ਨਿਮੋਨੀਆ ਵਿਰੋਧੀ ਨਿਊਮੋਕੋਕਲ ਵੈਕਸੀਨ (ਪੀ ਸੀ ਵੀ) ਦੀ ਸ਼ੁਰੂਆਤ
ਮਾਲੇਰਕੋਟਲਾ 25 ਅਗਸਤ :
ਸਿਹਤ ਵਿਭਾਗ ਪੰਜਾਬ ਵੱਲੋਂ ਬੱਚਿਆਂ ਵਿਚ ਨਿਮੂਨੀਆਂ ਤੋਂ ਬਚਾਅ ਲਈ ਪੀ.ਸੀ.ਵੀ. ਵੈਕਸੀਨ ਨੂੰ ਟੀਕਾਕਰਨ ਸੂਚੀ ਵਿਚ ਸ਼ਾਮਲ ਕਰ ਲਿਆ ਗਿਆ ਹੈ।ਪੰਜਾਬ ਸਰਕਾਰ ਦੀਆਂ ਹਦਾਇਤਾਂ ਅਤੇ ਸਿਵਲ ਸਰਜਨ ਮਲੇਰਕੋਟਲਾ ਡਾ ਸਤਿੰਦਰਪਾਲ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਮਲੇਰਕੋਟਲਾ ਅਧੀਨ ਪੈਂਦੇ ਪਿੰਡਾਂ/ਸ਼ਹਿਰਾਂ ਵਿੱਚ ਬੱਚਿਆਂ ਨੂੰ ਨਿਮੋਨੀਆ ਵਿਰੋਧੀ ਵੈਕਸੀਨ ਲਗਾਉਣ ਦੀ ਸ਼ੁਰੂਆਤ ਕੀਤੀ ਗਈ।
ਜ਼ਿਲ੍ਹਾ ਸਿਹਤ ਅਫ਼ਸਰ ਡਾ ਮਹੇਸ਼ ਕੁਮਾਰ ਅਤੇ ਸਿਵਲ ਹਸਪਤਾਲ ਮਲੇਰਕੋਟਲਾ ਦੇ ਸੀਨੀਅਰ ਮੈਡੀਕਲ ਅਫ਼ਸਰ ਡਾਕਟਰ ਮੁਹੰਮਦ ਅਖ਼ਤਰ ਦੀ ਮੌਜੂਦਗੀ ਵਿਚ ਪੀ.ਸੀ.ਵੀ ਟੀਕਾਕਰਨ ਦੀ ਸ਼ੁਰੂਆਤ ਜੱਚਾ ਬੱਚਾ ਹਸਪਤਾਲ ਮਲੇਰਕੋਟਲਾ ਵਿਖੇ ਪਹਿਲਾ ਵੈਕਸੀਨ ਦਾ ਟੀਕਾ ਲਗਾ ਕੇ ਕੀਤੀ ਗਈ
ਇਸ ਮੌਕੇ ਜਾਣਕਾਰੀ ਦਿੰਦਿਆਂ ਡਾ. ਮਹੇਸ਼ ਕੁਮਾਰ ਨੇ ਦੱਸਿਆ ਕਿ ਇੱਕ ਸਾਲ ਤੱਕ ਦੇ ਬਹੁਤ ਸਾਰੇ ਬੱਚਿਆ ਦੀ ਮੌਤ ਨਿਮੋਨੀਆ ਕਾਰਨ ਹੋ ਜਾਂਦੀ ਹੈ, ਇਹ ਵੈਕਸੀਨ ਬੱਚਿਆਂ ਵਿੱਚ ਨਿਮੋਨੀਆ ਕਾਰਨ ਹੋਣ ਵਾਲੀਆਂ ਮੌਤਾਂ ਦੀ ਮੌਤ ਦਰ ਘੱਟ ਕਰਨ ਵਿੱਚ ਕਾਰਗਰ ਸਾਬਤ ਹੋਵੇਗੀ। ਉਨ੍ਹਾਂ ਦੱਸਿਆ ਕਿ ਡੇਢ ਮਹੀਨੇ ਦੀ ਉਮਰ ਤੇ ਬੱਚੇ ਨੂੰ ਵੈਕਸੀਨ ਦਾ ਪਹਿਲਾ ਟੀਕਾ ਲਗਾਇਆ ਜਾਵੇਗਾ ਅਤੇ ਸਾਢੇ ਤਿੰਨ ਮਹੀਨੇ ਦੀ ਉਮਰ ਹੋਣ ਤੇ ਬੱਚੇ ਨੂੰ ਦੂਜਾ ਅਤੇ 9 ਮਹੀਨੇ ਦੀ ਉਮਰ ਤੇ ਬੂਸਟਰ ਖ਼ੁਰਾਕ ਦਿੱਤੀ ਜਾਵੇਗੀ।
ਸੀਨੀਅਰ ਮੈਡੀਕਲ ਅਫ਼ਸਰ ਡਾ ਮੁਹੰਮਦ ਅਖ਼ਤਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਮਾਰੂ ਬਿਮਾਰੀਆਂ ਤੋਂ ਬੱਚਿਆਂ ਨੂੰ ਬਚਾਉ ਦੇ ਲਈ ਟੀਕਾਕਰਨ ਸੂਚੀ ਵਿੱਚ ਨਿਊਮੋਕੋਕਲ ਵੈਕਸੀਨ ਨੂੰ ਸ਼ਾਮਲ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਇਹ ਵੈਕਸੀਨ ਪ੍ਰਾਈਵੇਟ ਹਸਪਤਾਲਾਂ ਵਿੱਚ ਕਾਫੀ ਮਹਿੰਗੀ ਕੀਮਤ ਤੇ ਮਾਪਿਆਂ ਵੱਲੋਂ ਆਪਣੇ ਬੱਚਿਆਂ ਨੂੰ ਲਗਵਾਈ ਜਾਂਦੀ ਸੀ, ਪਰੰਤੂ ਹੁਣ ਪੰਜਾਬ ਸਰਕਾਰ ਵੱਲੋਂ ਸਾਰੇ ਹੀ ਸਰਕਾਰੀ ਹਸਤਪਾਲਾਂ ਅਤੇ ਡਿਸਪੈਂਸਰੀਆਂ ਵਿੱਚ ਬੱਚਿਆ ਨੂੰ ਮੁਫ਼ਤ ਲਗਾਈ. ਜਾਵੇਗੀ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਆਪਣੇ ਬੱਚਿਆਂ ਨੂੰ ਇਹ ਵੈਕਸੀਨ ਜ਼ਰੂਰ ਲਗਵਾਉਣ। ਉਨ੍ਹਾਂ ਕਿਹਾ ਕਿ ਇਸ ਸਬੰਧ ਵਿਚ ਸਿਹਤ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਪਹਿਲਾਂ ਤੋਂ ਹੀ ਟ੍ਰੇਨਿੰਗ ਦੇ ਦਿੱਤੀ ਗਈ ਹੈ। ਇਸ ਮੌਕੇ ਬੱਚਿਆਂ ਦੇ ਮਾਹਿਰ ਡਾ ਸ਼ਿਖਾ, ਫਾਰਮੇਸੀ ਅਫ਼ਸਰ ਅਬੀਦਾ ਫਾਰੂਕੀ ਵੀ ਹਾਜ਼ਰ ਸਨ।
Please Share This News By Pressing Whatsapp Button