ਰਾਸ਼ਟਰੀ ਡੀ-ਵਾਰਮਿੰਗ (ਪੇਟ ਦੇ ਕੀੜਿਆਂ ਤੋਂ ਮੁਕਤੀ) ਦਿਵਸ
ਮਲੇਰਕੋਟਲਾ 25 ਅਗਸਤ
ਰਾਸ਼ਟਰੀ ਡੀ ਵਾਰਮਿੰਗ ਦਿਵਸ ਮੌਕੇ ਬੱਚਿਆਂ ਨੂੰ ਪੇਟ ਦੇ ਕੀੜਿਆਂ ਤੋਂ ਮੁਕਤ ਕਰਵਾ ਕੇ ਸਿਹਤਮੰਦ ਬਣਾਉਣ ਸਬੰਧੀ ਰਾਸ਼ਟਰੀ ਡੀ ਵਾਰਮਿੰਗ ਦਿਵਸ ਮਨਾਇਆ ਗਿਆ।ਇਸ ਗੱਲ ਦੀ ਜਾਣਕਾਰੀ ਦਿੰਦੇ ਸਿਵਲ ਸਰਜਨ ਡਾ. ਸਤਿੰਦਰਪਾਲ ਸਿੰਘ ਨੇ ਦੱਸਿਆਂ ਕਿ ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਪੰਜਾਬ ਦੇ ਨਿਰਦੇਸ਼ਾਂ ਤਹਿਤ ਰਾਸ਼ਟਰੀ ਡੀ ਵਾਰਮਿੰਗ ਦਿਵਸ ਮੌਕੇ ਜ਼ਿਲ੍ਹੇ ਦੇ 01 ਸਾਲ ਤੋਂ 19 ਸਾਲ ਤੱਕ ਦੇ ਸਾਰੇ ਬੱਚਿਆਂ ਨੂੰ ਅਲਬੈਂਡਾਜੋਲ ਦੀ ਗੋਲੀ ਖੁਆਈ ਜਾਣੀ ਹੈ।
ਉਹਨਾਂ ਕਿਹਾ ਕਿ 02 ਤੋਂ 19 ਸਾਲ ਤੱਕ ਦੇ ਬੱਚਿਆਂ ਨੂੰ ਪੂਰੀ ਗੋਲੀ ਅਤੇ 01 ਤੋਂ 02 ਸਾਲ ਤੱਕ ਦੇ ਬੱਚਿਆਂ ਨੂੰ ਐਲਬੈਂਡਾਜੋਲ ਦੀ ਅੱਧੀ ਗੋਲੀ ਖੁਆਈ ਜਾਵੇਗੀ।ਉਹਨਾਂ ਦੱਸਿਆਂ ਕਿ ਜ਼ਿਲ੍ਹੇ ਦੇ ਸਾਰੇ ਸਰਕਾਰੀ, ਮਾਨਤਾ ਪ੍ਰਾਪਤ, ਪ੍ਰਾਈਵੇਟ ਸਕੂਲਾਂ, ਕਾਲਜਾਂ ਵਿਚ ਪੜ੍ਹਦੇ, ਆਂਗਣਵਾੜੀ ਸੈਂਟਰਾਂ ਵਿੱਚ ਦਰਜ,ਸਲੱਮ ਏਰੀਆ, ਕਿਸੇ ਕਾਰਨ ਪੜਾਈ ਛੱਡ ਚੁੱਕੇ 01 ਤੋਂ 19 ਸਾਲ ਤੱਕ ਦੇ ਬੱਚਿਆਂ ਨੂੰ ਇਹ ਗੋਲੀ ਖੁਆਈ ਗਈ।
ਜ਼ਿਲ੍ਹਾ ਸਿਹਤ ਅਫ਼ਸਰ ਮਲੇਰਕੋਟਲਾ, ਡਾ ਮਹੇਸ਼ ਕੁਮਾਰ ਨੇ ਦੱਸਿਆ ਕਿ ਸਿਹਤ ਵਿਭਾਗ ਦੇ ਇਸ ਉਪਰਾਲੇ ਨਾਲ ਲੱਖਾਂ ਬੱਚਿਆਂ ਨੂੰ ਪੇਟ ਦੇ ਕੀੜਿਆਂ ਤੋਂ ਰਾਹਤ ਮਿਲੇਗੀ,ਕਿਉਂਕਿ ਜ਼ਿਆਦਾਤਰ ਬੱਚਿਆਂ ਵਿਚ ਪੇਟ ਦੇ ਕੀੜਿਆਂ ਕਾਰਨ ਰੋਜ਼ਾਨਾ ਦੀ ਖ਼ੁਰਾਕ ਦੇ ਘਟਣ ਕਾਰਨ ਸਰੀਰਕ ਕਮਜ਼ੋਰੀ, ਖ਼ੂਨ ਦੀ ਕਮੀ ਦੇ ਨਾਲ-ਨਾਲ ਬੱਚਿਆਂ ਵਿਚ ਚਿੜ ਚੀੜ੍ਹਾਪਣ ਦੇਖਣ ਵਿਚ ਆਉਂਦਾ ਹੈ।ਪਰ ਹੁਣ ਇਸ ਦਵਾਈ ਦੀ ਖ਼ੁਰਾਕ ਨਾਲ ਬੱਚਿਆਂ ਨੂੰ ਬਿਮਾਰੀਆਂ ਦੇ ਨਾਲ ਖ਼ੂਨ ਦੀ ਕਮੀ ਤੋ ਛੁਟਕਾਰਾ ਮਿਲੇਗਾ।
ਕਾਰਜਕਾਰੀ ਮਾਸ ਮੀਡੀਆ ਅਧਿਕਾਰੀ ਸੋਨਦੀਪ ਸਿੰਘ ਸੰਧੂ ਨੇ ਦੱਸਿਆ ਕਿ ਅੱਜ ਤੋ ਇੱਕ ਹਫ਼ਤੇ 1 ਸਤੰਬਰ ਮਾਪ ਅੱਪ ਦਿਵਸ ਸਮੇਂ ਤੱਕ ਰਹਿ ਗਏ ਬੱਚਿਆਂ ਨੂੰ ਗੋਲੀ ਖੁਆਈ ਜਾਵੇਗੀ।ਉਨ੍ਹਾਂ ਜ਼ਿਲ੍ਹੇ ਦੇ ਲੋਕਾਂ ਨੂੰ ਆਪਣੇ ਬੱਚਿਆਂ ਨੂੰ ਇਹ ਗੋਲੀ ਖੁਆਉਣ ਵਿੱਚ ਸਿਹਤ ਵਿਭਾਗ ਦਾ ਸਹਿਯੋਗ ਦੇਣ ਦੀ ਅਪੀਲ ਕੀਤੀ।
Please Share This News By Pressing Whatsapp Button