ਜ਼ਿਲ੍ਹਾ ਮਲੇਰਕੋਟਲਾ ਵਿੱਚ ਅੱਜ ਫੇਰ 714 ਸੈਂਪਲ ਲਏ
ਮਲੇਰਕੋਟਲਾ 22 ਅਗਸਤ
ਪੰਜਾਬ ਸਰਕਾਰ ਵੱਲੋਂ ਕਰੋਨਾ ਮਹਾਂਮਾਰੀ ਨੂੰ ਫੈਲਣ ਤੋਂ ਰੋਕਣ ਲਈ ਸ਼ੁਰੂ ਕੀਤੇ ਗਏ ਉਪਰਾਲਿਆਂ ਤਹਿਤ ਜ਼ਿਲ੍ਹਾ ਮਲੇਰਕੋਟਲਾ ਵਿੱਚ ਅੱਜ ਸ਼ੱਕੀ ਮਰੀਜ਼ਾਂ ਦੇ 714 ਸੈਂਪਲ ਲਏ ਗਏ।ਸਿਵਲ ਸਰਜਨ ਡਾਕਟਰ ਐਸ.ਪੀ.ਸਿੰਘ ਨੇ ਦੱਸਿਆ ਕਿ ਹੁਣ ਤੱਕ ਜ਼ਿਲ੍ਹੇ ਵਿੱਚ 1,84,945 ਸੈਂਪਲ ਲਏ ਜਾ ਚੁੱਕੇ ਹਨ ,ਜਿਸ ਵਿੱਚ 1,81,163 ਸੈਂਪਲਾਂ ਦੀ ਰਿਪੋਰਟ ਨੈਗੇਟਿਵ ਆਈ ਹੈ
ਉਨ੍ਹਾਂ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਹੁਣ ਤੱਕ ਕੁੱਲ 3782 ਮਰੀਜ਼ਾਂ ਵਿਚੋਂ 3595 ਕੋਵਿਡ ਪੋਜ਼ਟਿਵ ਮਰੀਜ਼ ਪੂਰੀ ਤਰ੍ਹਾਂ ਠੀਕ ਹੋ ਚੁੱਕੇ ਹਨ ਜਦਕਿ 03 ਕੋਵਿਡ ਦੇ ਮਰੀਜ਼ ਹੋਮ ਆਈਸੋਲੇਟ ਹਨ ।ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਵੱਲੋਂ ਕੋਸ਼ਿਸ਼ਾਂ ਕੀਤੀ ਜਾਂਦੀ ਹੈ ਕਿ ਜਦੋਂ ਵੀ ਕੋਈ ਵਿਅਕਤੀ ਦੇ ਕੋਵਿਡ-19 ਦੇ ਪੀੜਤ ਹੋਣ ਜਾਂ ਸ਼ੱਕ ਬਾਰੇ ਪਤਾ ਲੱਗਦਾ ਹੈ ਤਾਂ ਤੁਰੰਤ ਉਸ ਦੇ ਸੈਂਪਲ ਜਾਂਚ ਲਈ ਭੇਜੇ ਜਾਂਦੇ ਹਨ।
ਉਨ੍ਹਾਂ ਕਿਹਾ ਕਿ ਕੋਵਿਡ-19 ਤੋਂ ਲੋਕਾਂ ਨੂੰ ਸੁਰੱਖਿਅਤ ਰੱਖਣ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ। ਪਿਛਲੇ 24 ਘੰਟਿਆਂ ਦੌਰਾਨ 01 ਮਰੀਜ਼ ਅਮਰਗੜ੍ਹ ਵਿਖੇ ਆਉਣ ਨਾਲ ਜ਼ਿਲ੍ਹੇ ‘ਚ ਮਰੀਜ਼ਾਂ ਦੀ ਕੁਲ ਗਿਣਤੀ 03 ਹੋ ਗਈ ਹੈ ।ਉਨ੍ਹਾਂ ਵਸਨੀਕਾਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਸਰਕਾਰ ਦੀਆਂ ਸਾਰੀਆਂ ਹਦਾਇਤਾਂ ਦੀ ਪਾਲਣਾ ਕਰਨ, ਜਿਸ ਨਾਲ ਉਹ ਨਾ ਸਿਰਫ਼ ਆਪ ਸੁਰੱਖਿਅਤ ਰਹਿਣਗੇ, ਬਲਕਿ ਹਰ ਕਿਸੇ ਨੂੰ ਸੁਰੱਖਿਅਤ ਰੱਖਣ ਵਿੱਚ ਵੀ ਯੋਗਦਾਨ ਪਾਉਣਗੇ।
Please Share This News By Pressing Whatsapp Button