ਨੈਸ਼ਨਲ ਡੀ ਵਾਰਮਿੰਗ ਡੇ ਮਨਾਉਣ ਸਬੰਧੀ ਮੀਟਿੰਗ
ਸੰਗਰੂਰ, 23 ਅਗਸਤ :
ਸਿਵਲ ਸਰਜਨ ਸੰਗਰੂਰ ਡਾ. ਅੰਜਨਾ ਗੁਪਤਾ ਦੇ ਦਿਸ਼ਾ ਨਿਰਦੇਸ਼ਾਂ ’ਤੇ ਨੈਸ਼ਨਲ ਡੀ ਵਾਰਮਿੰਗ ਡੇ ਮਨਾਉਣ ਸਬੰਧੀ ਮੀਟਿੰਗ ਕੀਤੀ ਗਈ ਜਿਸ ਵਿੱਚ ਜਿਲ੍ਹੇ ਦੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਸ਼ਾਮਲ ਸਨ। ਇਸ ਮੀਟਿੰਗ ਦੀ ਅਗਵਾਈ ਵਧੀਕ ਡਿਪਟੀ ਕਮਿਸ਼ਨਰ ਸੰਗਰੂਰ ਸ਼੍ਰੀ ਅਨਮੋਲ ਸਿੰਘ ਧਾਲੀਵਾਲ ਵੱਲੋਂ ਕੀਤੀ ਗਈ।
ਡਾ. ਵਿਨੀਤ ਨਾਗਪਾਲ ਡੀ ਆਈ ਓ ਸੰਗਰੂਰ ਅਤੇ ਡਾ ਅਮਨਜੋਤ ਕੌਰ ਨੇ ਦੱਸਿਆ ਕਿ ਮਿਤੀ 25 ਅਗਸਤ 2021 ਨੂੰ ਹਰ ਸਾਲ ਦੀ ਤਰ੍ਹਾਂ ਨੈਸਨਲ ਪੱਧਰ ਤੇ ਇਹ ਦਿਵਸ ਮਨਾਇਆ ਜਾਣਾ ਹੈ ਅਤੇ ਮਿਤੀ 1 ਸਤੰਬਰ 2021 ਨੂੰ ਇਸ ਦਾ ਮੌਪਅਪ ਡੇਅ ਨਿਸ਼ਚਿਤ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਲਈ 25 ਅਗਸਤ 2021 ਨੂੰ ਇਕ ਸਾਲ ਤੋਂ ਲੈ ਕੇ 19 ਸਾਲ ਤੱਕ ਦੇ ਸਾਰੇ ਬੱਚਿਆਂ ਨੂੰ ਚਾਹੇ ਉਹ ਸਕੂਲ ਵਿੱਚ ਪੜ੍ਹਦੇ ਹਨ ਜਾਂ ਉਹ ਕਿਸੇ ਕਾਰਨ ਸਕੂਲ ਛੱਡ ਚੁੱਕੇ ਹਨ ਸਭ ਨੂੰ ਹੀ ਗੋਲੀ ਖੁਆਉਣੀ ਹੈ। ਉਨ੍ਹਾਂ ਦੱਸਿਆ ਕਿ ਇਹ ਗੋਲੀ ਚਬਾ ਚਬਾ ਕੇ ਖਾਣੀ ਹੈ ਇਸ ਤੋਂ ਬਾਅਦ ਪਾਣੀ ਪੀਣਾ ਹੈ। ਮੀਟਿੰਗ ਵਿਚ ਗੋਲੀ ਖਾਣ ਦੇ ਲਾਭ ਦੱਸਦਿਆਂ ਉਨ੍ਹਾਂ ਕਿਹਾ ਕਿ ਗੋਲੀ ਖਾਣ ਉਪਰੰਤ ਕਈ ਬਿਮਾਰੀਆਂ ਜਿਵੇਂ ਕਿ ਅਨੀਮੀਆ ਕੁਪੋਸ਼ਣ ਆਦਿ ਬਿਮਾਰੀਆਂ ਤੋਂ ਬਚਿਆ ਜਾ ਸਕਦਾ ਹੈ। ਇਸ ਮੀਟਿੰਗ ਵਿਚ ਜ਼ਿਲਾ ਸਿੱਖਿਆ ਅਫਸਰ ਪ੍ਰਾਇਮਰੀ ਜ਼ਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਜਿਲ੍ਹਾ ਪ੍ਰੋਗਰਾਮ ਅਫਸਰ ਇੰਚਾਰਜ, ਆਈ ਸੀ ਡੀ ਐਸ ਸੰਗਰੂਰ, ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਅਫਸਰ ਸੰਗਰੂਰ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਅਧਿਕਾਰੀ ਵਿਸ਼ੇਸ਼ ਤੌਰ ਤੇ ਸ਼ਾਮਿਲ ਸਨ
Please Share This News By Pressing Whatsapp Button