♦इस खबर को आगे शेयर जरूर करें ♦

ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਰਕਾਰੀ ਸਕੂਲ ਭਿੰਡਰਾਂ ਵਿਖੇ ਭਾਸ਼ਣ ਮੁਕਾਬਲੇ ਕਰਵਾਏ

ਸੰਗਰੂਰ, 30 ਅਗਸਤ:

ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਰਕਾਰੀ ਹਾਈ ਸਮਾਰਟ ਸਕੂਲ ਭਿੰਡਰਾਂ ਵਿਖੇ ਵਿਦਿਆਰਥੀਆਂ ਦੇ ਭਾਸ਼ਣ ਮੁਕਾਬਲੇ ਕਰਵਾਏ ਗਏ। ਇਹ ਜਾਣਕਾਰੀ ਸਕੂਲ ਦੇ ਮੁੱਖੀ ਹਾਕੀ ਰਾਣੀ ਨੇ ਦਿੱਤੀ।
ਉਨ੍ਹਾਂ ਦੱਸਿਆ ਕਿ ਇਹ ਮੁਕਾਬਲੇ ਜ਼ਿਲ੍ਹਾ ਸਿੱਖਿਆ ਅਫ਼ਸਰ(ਸੈ. ਸਿ.) ਮਲਕੀਤ ਸਿੰਘ, ਜ਼ਿਲ੍ਹਾ ਨੋਡਲ ਅਫ਼ਸਰ ਕਿਰਨ ਬਾਲਾ ਤੇ ਬਲਾਕ ਨੋਡਲ ਅਫ਼ਸਰ ਤਨਵੀਰ ਤੌਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਕਰਵਾਏ ਗਏ। ਉਨ੍ਹਾਂ ਕਿਹਾ ਕਿ ਭਾਸ਼ਣ ਮੁਕਾਬਲੇ ਵਿੱਚ ਵਿਦਿਆਰਥੀਆਂ ਨੇ ਬਹੁਤ ਹੀ ਸੁਚੱਜੇ ਢੰਗ ਨਾਲ ਗੁਰੂ ਜੀ ਦੇ ਜੀਵਨ, ਸਿੱਖਿਆਵਾਂ ਅਤੇ ਫ਼ਲਸਫ਼ੇ ਨੂੰ ਬਿਆਨ ਕੀਤਾ।
ਉਨ੍ਹਾਂ ਕਿਹਾ ਕਿ ਸਕੂਲ ਨੋਡਲ ਅਫਸਰ ਅਨੁਰਾਧਾ ਤੇ ਗਾਈਡ ਅਧਿਆਪਕਾ ਬਿਪਿਨ ਕੌਰ ਸੋਢੀ ਦੀ ਅਗਵਾਈ ਹੇਠ ਹੋਏ ਇਨ੍ਹਾਂ  ਮੁਕਾਬਲਿਆਂ ਵਿੱਚ ਪਹਿਲਾ ਸਥਾਨ ਅੱਠਵੀਂ ਜਮਾਤ ਦੇ ਨਮਨਪ੍ਰੀਤ ਸਿੰਘ, ਨੇ ਦੂਜਾ ਸਥਾਨ ਸੱਤਵੀਂ ਜਮਾਤ ਦੀ ਸਾਹਿਲਪ੍ਰੀਤ ਕੌਰ ਨੇ ਅਤੇ ਤੀਜਾ ਸਥਾਨ ਅੱਠਵੀਂ ਜਮਾਤ ਦੀ ਕੁਲਵਿੰਦਰ ਕੌਰ ਨੇ ਪ੍ਰਾਪਤ ਕੀਤਾ। ਇਸ ਦੌਰਾਨ ਮੁੱਖੀ ਨੇ ਕਿਹਾ ਕਿ ਇਹ ਮੁਕਾਬਲੇ ਵਿਦਿਆਰਥੀਆਂ ਅੰਦਰ ਨੈਤਿਕ ਕਦਰਾਂ ਕੀਮਤਾਂ ਦਾ ਵਿਕਾਸ ਕਰਨ ਦੇ ਨਾਲ-ਨਾਲ ਆਪਣੇ ਧਰਮ ਅਤੇ ਵਿਰਸੇ ਪ੍ਰਤੀ ਜਾਗਰੂਕ ਕਰਦੇ ਹਨ।

Please Share This News By Pressing Whatsapp Button




स्वतंत्र और सच्ची पत्रकारिता के लिए ज़रूरी है कि वो कॉरपोरेट और राजनैतिक नियंत्रण से मुक्त हो। ऐसा तभी संभव है जब जनता आगे आए और सहयोग करे


जवाब जरूर दे 

आप अपने सहर के वर्तमान बिधायक के कार्यों से कितना संतुष्ट है ?

View Results

Loading ... Loading ...

Related Articles

Close
Close
Website Design By Bootalpha.com +91 84482 65129