Please Share This News By Pressing Whatsapp Button




स्वतंत्र और सच्ची पत्रकारिता के लिए ज़रूरी है कि वो कॉरपोरेट और राजनैतिक नियंत्रण से मुक्त हो। ऐसा तभी संभव है जब जनता आगे आए और सहयोग करे


जवाब जरूर दे 

आप अपने सहर के वर्तमान बिधायक के कार्यों से कितना संतुष्ट है ?

View Results

Loading ... Loading ...

Related Articles

Close
Close
Website Design By Bootalpha.com +91 84482 65129