ਮਿਸ਼ਨ ਫ਼ਤਿਹ ਤਹਿਤ ਜ਼ਿਲ੍ਹੇ ਦੇ 4.40 ਲੱਖ ਯੋਗ ਲਾਭਪਾਤਰੀ ਲਗਵਾ ਚੁੱਕੇ ਹਨ ਕੋਵਿਡ ਵੈਕਸੀਨ- ਡਿਪਟੀ ਕਮਿਸ਼ਨਰ
ਸੰਗਰੂਰ, 25 ਅਗਸਤ
ਕੋਵਿਡ-19 ’ਤੇ ਕਾਬੂ ਪਾਉਣ ਲਈ ਜ਼ਿਲ੍ਹੇ ’ਚ ਵੱਖ ਵੱਖ ਥਾਵਾਂ ’ਤੇ ਕੋਵਿਡ ਵੈਕਸੀਨੇਸ਼ਨ ਕੈਂਪ ਲਗਾਏ ਜਾ ਰਹੇ ਹਨ ਜਿਸ ਤਹਿਤ ਜ਼ਿਲ੍ਹੇ ਦੇ 4.40 ਲੱਖ ਯੋਗ ਲਾਭਪਾਤਰੀਆਂ ਵੱਲੋਂ ਕੋਵਿਡ ਵੈਕਸੀਨ ਲਗਵਾਈ ਜਾ ਚੁੱਕੀ ਹੈ। ਵੈਕਸੀਨ ਦੀ ਉਪਲੱਬਧਤਾ ਦੇ ਆਧਾਰ ’ਤੇ ਵੱਧ ਤੋਂ ਵੱਧ ਵਿਅਕਤੀਆਂ ਦੀ ਵੈਕਸੀਨੇਸ਼ਨ ਕਰਨ ਲਈ ਉਪਰਾਲੇ ਕੀਤੇ ਜਾ ਰਹੇ ਹਨ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਸੰਗਰੂਰ ਸ਼੍ਰੀ ਰਾਮਵੀਰ ਨੇ ਹਫ਼ਤਾਵਰੀ ਫ਼ੇਸਬੁੱਕ ਲਾਇਵ ਦੌੌਰਾਨ ਜ਼ਿਲ੍ਹਾ ਵਾਸੀਆਂ ਨੂੰ ਰੂ-ਬ-ਰੂ ਹੁੰਦਿਆਂ ਕੀਤਾ।
ਸ਼੍ਰੀ ਰਾਮਵੀਰ ਨੇ ਕਿਹਾ ਕਿ ਸਕੂਲੀ ਵਿਦਿਆਰਥੀਆਂ ਦੀ ਸੁਰੱਖਿਆ ਲਈ ਸਿੱਖਿਆ ਵਿਭਾਗ ਵੱਲੋਂ ਦਿਸ਼ਾ ਨਿਰਦੇਸ਼ ਜਾਰੀ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਕਲਾਸ ਦੇ ਕਮਰੇ ਵਿੱਚ ਵੱਧ ਤੋਂ ਵੱਧ 20 ਬੱਚੇ ਹੋਣ ਅਤੇ ਹਰੇਕ ਬੈਂਚ ’ਤੇ ਇੱਕ ਬੱਚੇ ਤੋਂ ਵਧੇਰੇ ਨਾ ਬਿਠਾਏ ਜਾਣ। ਉਨ੍ਹਾਂ ਕਿਹਾ ਕਿ ਬੱਚਿਆਂ ਦੇ ਬਚਾਅ ਲਈ ਸਮੂਹ ਮਾਪਿਆਂ ਸਮੇਤ ਪਰਿਵਾਰਿਕ ਮੈਂਬਰ ਆਪਣਾ ਟੀਕਾਕਰਨ ਜ਼ਰੂਰ ਕਰਵਾਉਣ ਅਤੇ ਬੱਚਿਆਂ ਨੂੰ ਕੋਵਿਡ ਨਿਯਮਾਂ ਪ੍ਰਤੀ ਜਾਗਰੂਕ ਕਰਨ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹੇ ’ਚ 14 ਥਾਵਾਂ ’ਤੇ ਕੋਵਿਡ ਵੈਕਸੀਨੇਸ਼ਨ ਕੈਂਪ ਲਗਾਏ ਜਾ ਰਹੇ ਹਨ ਅਤੇ ਵੈਕਸੀਨ ਦੀ ਉਪਲੱਬਧਤਾ ਵੱਧਣ ਨਾਲ ਕੈਂਪਾਂ ਦੀ ਗਿਣਤੀ ਵੀ ਵਧਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਪਾਬੰਦੀਆਂ ’ਚ ਦਿੱਤੀਆਂ ਗਈਆਂ ਛੋਟਾਂ ਨੂੰ ਨਿਰੰਤਰ ਜਾਰੀ ਰੱਖਣ ਲਈ ਕੋਰੋਨਾਵਾਇਰਸ ਦੇ ਮਾਮਲਿਆਂ ਨੂੰ ਕਾਬੂ ਹੇਠ ਰੱਖਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਕੋਵਿਡ-19 ਨੂੰ ਨਿਯੰਤਿ੍ਰਤ ਕਰਨ ਲਈ ਸਾਵਧਾਨੀਆਂ ਦੀ ਪਾਲਣਾ ਕਰਨਾ ਬਹੁ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਇਸ ਮੌਸਮ ਵਿੱਚ ਸਰਦੀ, ਜ਼ੁਕਾਮ ਦੇ ਲੱਛਣ ਆਮ ਪਾਏ ਜਾਂਦੇ ਹਨ ਜੋ ਕਿ ਕੋਵਿਡ-19 ਨਾਲ ਮਿਲਦੇ ਜੁਲਦੇ ਹਨ ਇਸ ਲਈ ਅਜਿਹੇ ਲੱਛਣ ਸਾਹਮਣੇ ਆਉਣ ’ਤੇ ਤੁਰੰਤ ਨੇੜੇ ਦੇ ਸਿਹਤ ਕੇਂਦਰ ਵਿਖੇ ਜਾਂਚ ਕਰਵਾਈ ਜਾਵੇ।
Please Share This News By Pressing Whatsapp Button