♦इस खबर को आगे शेयर जरूर करें ♦

ਰਾਜ ਸਰਕਾਰ ਨੇ ਲੋੜਵੰਦਾਂ ਲਈ ਚਲ ਰਹੀ ਸਮਾਜਿਕ ਸੁਰੱਖਿਆ ਪੈਨਸ਼ਨ ਦੀ ਰਾਸ਼ੀ ਕੀਤੀ ਦੁੱਗਣੀ

ਸੰਗਰੂਰ, 31 ਅਗਸਤ:
ਪੰਜਾਬ ਸਰਕਾਰ ਵੱਲੋਂ 1 ਜ਼ੁਲਾਈ 2021 ਤੋਂ ਲਾਗੂ ਕੀਤੀ ਦੁੱਗਣੀ ਪੈਨਸਨ ਵੰਡਣ ਦੀ ਪ੍ਰਕਿਰਿਆ ਨੂੰ ਅੱਜ ਮੁੱਖ ਮੰਤਰੀ (ਪੰਜਾਬ) ਕੈਪਟਨ ਅਮਰਿੰਦਰ ਸਿੰਘ ਨੇ ਇਕ ਆਨਲਾਈਨ ਸਮਾਗਮ ਦੌਰਾਨ ਸੁਰੂਆਤ ਕੀਤੀ। ਇਸ ਸਬੰਧੀ ਸੰਗਰੂਰ ਤੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ਼ ਮੀਟਿਗ ਹਾਲ ਤੋਂ ਸਮਾਗਮ ਵਿਚ ਡਿਪਟੀ ਕਮਿਸਨਰ ਸ੍ਰੀ ਰਾਮਵੀਰ, ਰਜਿੰਦਰ ਸਿੰਘ ਰਾਜਾ ਬੀਰਕਲਾਂ ਚੇਅਰਮੈਨਜ਼ਿਲ੍ਹਾ ਯੋਜਨਾ ਬੋਰਡ, ਸ੍ਰੀ ਰਾਹੁਲਇੰਦਰ ਸਿੰਘ ਸਿੱਧੂ, ਵਾਈਸ ਚੇਅਰਮੈਨ ਮਹੇਸ਼ ਕੁਮਾਰ ਮੇਸ਼ੀ, ਸੀਨੀਅਰ ਕਾਂਗਰਸੀ ਆਗੂ ਅਜੈਬ ਸਿੰਘ ਰਟੌਲਾ ਨੇ ਸਾਮਾਜਿਕ ਸੁਰੱਖਿਆ ਪੈਨਸ਼ਨ ਦੇ ਯੋਗ ਲਾਭਪਤਾਰੀਆਂ ਨੂੰ ਚੈਕ ਤਕਸੀਮ ਕੀਤੇ।
ਆਨਲਾਈਨ ਪੋ੍ਰਗਰਾਮ ਦੌਰਾਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦੱਸਿਆ ਕਿ ਪਹਿਲੀ ਜ਼ੁਲਾਈ ਤੋਂ ਬਾਅਦ ਤੋਂ ਬੁਢਾਪਾ ਪੈਨਸਨ, ਵਿਧਵਾ ਪੈਨਸਨ, ਅਪੰਗਤਾ ਪੈਨਸਨ ਅਤੇ ਆਸਰਿਤ ਪੈਨਸਨ 750 ਰੁਪਏ ਦੀ ਥਾਂ ਤੇ 1500 ਰੁਪਏ ਪ੍ਰਤੀ ਮਹੀਨਾ ਮਿਲੇਗੀ। ਉਨ੍ਹਾਂ ਨੇ ਦੱਸਿਆ ਕਿ ਇਸ ਤਰਾਂ ਹਰ ਮਹੀਨੇ 400 ਕਰੋੜ ਰੁਪਏ ਅਤੇ ਹਰ ਸਾਲ 4800 ਕਰੋੜ ਰੁਪਏ ਦੀ ਰਕਮ ਸਰਕਾਰ ਪੈਨਸਨਾਂ ਦੇ ਰੂਪ ਵਿਚ ਲਾਭਪਾਤਰੀਆਂ ਨੂੰ ਭੇਜਿਆ ਕਰੇਗੀ। ਇਸ ਤੋਂ ਪਹਿਲਾਂ ਸਮਾਜਿਕ ਸੁੱਰਖਿਆ ਅਤੇ ਇਸਤਰੀ ਵਿਕਾਸ ਵਿਭਾਗ ਦੇ ਮੰਤਰੀ ਸ੍ਰੀਮਤੀ ਅਰੁਣਾ ਚੌਧਰੀ, ਮੁੱਖ ਸਕੱਤਰ ਪੰਜਾਬ ਸ੍ਰੀਮਤੀ ਵਿਨੀ ਮਹਾਜਨ ਨੇ ਵੀ ਸੰਬੋਧਨ ਕੀਤਾ।

 ਡਿਪਟੀ ਕਮਿਸਨਰ ਨੇ ਦੱਸਿਆ ਕਿ ਕੁੱਝ ਲਾਭਪਤਾਰੀਆਂ ਨੂੰ ਚੈਕ ਰਾਹੀ ਪੈਨਸ਼ਨ ਵੰਡੀ ਗਈ ਹੈ ਜਦਕਿ ਬਾਕੀ ਸਾਰੇ ਲਾਭਪਤਾਰੀਆਂ ਨੂੰ ਜੁਲਾਈ ਮਹੀਨੇ ਦੀ ਪੈਨਸ਼ਨ ਪਹਿਲਾ ਵਾਂਗ ਆਨਲਾਈਨ ਬੈਂਕ ਖਾਤਿਆ ਰਾਹੀ ਹੀ ਮਿਲੇਗੀ। ਉਨ੍ਹਾਂ ਕਿਹਾ ਕਿ ਰਾਜ ਸਰਕਾਰ ਦੀ ਪੈਨਸ਼ਨ ਯੋਜਨਾਂ ਤੋਂ ਜ਼ਿਲ੍ਹੇ ਦੇ ਕਿਸੇ ਯੋਗ ਲਾਭਪਾਤਰੀ ਨੂੰ ਵਾਂਝਾਂ ਨਹੀ ਰਹਿਣ ਦਿੱਤਾ ਜਾਵੇਗਾ।
ਇਸ ਮੌਕੇ ਜ਼ਿਲ੍ਹਾ ਸਾਮਾਜਿਕ ਸੁਰੱਖਿਆ ਅਫ਼ਸਰ ਲਵਲੀਨ ਵੜਿੰਗ, ਜ਼ਿਲਾ ਪ੍ਰੋਗਰਾਮ ਅਫ਼ਸਰ ਗਗਨਦੀਪ ਸਿੰਘ ਸਮੇਤ ਹੋਰ ਅਧਿਕਾਰੀ ਅਤੇ ਪੈਨਸ਼ਨ ਯਜਨਾ ਦੇ ਚੈਕ ਲੈਣ ਆਏ ਲਾਭਪਾਤਰੀ ਹਾਜ਼ਰ ਸਨ।
ਤਸਵੀਰਾਂ-

Please Share This News By Pressing Whatsapp Button




स्वतंत्र और सच्ची पत्रकारिता के लिए ज़रूरी है कि वो कॉरपोरेट और राजनैतिक नियंत्रण से मुक्त हो। ऐसा तभी संभव है जब जनता आगे आए और सहयोग करे


जवाब जरूर दे 

आप अपने सहर के वर्तमान बिधायक के कार्यों से कितना संतुष्ट है ?

View Results

Loading ... Loading ...

Related Articles

Close
Close
Website Design By Bootalpha.com +91 84482 65129