ਆਰਟੀਫੀਸ਼ੀਅਲ ਇੰਟੈਲੀਜੈਨਸ ਐਂਡ ਡਾਟਾ ਸਾਇੰਸ ਦੇ ਕੋਰਸ ਤੇ ਮੁਕਾਬਲੇ ਦੀ ਪ੍ਰੀਖਿਆ ਲਈ ਮੁਫਤ ਕੋਚਿੰਗ ਸਬੰਧੀ ਲਗਾਇਆ ਕੈਂਪ : ਰਵਿੰਦਰਪਾਲ ਸਿੰਘ
ਸੰਗਰੂਰ , 2 ਸਤੰਬਰ
ਪੰਜਾਬ ਸਰਕਾਰ ਦੇ ਘਰ-ਘਰ ਰੋਜ਼ਗਾਰ ਮਿਸ਼ਨ ਤਹਿਤ ਪੰਜਾਬ ਸਕਿੱਲ ਡਿਵੈਪਲਮੈਂਟ ਮਿਸ਼ਨ ਵੱਲੋਂ ਆਈ.ਆਈ.ਟੀ. ਰੋਪੜ ਨਾਲ ਤਾਲਮੇਲ ਕਰਕੇ ਯੋਗ ਪ੍ਰਾਰਥੀਆਂ ਨੂੰ ਆਰਟੀਫੀਸ਼ੀਅਲ ਇੰਟੈਲੀਜੈਨਸ ਐਂਡ ਡਾਟਾ ਸਾਇੰਸ ਦਾ ਮੁਫਤ ਕੋਰਸ ਕਰਵਾਇਆ ਜਾ ਰਿਹਾ ਹੈ। ਇਹ ਜਾਣਕਾਰੀ ਜ਼ਿਲ੍ਹਾ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਤੇ ਸਿਖਲਾਈ ਅਫਸਰ ਰਵਿੰਦਰਪਾਲ ਸਿੰਘ ਚਹਿਲ ਨੇ ਦਿੱਤੀ।
ਉਨ੍ਹਾਂ ਦੱਸਿਆ ਕਿ ਆਰਟੀਫੀਸ਼ੀਅਲ ਇੰਟੈਲੀਜੈਂਸ ਐਂਡ ਡਾਟਾ ਸਾਇੰਸ ਦੇ ਕੋਰਸ ਅਤੇ ਮੁਕਾਬਲੇ ਦੀ ਪ੍ਰੀਖਿਆ ਲਈ ਮੁਫਤ ਆਨਲਾਈਨ ਕੋਚਿੰਗ ਲਈ ਰਜਿਸਟ੍ਰੇਸ਼ਨ ਅਤੇ ਮੋਬਲਾਈਜੇਨ ਕੈਂਪ ਸਰਕਾਰੀ ਗਰਲਜ਼ ਸੀਨੀਅਰ ਸੈਕੰਡਰੀ ਸਕੂਲ, ਸੰਗਰੂਰ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਗਰਲਜ਼), ਧੂਰੀ ਵਿਖੇ ਆਯੋਜਿਤ ਕੀਤਾ ਗਿਆ ਸੀ। ਉਨ੍ਹਾਂ ਦੱਸਿਆ ਕਿ ਸ੍ਰੀ ਵਿਕਰਮਜੀਤ ਸਿੰਘ ਕਰੀਅਰ ਕਾਊਂਸਲਰ, ਡੀ.ਬੀ.ਈ.ਈ., ਸੰਗਰੂਰ ਵੱਲੋਂ ਇਸ ਰਜਿਸਟ੍ਰੇਸ਼ਨ ਕੈਂਪ ਵਿੱਚ ਭਾਗ ਲੈਣ ਵਾਲੇ ਪ੍ਰਾਰਥੀਆਂ ਨੂੰ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਜਾਣ ਵਾਲੇ ਕੋਰਸਾਂ ਅਤੇ ਮੁਕਾਬਲੇ ਦੀ ਪ੍ਰੀਖਿਆ ਲਈ ਦਿੱਤੀ ਜਾਣ ਵਾਲੀ ਮੁਫਤ ਆਨਲਾਈਨ ਕੋਚਿੰਗ ਸਬੰਧੀ ਜਾਣਕਾਰੀ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਐਸ.ਐਸ.ਸੀ, ਬੈਂਕ, ਪੀਓ/ਕਲੈਰੀਕਲ, ਆਰ.ਆਰ.ਬੀ, ਸੀ.ਈ.ਟੀ., ਪੀ.ਪੀ.ਐਸ.ਸੀ., ਪੀ.ਐਸ.ਐਸ.ਐਸ.ਬੀ ਅਤੇ ਹੋਰਨਾਂ ਵਿਭਾਗੀ ਪ੍ਰੀਖਿਆਵਾਂ ਲਈ ਆਉਣ ਵਾਲੇ ਦਿਨਾਂ ਵਿੱਚ ਇੱਕ ਲੱਖ ਨੌਜਵਾਨਾਂ ਨੂੰ ਮੁਫਤ ਆਨਲਾਈਨ ਕੋਚਿੰਗ ਦੇਣ ਦਾ ਫੈਸਲਾ ਕੀਤਾ ਗਿਆ ਹੈ। ਸੰਗਰੂਰ , 2 ਸਤੰਬਰ
ਪੰਜਾਬ ਸਰਕਾਰ ਦੇ ਘਰ-ਘਰ ਰੋਜ਼ਗਾਰ ਮਿਸ਼ਨ ਤਹਿਤ ਪੰਜਾਬ ਸਕਿੱਲ ਡਿਵੈਪਲਮੈਂਟ ਮਿਸ਼ਨ ਵੱਲੋਂ ਆਈ.ਆਈ.ਟੀ. ਰੋਪੜ ਨਾਲ ਤਾਲਮੇਲ ਕਰਕੇ ਯੋਗ ਪ੍ਰਾਰਥੀਆਂ ਨੂੰ ਆਰਟੀਫੀਸ਼ੀਅਲ ਇੰਟੈਲੀਜੈਨਸ ਐਂਡ ਡਾਟਾ ਸਾਇੰਸ ਦਾ ਮੁਫਤ ਕੋਰਸ ਕਰਵਾਇਆ ਜਾ ਰਿਹਾ ਹੈ। ਇਹ ਜਾਣਕਾਰੀ ਜ਼ਿਲ੍ਹਾ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਤੇ ਸਿਖਲਾਈ ਅਫਸਰ ਰਵਿੰਦਰਪਾਲ ਸਿੰਘ ਚਹਿਲ ਨੇ ਦਿੱਤੀ।
ਉਨ੍ਹਾਂ ਦੱਸਿਆ ਕਿ ਆਰਟੀਫੀਸ਼ੀਅਲ ਇੰਟੈਲੀਜੈਂਸ ਐਂਡ ਡਾਟਾ ਸਾਇੰਸ ਦੇ ਕੋਰਸ ਅਤੇ ਮੁਕਾਬਲੇ ਦੀ ਪ੍ਰੀਖਿਆ ਲਈ ਮੁਫਤ ਆਨਲਾਈਨ ਕੋਚਿੰਗ ਲਈ ਰਜਿਸਟ੍ਰੇਸ਼ਨ ਅਤੇ ਮੋਬਲਾਈਜੇਨ ਕੈਂਪ ਸਰਕਾਰੀ ਗਰਲਜ਼ ਸੀਨੀਅਰ ਸੈਕੰਡਰੀ ਸਕੂਲ, ਸੰਗਰੂਰ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਗਰਲਜ਼), ਧੂਰੀ ਵਿਖੇ ਆਯੋਜਿਤ ਕੀਤਾ ਗਿਆ ਸੀ। ਉਨ੍ਹਾਂ ਦੱਸਿਆ ਕਿ ਸ੍ਰੀ ਵਿਕਰਮਜੀਤ ਸਿੰਘ ਕਰੀਅਰ ਕਾਊਂਸਲਰ, ਡੀ.ਬੀ.ਈ.ਈ., ਸੰਗਰੂਰ ਵੱਲੋਂ ਇਸ ਰਜਿਸਟ੍ਰੇਸ਼ਨ ਕੈਂਪ ਵਿੱਚ ਭਾਗ ਲੈਣ ਵਾਲੇ ਪ੍ਰਾਰਥੀਆਂ ਨੂੰ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਜਾਣ ਵਾਲੇ ਕੋਰਸਾਂ ਅਤੇ ਮੁਕਾਬਲੇ ਦੀ ਪ੍ਰੀਖਿਆ ਲਈ ਦਿੱਤੀ ਜਾਣ ਵਾਲੀ ਮੁਫਤ ਆਨਲਾਈਨ ਕੋਚਿੰਗ ਸਬੰਧੀ ਜਾਣਕਾਰੀ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਐਸ.ਐਸ.ਸੀ, ਬੈਂਕ, ਪੀਓ/ਕਲੈਰੀਕਲ, ਆਰ.ਆਰ.ਬੀ, ਸੀ.ਈ.ਟੀ., ਪੀ.ਪੀ.ਐਸ.ਸੀ., ਪੀ.ਐਸ.ਐਸ.ਐਸ.ਬੀ ਅਤੇ ਹੋਰਨਾਂ ਵਿਭਾਗੀ ਪ੍ਰੀਖਿਆਵਾਂ ਲਈ ਆਉਣ ਵਾਲੇ ਦਿਨਾਂ ਵਿੱਚ ਇੱਕ ਲੱਖ ਨੌਜਵਾਨਾਂ ਨੂੰ ਮੁਫਤ ਆਨਲਾਈਨ ਕੋਚਿੰਗ ਦੇਣ ਦਾ ਫੈਸਲਾ ਕੀਤਾ ਗਿਆ ਹੈ।
Please Share This News By Pressing Whatsapp Button