16 ਸਤੰਬਰ ਲੱਗਣ ਵਾਲੇ ਰਾਜ ਪੱਧਰੀ ਰੋ16 ਸਤੰਬਰ ਲੱਗਣ ਵਾਲੇ ਰਾਜ ਪੱਧਰੀ ਰੋਜ਼ਗਾਰ ਮੇਲੇ ਦੀ ਤਿਆਰੀ ਸਬੰਧੀ ਵੱਖ-ਵੱਖ ਵਿਭਾਗਾਂ ਦੀ ਮੀਟਿੰਗਜ਼ਗਾਰ ਮੇਲੇ ਦੀ ਤਿਆਰੀ ਸਬੰਧੀ ਵੱਖ-ਵੱਖ ਵਿਭਾਗਾਂ ਦੀ ਮੀਟਿੰਗ
ਮਲੇਰਕੋਟਲਾ 26 ਅਗਸਤ :
ਪੰਜਾਬ ਸਰਕਾਰ ਵੱਲੋਂ ਘਰ-ਘਰ ਰੋਜ਼ਗਾਰ ਮਿਸ਼ਨ ਤਹਿਤ ਮਹੀਨਾ ਸਤੰਬਰ 2021 ਦੌਰਾਨ 9 ਸਤੰਬਰ ਤੋਂ ਲੈ ਕੇ 17 ਸਤੰਬਰ ਤੱਕ ਪੰਜਾਬ ਭਰ ਦੇ ਹਰ ਜ਼ਿਲ੍ਹੇ ਵਿੱਚ ਰੋਜ਼ਗਾਰ ਮੇਲੇ ਲਗਾਏ ਜਾ ਰਹੇ ਹਨ।ਇਸ ਕੜੀ ਤਹਿਤ 16 ਸਤੰਬਰ ਦਿਨ ਵੀਰਵਾਰ ਨੂੰ ਸਰਕਾਰੀ ਕਾਲਜ ਮਲੇਰਕੋਟਲਾ ਵਿਖੇ ਰਾਜ ਪੱਧਰੀ ਰੋਜ਼ਗਾਰ ਮੇਲ ਲਗਾਈਆਂ ਜਾ ਰਿਹਾ ਹੈ। ਇਸ ਗੱਲ ਦੀ ਜਾਣਕਾਰੀ ਜ਼ਿਲ੍ਹਾ ਰੋਜ਼ਗਾਰ ਉਤਪਤੀ ਹੁਨਰ ਵਿਕਾਸ ਤੇ ਸਿਖਲਾਈ ਅਫ਼ਸਰ ਸ੍ਰੀ ਰਵਿੰਦਰਪਾਲ ਸਿੰਘ ਨੇ ਦਫ਼ਤਰ ਉਪ ਮੰਡਲ ਮੈਜਿਸਟਰੇਟ ਮਲੇਰਕੋਟਲਾ ਦੇ ਮੀਟਿੰਗ ਹਾਲ ਵਿੱਚ ਇਨ੍ਹਾਂ ਮੇਲਿਆਂ ਦੀ ਸਫ਼ਲਤਾ ਲਈ ਕੀਤੇ ਜਾਣ ਵਾਲੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਵੱਖ ਵੱਖ ਵਿਭਾਗਾਂ ,ਉਦਯੋਗਪਤੀਆਂ ਦੀ ਸਾਂਝੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦਿੱਤੀ ।ਉਨ੍ਹਾਂ ਸਬੰਧਿਤ ਅਧਿਕਾਰੀਆਂ ਨੂੰ ਮੇਲੇ ਬਾਬਤ ਕੀਤੇ ਜਾਣ ਵਾਲੇ ਕਾਰਜਾਂ ਲਈ ਸਹਿਯੋਗ ਦੇਣ ਲਈ ਅਪੀਲ ਕੀਤੀ ।
ਉਨ੍ਹਾਂ ਕਿਹਾ ਕਿ ਇਨ੍ਹਾਂ ਰੋਜ਼ਗਾਰ ਮੇਲਿਆਂ ਦਾ ਪ੍ਰਚਾਰ ਵੱਧ ਤੋਂ ਵੱਧ ਕੀਤਾ ਜਾਵੇ ਤਾਂ ਜੋ ਵੱਧ ਤੋਂ ਵੱਧ ਨੌਜਵਾਨਾਂ ਨੂੰ ਇਨ੍ਹਾਂ ਮੇਲਿਆਂ ਸਬੰਧੀ ਜਾਣਕਾਰੀ ਪਹੁੰਚ ਸਕੇ। ਉਨ੍ਹਾਂ ਜ਼ਿਲ੍ਹੇ ਦੇ ਬੇਰੁਜ਼ਗਾਰ ਨੌਜਵਾਨ ਨੂੰ ਵੀ ਇਨ੍ਹਾਂ ਮੇਲਿਆਂ ਵਿੱਚ ਹਿੱਸਾ ਲੈਣ ਦੀ ਅਪੀਲ ਕੀਤੀ।
ਮੀਟਿੰਗ ਦੌਰਾਨ ਉਨਾਂ ਸਤੰਬਰ ਮਹੀਨੇ ਲੱਗਣ ਵਾਲੇ ਰੋਜ਼ਗਾਰ ਮੇਲਿਆਂ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਹੀਨਾ 16 ਸਤੰਬਰ ਨੂੰ ਸਰਕਾਰੀ ਕਾਲਜ ਮਲੇਰਕੋਟਲਾ ਵਿਖੇ ਲੱਗਣ ਵਾਲੇ ਰੋਜ਼ਗਾਰ ਮੇਲੇ ‘ਚ ਨਾਮੀ ਕੰਪਨੀਆਂ ਵੱਲੋਂ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਪ੍ਰਦਾਨ ਕੀਤੇ ਜਾਣਗੇ।
ਮੀਟਿੰਗ ਦੌਰਾਨ ਉਪ ਮੰਡਲ ਮੈਜਿਸਟਰੇਟ ਮਲੇਰਕੋਟਲਾ ਟੀ.ਬੇਨਿਥ, ਉਪ ਮੰਡਲ ਮੈਜਿਸਟਰੇਟ ਅਹਿਮਦਗੜ੍ਹ ਸ੍ਰੀ ਹਰਬੰਸ ਸਿੰਘ, ਉਦਯੋਗਪਤੀਆਂ ਤੋਂ ਇਲਾਵਾ ਸਮੇਤ ਕਾਲਜਾਂ ਦੇ ਨੁਮਾਇੰਦੇ ਤੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।
Please Share This News By Pressing Whatsapp Button