ਐਸ.ਡੀ.ਐਮ. ਭਵਾਨੀਗੜ੍ਹ ਨੇ ਸਤੰਬਰ ਮਹੀਨੇ ਲੱਗਣ ਵਾਲੇ ਮੈਗਾ ਰੋਜ਼ਗਾਰ ਮੇਲਿਆਂ ਸਬੰਧੀ ਕੀਤੀ ਮੀਟਿੰਗ
ਭਵਾਨੀਗੜ੍ਹ/ਸੰਗਰੂਰ, 2 ਸਤੰਬਰ:
ਘਰ-ਘਰ ਰੋਜ਼ਗਾਰ ਮਿਸ਼ਨ ਤਹਿਤ ਸਤੰਬਰ 2021 ਵਿੱਚ ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਾਉਣ ਲਈ ਮੈਗਾ ਰੋਜ਼ਗਾਰ ਮੇਲੇ ਕੋਵਿਡ-19 ਸਬੰਧੀ ਜਾਰੀ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਲਾਏ ਜਾਣਗੇ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਉਪ ਮੰਡਲ ਮੈਜਿਸਟ੍ਰੇਟ, ਭਵਾਨੀਗੜ੍ਹ ਪ੍ਰਮੋਦ ਸਿੰਗਲਾ ਵੱਲੋਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਅਤੇ ਪ੍ਰਾਈਵੇਟ ਉਦਯੋਗਿਕ ਕੰਪਨੀਆਂ ਦੇ ਨੁਮਾਂਇੰਦਿਆਂ ਨਾਲ ਮੀ ਿਟੰਗ ਦੌਰਾਨ ਕੀਤਾ।
ਐਸ.ਡੀ.ਐਮ. ਨੇ ਦੱਸਿਆ ਕਿ ਸਰਕਾਰ ਜ਼ਿਲ੍ਹੇ ਦੇ ਬੇਰੋਜ਼ਗਾਰ ਪ੍ਰਾਰਥੀਆਂ ਨੂੰ ਰੋਜ਼ਗਾਰ ਦੇਣ ਲਈ ਵਚਨਬੱਧ ਹੈ। ਉਨ੍ਹਾਂ ਮੀਟਿੰਗ ਦੌਰਾਨ ਸੀ.ਡੀ.ਪੀ.ਓ., ਈ.ਓ. ਭਵਾਨੀਗੜ੍ਹ, ਪੁਲਿਸ ਵਿਭਾਗ, ਸਿਹਤ ਵਿਭਾਗ, ਵੱਖ-ਵੱਖ ਸਕੂਲ, ਕਾਲਜ, ਆਈ.ਟੀ.ਆਈਜ਼ ਦੇ ਅਧਿਕਾਰੀਆਂ ਤੇ ਵੱਖ-ਵੱਖ ਪ੍ਰਾਈਵੇਟ ਉਦਯੋਗਿਕ ਕੰਪਨੀਆਂ ਦੇ ਨੁਮਾਂਇੰਦਿਆਂ ਅਤੇ ਜ਼ਿਲ੍ਹਾ ਰੋਜ਼ਗਾਰ ਉਤਪੱਤੀ ਹੁਨਰ ਵਿਕਾਸ ਤੇ ਸਿਖਲਾਈ ਅਫਸਰ, ਸੰਗਰੂਰ ਨੂੰ ਮੈਗਾ ਰੋਜ਼ਗਾਰ ਮੇਲਿਆਂ ਦੇ ਪ੍ਰਬੰਧਾਂ ਨੂੰ ਸਹੀ ਢੰਗ ਨਾਲ ਨੇਪਰੇ ਚਾੜ੍ਹਨ ਲਈ ਕਿਹਾ। ਉਨ੍ਹਾਂ ਕਿਹਾ ਕਿ ਰੋਜ਼ਗਾਰ ਮੇਲਿਆਂ ਦੌਰਾਨ ਕੋਵਿਡ-19 ਸਬੰਧੀ ਸਰਕਾਰ ਤੇ ਸਿਹਤ ਵਿਭਾਗ ਦੇ ਦਿਸ਼ਾ ਨਿਰਦੇ
ਜ਼ਿਲ੍ਹਾ ਰੋਜ਼ਗਾਰ ਉਤਪਤੀ ਹੁਨਰ ਵਿਕਾਸ ਤੇ ਸਿਖਲਾਈ ਅਫਸਰ, ਸੰਗਰੂਰ ਰਵਿੰਦਰਪਾਲ ਸਿੰਘ ਨੇ ਦੱਸਿਆ ਕਿ ਭਵਾਨੀਗੜ੍ਹ ਵਿਖੇ ਰੋਜ਼ਗਾਰ ਮੇਲਾ 6 ਸਤੰਬਰ 2021 ਨੂੰ ਆਸਰਾ ਗਰੁੱਪ ਆਫ ਇੰਸਟੀਟਿਊਸ਼ਨ ਭਵਾਨੀਗੜ੍ਹ ਵਿੱਚ ਕਰਵਾਇਆ ਜਾਣਾ ਹੈ। ਉਨ੍ਹਾਂ ਦੱਸਿਆ ਕਿ ਇਸ ਰੋਜ਼ਗਾਰ ਮੇਲੇ ਵਿੱਚ ਸਥਾਨਕ ਇੰਡਸਟਰੀ ਤੋਂ ਇਲਾਵਾ ਬਹੁਤ ਸਾਰੀਆਂ ਨਾਮੀ ਕੰਪਨੀਆਂ ਦੁਆਰਾ ਹਿੱਸਾ ਲਿਆ ਜਾਵੇਗਾ। ਉਨ੍ਹਾਂ ਸਮੂਹ ਬੇਰੋਜ਼ਗਾਰ ਪ੍ਰਾਰਥੀਆਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਸਰਕਾਰ ਦੇ ਪੋਰਟਲ www.pgrkam.com ਤੇ ਆਪਣੇ-ਆਪ ਨੂੰ ਰਜਿਸਟਰ ਕਰਨ ਤੇ ਇਸ ਸੁਨਹਿਰੀ ਮੌਕੇ ਦਾ ਵੱਧ ਤੋਂ ਵੱਧ ਲਾਭ ਉਠਾਉਣ। ਉਨ੍ਹਾਂ ਕਿਹਾ ਕਿ ਇਨ੍ਹਾਂ ਰੋਜ਼ਗਾਰ ਮੇਲਿਆਂ ਸਬੰਧੀ ਵਧੇਰੇ ਜਾਣਕਾਰੀ ਲਈ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਸੰਗਰੂਰ, ਵਿਖੇ ਕਿਸੇ ਵੀ ਕੰਮ ਵਾਲੇ ਦਿਨ ਸਵੇਰੇ 9:00 ਵਜੇ ਤੋਂ ਸ਼ਾਮ 5:00 ਵਜੇ ਤੱਕ ਆ ਕੇ ਪ੍ਰਾਪਤ ਕੀਤੀ ਜਾ ਸਕਦੀ ਹੈ।ਸ਼ਾਂ ਦੀ ਪਾਲਣਾ ਕਰਨੀ ਯਕੀਨੀ ਬਣਾਈ ਜਾਵੇ।
Please Share This News By Pressing Whatsapp Button