♦इस खबर को आगे शेयर जरूर करें ♦

ਮਿਸ਼ਨ ਫ਼ਤਿਹ ਤਹਿਤ ਜ਼ਿਲ੍ਹੇ ਦੇ 5 ਲੱਖ ਲਾਭਪਾਤਰੀਆਂ ਨੂੰ ਲਗਾਈ ਜਾ ਚੁੱਕੀ ਹੈ ਕੋਵਿਡ ਵੈਕਸੀਨ-ਡਿਪਟੀ ਕਮਿਸ਼ਨਰ

ਸੰਗਰੂਰ, 01 ਸਤੰਬਰ
ਮਿਸ਼ਨ ਫ਼ਤਿਹ ਤਹਿਤ ਜ਼ਿਲ੍ਹੇ ਦੇ 5 ਲੱਖ ਲਾਭਪਾਤਰੀਆਂ ਨੂੰ ਕੋਵਿਡ ਵੈਕਸੀਨ ਲਗਾਈ ਜਾ ਚੁੱਕੀ ਹੈ ਅਤੇ 100 ਫ਼ੀਸਦੀ ਟੀਕਾਕਰਨ ਮੁਕੰਮਲ ਕਰਨ ਲਈ ਵੱਖ ਵੱਖ ਥਾਵਾਂ ’ਤੇ ਕੈਂਪ ਵੈਕਸੀਨ ਦੀ ਉਪਲੱਬਧਤਾ ਦੇ ਆਧਾਰ ’ਤੇ ਲਗਾਏ ਜਾ ਰਹੇ ਹਨ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ਼੍ਰੀ ਰਾਮਵੀਰ ਨੇ ਹਫ਼ਤਾਵਰੀ ਫ਼ੇਸਬੁੱਕ ਲਾਈਵ ਪ੍ਰੋਗਰਾਮ ਦੌਰਾਨ ਜ਼ਿਲ੍ਹਾ ਵਾਸੀਆਂ ਸੰਬੋਧਨ ਕਰਦਿਆਂ ਕੀਤਾ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮੁਕੰਮਲ ਟੀਕਾਕਰਨ ਰਾਹੀਂ ਕੋਵਿਡ-19 ’ਤੇ ਕਾਬੂ ਪਾਇਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਵੈਕਸੀਨ ਦੀ ਪਹਿਲੀ ਖੁਰਾਕ ਲਗਵਾ ਚੁੱਕੇ ਜਿਹੜੇ ਵਿਅਕਤੀਆਂ ਨੂੰ ਦੂਜੀ ਖੁਰਾਕ ਲੱਗਣੀ ਹੈ, ਉਹ ਆਪਣੇ ਨਿਰਧਾਰਿਤ ਸਮੇਂ ’ਤੇ ਵੈਕਸੀਨ ਜ਼ਰੂਰ ਲਗਵਾ ਲੈਣ। ਉਨ੍ਹਾਂ ਕਿਹਾ ਕਿ ਦੂਜੀ ਖੁਰਾਕ ਦੇ ਸਮੇਂ ਸਿਰ ਲੱਗਣ ਨਾਲ ਵੈਕਸੀਨ ਸਰੀਰ ਵਿੱਚ ਵਾਇਰਸ ਨਾਲ ਲੜਨ ਲਈ ਮੁਕੰਮਲ ਸੁਰੱਖਿਆ ਚੱਕਰ ਬਣਦਾ ਹੈ।
ਸ਼੍ਰੀ ਰਾਮਵੀਰ ਨੇ ਕਿਹਾ ਕਿ ਸਕੂਲ, ਕਾਲਜਾਂ ਤੋਂ ਇਲਾਵਾ ਹੋਰ ਅਦਾਰੇ 100 ਫ਼ੀਸਦੀ ਸਮਰੱਥਾ ਨਾਲ ਕੰਮ ਕਰ ਰਹੇ ਹਨ, ਇਸ ਲਈ ਇਹਨਾਂ ਥਾਵਾਂ ’ਤੇ ਵਿਸ਼ੇਸ਼ ਸਾਵਧਾਨੀਆਂ ਦੀ ਵਰਤੋਂ ਕਰਨ ਦੀ ਬੇਹੱਦ ਲੋੜ ਹੈ। ਉਨ੍ਹਾਂ ਕਿਹਾ ਕਿ ਸਾਨੂੰ ਕਿਸੇ ਵੀ ਤਰ੍ਹਾਂ ਦੇ ਕੋਵਿਡ ਦੇ ਲੱਛਣ ਸਾਹਮਣੇ ਆਉਣ ’ਤੇ ਤੁਰੰਤ ਆਪਣੀ ਜਾਂਚ ਕਰਵਾਉਣੀ ਚਾਹੀਂਦੀ ਹੈ। ਉਨ੍ਹਾਂ ਕਿਹਾ ਕਿ ਇਹਨਾਂ ਲੱਛਣਾਂ ਨੂੰ ਆਮ ਮੌਸਮੀ ਲੱਛਣ ਸਮਝ ਕੇ ਅਵੇਸਲੇ ਨਹੀਂ ਹੋਣਾ ਚਾਹੀਦਾ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਹੁਣ ਤੱਕ ਜ਼ਿਲ੍ਹੇ ਦੇ ਕੁੱਲ 6 ਲੱਖ 55 ਹਜ਼ਾਰ 150 ਵਿਅਕਤੀਆਂ ਦੇ ਨਮੂਨੇ ਲੈ ਕੇ ਜਾਂਚ ਲਈ ਭੇਜੇ ਜਾ ਚੁੱਕੇ ਹਨ ਜਿੰਨ੍ਹਾਂ ਵਿੱਚੋਂ 6 ਲੱਖ 39 ਹਜ਼ਾਰ 433 ਵਿਅਕਤੀਆਂ ਦੀ ਰਿਪੋਰਟ ਨੈਗੇਟਿਵ ਪ੍ਰਾਪਤ ਹੋਈ ਹੈ। ਉਨ੍ਹਾਂ ਦੱਸਿਆ ਕਿ 14 ਹਜ਼ਾਰ 840 ਕਰੋਨਾ ਮਰੀਜ਼ ਸਿਹਤਯਾਬ ਹੋ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ’ਚ ਹੁਣ 5 ਐਕਟਿਵ ਮਰੀਜ਼ ਹਨ।

Please Share This News By Pressing Whatsapp Button




स्वतंत्र और सच्ची पत्रकारिता के लिए ज़रूरी है कि वो कॉरपोरेट और राजनैतिक नियंत्रण से मुक्त हो। ऐसा तभी संभव है जब जनता आगे आए और सहयोग करे


जवाब जरूर दे 

आप अपने सहर के वर्तमान बिधायक के कार्यों से कितना संतुष्ट है ?

View Results

Loading ... Loading ...

Related Articles

Close
Close
Website Design By Bootalpha.com +91 84482 65129