ਮਲੇਰਕੋਟਲਾ ਜਿ਼ਲ੍ਹੇ `ਚ ਕੋਵਿਡ ਵੈਕਸੀਨੇਸ਼ਨ ਦਾ ਅੰਕੜਾ ਇੱਕ ਲੱਖ ਤੋਂ ਪਾਰ
ਮਲੇਰਕੋਟਲਾ 21ਅਗਸਤ
ਕੋਵਿਡ ਤੋਂ ਬਚਾਅ ਲਈ ਜਿ਼ਲ੍ਹੇ ਵਿਚ ਹੁਣ ਤੱਕ 1,10,074 ਲੋਕਾਂ ਨੂੰ ਵੈਕਸੀਨੇਸ਼ਨ ਦੀਆਂ ਡੋਜ਼ਾਂ ਲਗਾਈਆਂ ਜਾ ਚੁੱਕੀਆਂ ਹਨ । ਵੈਕਸੀਨੇਸ਼ਨ ਲਗਵਾਉਣ ਪ੍ਰਤੀ ਸਿਹਤ ਵਿਭਾਗ ਲੋਕਾਂ ਨੂੰ ਹਰ ਤਰ੍ਹਾਂ ਨਾਲ ਜਾਗਰੂਕ ਕਰ ਰਿਹਾ ਹੈ ਤੇ ਲੋਕ ਵੀ ਇਸ ਲਈ ਅੱਗੇ ਆ ਰਹੇ ਹਨ।ਇਸ ਗੱਲ ਦੀ ਜਾਣਕਾਰੀ ਡਿਪਟੀ ਕਮਿਸ਼ਨਰ ਸ਼੍ਰੀਮਤੀ ਅੰਮ੍ਰਿਤ ਕੌਰ ਗਿੱਲ ਨੇ ਦਿੱਤੀ । ਉਨ੍ਹਾਂ ਦੱਸਿਆ ਕਿ ਹੁਣ ਤੱਕ ਜਿ਼ਲ੍ਹੇ ਦੇ 79,689 ਲੋਕਾਂ ਨੂੰ ਕੋਵਿਡ ਤੋਂ ਬਚਾਅ ਦੀ ਪਹਿਲੀ ਡੋਜ਼ ਅਤੇ 30,385 ਲੋਕਾਂ ਦੀ ਮੁਕੰਮਲ ਵੈਕਸੀਨੇਸ਼ਨ ਕੀਤੀ ਜਾ ਚੁੱਕੀ ਹੈ।
ਉਨ੍ਹਾਂ ਕਿਹਾ ਕਿ ਕੋਵਿਡ ਤੋਂ ਬਚਾਅ ਲਈ ਵੈਕਸੀਨੇਸ਼ਨ ਬਹੁਤ ਜਰੂਰੀ ਹੈ ਤੇ ਇਹ ਸ਼ਰੀਰ ਵਿਚ ਕੋਵਿਡ ਨਾਲ ਲੜਨ ਦੀ ਸਮੱਰਥਾ ਵਧਾਉਂਦੀ ਹੈ। ਉਨ੍ਹਾਂ ਦੱਸਿਆ ਕਿ ਲੋਕ ਗਲਤ ਧਾਰਨਾਵਾਂ ਨੂੰ ਛੱਡ ਕੇ ਵੈਕਸੀਨੇਸ਼ਨ ਕਰਵਾਉਣ ਲਈ ਅੱਗੇ ਆ ਰਹੇ ਹਨ , ਜੋ ਕਿ ਪੰਜਾਬ ਸਰਕਾਰ ਦੇ ਮਿਸ਼ਨ ਫਤਿਹ ਮੁਹਿੰਮ ਨੂੰ ਕਾਮਯਾਬ ਬਣਾਉਣ ਲਈ ਸਹਾਇਕ ਸਿੱਧ ਹੋ ਰਿਹਾ ਹੈ।
ਸਿਵਲ ਸਰਜਨ ਡਾਕਟਰ ਐਸ.ਪੀ ਸਿੰਘ ਨੇ ਦੱਸਿਆ ਕਿ ਸਿਹਤ ਬਲਾਕ ਮਲੇਰਕੋਟਲਾ ਵਿਖੇ 19,792, ਅਮਰਗੜ੍ਹ ਵਿਖੇ 28,950 ਅਤੇ ਫਤਿਹਗੜ੍ਹ ਪੰਜਗਰਾਈਆਂ ਵਿਖੇ 30,947 ਲੋਕਾਂ ਨੂੰ ਕੋਵਿਡ ਤੋਂ ਬਚਾਅ ਲਈ ਵੈਕਸੀਨੇਸ਼ਨ ਦੀ ਪਹਿਲੀ ਡੋਜ਼ ਲਗਾਈ ਜਾ ਚੁੱਕੀ ਹੈ ਅਤੇ ਇਸ ਤਰ੍ਹਾਂ ਸਿਹਤ ਬਲਾਕ ਮਲੇਰਕੋਟਲਾ ਵਿਖੇ 6926, ਅਮਰਗੜ੍ਹ ਵਿਖੇ 12,429 ਅਤੇ ਫਤਿਹਗੜ੍ਹ ਪੰਜਗਰਾਈਆਂ ਵਿਖੇ 11,030 ਲੋਕਾਂ ਦੀ ਮੁਕੰਮਲ ਵੈਕਸੀਨੇਸ਼ਨ ਹੋੋ ਚੁੱਕੀ ਹੈ।
ਉਨ੍ਹਾਂ ਹੋਰ ਦੱਸਿਆ ਕਿ ਜਿਲੇ ਦੀਆਂ ਧਾਰਮਿਕ ਤੇ ਸਮਾਜਿਕ ਸੰਸਥਾਵਾਂ ਇਸ ਟੀਕਾਕਰਨ ਮੁਹਿੰਮ ਨੂੰ ਸਫਲ ਕਰਨ ਵਿਚ ਪੂਰਾ ਸਹਿਯੋਗ ਦੇ ਰਹੀਆਂ ਹਨ। ਉਨ੍ਹਾਂ ਇਹ ਵੀ ਦੱਸਿਆ ਕਿ ਗਰਭਵਤੀ ਮਹਿਲਾਵਾਂ ਅਤੇ ਦੁੱਧ ਪਿਲਾਉਣ ਵਾਲੀਆਂ ਮਾਵਾਂ ਵੀ ਇਹ ਵੈਕਸੀਨ ਲੈ ਸਕਦੀਆਂ ਹਨ ਤੇ ਇਹ ਬਿਲਕੁਲ ਸੁਰੱਖਿਅਤ ਹੈ । ਉਨ੍ਹਾਂ ਕਿਹਾ ਕਿ ਕੋਵਿਡ ਤੋਂ ਲੋਕਾਂ ਦੇ ਬਚਾਅ ਲਈ ਸਿਹਤ ਵਿਭਾਗ ਪੂਰੀ ਤਰ੍ਹਾਂ ਯਤਨਸ਼ੀਲ ਹੈ। ਉਨ੍ਹਾਂ ਲੋਕਾਂ ਨੂੰ ਮਾਸਕ ਪਾ ਕੇ ਰੱਖਣ, ਭੀੜ ਭਾੜ ਵਾਲੇ ਖੇਤਰਾਂ ਵਿਚ ਜਾਣ ਤੋਂ ਗੁਰੇਜ ਕਰਨ ਅਤੇ ਵਾਰ ਵਾਰ ਹੱਥ ਧੋਣ ਦੀ ਅਪੀਲ ਵੀ ਕੀਤੀ
Please Share This News By Pressing Whatsapp Button