ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਰਕਾਰੀ ਹਾਈ ਸਕੂਲ ਫਲੇੜਾ ਵਿਖੇ ਭਾਸ਼ਣ ਮੁਕਾਬਲੇ ਕਰਵਾਏ
ਸੰਗਰੂਰ, 28 ਅਗਸਤ:
ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਰਕਾਰੀ ਹਾਈ ਸਕੂਲ ਫਲੇੜਾ, ਬਲਾਕ ਚੀਮਾ ਵਿਖੇ ਵਿਦਿਆਰਥੀਆਂ ਦੇ ਭਾਸ਼ਣ ਮੁਕਾਬਲੇ ਕਰਵਾਏ ਗਏ। ਇਸ ਮੁਕਾਬਲੇ ਵਿੱਚ ਛੇਵੀਂ ਤੋਂ ਅੱਠਵੀਂ ਤੱਕ ਦੇ ਵਿਦਿਆਰਥੀਆਂ ਨੇ ਭਾਗ ਲਿਆ। ਇਹ ਜਾਣਕਾਰੀ ਸਕੂਲ ਦੇ ਮੁੱਖ ਅਧਿਆਪਕ ਕੁਲਵਿੰਦਰ ਸਿੰਘ ਨੇ ਦਿੱਤੀ।
ਮੁੱਖ ਅਧਿਆਪਕ ਨੇ ਦੱਸਿਆ ਕਿ ਇਹ ਮੁਕਾਬਲੇ ਜ਼ਿਲ੍ਹਾ ਸਿੱਖਿਆ ਅਫ਼ਸਰ(ਸੈ. ਸਿ.) ਮਲਕੀਤ ਸਿੰਘ, ਜ਼ਿਲ੍ਹਾ ਨੋਡਲ ਅਫ਼ਸਰ ਕਿਰਨ ਬਾਲਾ ਤੇ ਬਲਾਕ ਨੋਡਲ ਅਫ਼ਸਰ ਲਵਲੀ ਜੌਹਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਕਰਵਾਏ ਗਏ। ਉਨ੍ਹਾਂ ਕਿਹਾ ਕਿ ਭਾਸ਼ਣ ਮੁਕਾਬਲੇ ਵਿੱਚ ਵਿਦਿਆਰਥੀਆਂ ਨੇ ਬਹੁਤ ਹੀ ਸੁਚੱਜੇ ਢੰਗ ਨਾਲ ਗੁਰੂ ਜੀ ਦੇ ਜੀਵਨ, ਸਿੱਖਿਆਵਾਂ ਅਤੇ ਫ਼ਲਸਫ਼ੇ ਨੂੰ ਬਿਆਨ ਕੀਤਾ।
ਉਨ੍ਹਾਂ ਕਿਹਾ ਕਿ ਅਧਿਆਪਕਾ ਕਿਰਨਜੀਤ ਕੌਰ ਦੀ ਅਗਵਾਈ ਹੇਠ ਕਰਵਾਏ ਇਨ੍ਹਾਂ ਮੁਕਾਬਲਿਆਂ ਵਿੱਚ ਪਹਿਲਾ ਸਥਾਨ ਛੇਵੀਂ ਜਮਾਤ ਦੀ ਹਰਮਨਜੋਤ ਕੌਰ, ਨੇ ਦੂਜਾ ਸਥਾਨ ਅੱਠਵੀਂ ਜਮਾਤ ਦੀ ਮਹਿਕਪ੍ਰੀਤ ਕੌਰ ਨੇ ਅਤੇ ਤੀਜਾ ਸਥਾਨ ਅੱਠਵੀਂ ਜਮਾਤ ਦੀ ਖੁਸ਼ਪ੍ਰੀਤ ਕੌਰ ਨੇ ਪ੍ਰਾਪਤ ਕੀਤਾ। ਇਸ ਦੌਰਾਨ ਪ੍ਰਿੰਸੀਪਲ ਨੇ ਕਿਹਾ ਕਿ ਇਹ ਮੁਕਾਬਲੇ ਵਿਦਿਆਰਥੀਆਂ ਅੰਦਰ ਨੈਤਿਕ ਕਦਰਾਂ ਕੀਮਤਾਂ ਦਾ ਵਿਕਾਸ ਕਰਨ ਦੇ ਨਾਲ-ਨਾਲ ਆਪਣੇ ਧਰਮ ਅਤੇ ਵਿਰਸੇ ਪ੍ਰਤੀ ਜਾਗਰੂਕ ਕਰਦੇ ਹਨ।
Please Share This News By Pressing Whatsapp Button