ਪੋਲਿੰਗ ਬੂਥਾਂ ਦੇ ਪੁਨਰ ਗਠਨ ਸਬੰਧੀ ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਵੱਲੋਂ ਸਿਆਸੀ ਪਾਰਟੀਆਂ ਦੇ ਪ੍ਰਤੀਨਿਧੀਆਂ ਨਾਲ ਮੀਟਿੰਗ
ਮਲੇਰਕੋਟਲਾ 2 ਸਤੰਬਰ:
ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਮਲੇਰਕੋਟਲਾ ਸ੍ਰੀਮਤੀ ਅੰਮ੍ਰਿਤ ਕੌਰ ਗਿੱਲ ਵੱਲੋਂ ਭਾਰਤੀ ਚੋਣ ਕਮਿਸ਼ਨ ਵੱਲੋਂ ਪ੍ਰਾਪਤ ਹੋਏ ਨਿਰਦੇਸ਼ਾਂ ਤਹਿਤ ਅਤੇ ਵਿਧਾਨ ਸਭਾ ਚੋਣਾਂ 2022 ਦੇ ਮੱਦੇਨਜ਼ਰ ਪੋਲਿੰਗ ਬੂਥਾਂ ਦੇ ਪੁਨਰ ਗਠਨ ਅਤੇ ਯੋਗਤਾ ਮਿਤੀ 01 ਜਨਵਰੀ 2022 ਦੇ ਅਧਾਰ ‘ਤੇ ਵੋਟਰ ਸੂਚੀਆਂ ਦੀ ਸੁਧਾਈ ਸਬੰਧੀ ਜ਼ਿਲ੍ਹਾ ਮਲੇਰਕੋਟਲਾ ਦੇ ਦੋਵੇਂ ਵਿਧਾਨ ਸਭਾ ਚੋਣ ਹਲਕਿਆਂ 105 ਮਲੇਰਕੋਟਲਾ ਅਤੇ 106 ਅਮਰਗੜ੍ਹ ਦੇ ਵੱਖ-ਵੱਖ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ ਗਈ।
ਉਨ੍ਹਾਂ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਯੋਗਤਾ 01 ਜਨਵਰੀ 2022 ਦੇ ਅਧਾਰ ਤੇ ਵੋਟਰ ਸੂਚੀ 2022 ਦੀ ਸੁਧਾਈ ਦਾ ਕੰਮ ਸ਼ੁਰੂ ਹੋ ਚੁੱਕਾ ਹੈ ਅਤੇ ਜ਼ਿਲ੍ਹੇ ਦੇ ਇਸ ਸਮੇਂ 363 ਪੋਲਿੰਗ ਸਟੇਸ਼ਨਾਂ ਦਾ ਕੋਵਿਡ ਦੇ ਮੱਦੇ ਨਜ਼ਰ ਪੁਨਰਗਠਨ ਕੀਤਾ ਜਾਣਾ ਹੈ।ਉਨ੍ਹਾਂ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਕੋਲੋਂ ਨਵੇਂ ਪੋਲਿੰਗ ਸਟੇਸ਼ਨ ਸਥਾਪਤ ਕਰਨ ਸਬੰਧੀ ਸੁਝਾਅ ਪ੍ਰਾਪਤ ਕੀਤੇ। ਜ਼ਿਕਰਯੋਗ ਹੈ ਕਿ ਭਾਰਤੀ ਚੋਣ ਕਮਿਸ਼ਨਰ ਦੇ ਦਿਸ਼ਾ ਨਿਰਦੇਸ਼ ਤਹਿਤ ਜੇਕਰ ਪੋਲਿੰਗ ਸਟੇਸ਼ਨ ਉਪਰ 1200 ਤੋਂ ਵੱਧ ਵੋਟਰ ਹਨ ਤਾਂ ਉਸ ਪੋਲਿੰਗ ਸਟੇਸ਼ਨਾਂ ਦਾ ਪੁਨਰਗਠਨ ਕਰਕੇ ਨਵੇਂ ਪੋਲਿੰਗ ਸਟੇਸ਼ਨ ਵਿੱਚ ਅਕਿੰਤ ਕੀਤਾ ਜਾਣਾ ਹੈ ।
ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮਿਤੀ 01 ਜਨਵਰੀ 2022 ਦੇ ਅਧਾਰ ‘ਤੇ ਵੋਟਰ ਸੂਚੀਆਂ ਦੀ ਵਿਸ਼ੇਸ਼ ਸਰਸਰੀ ਸੁਧਾਈ ਲਈ ਵੀ ਸਿਆਸੀ ਪਾਰਟੀਆਂ ਨੂੰ ਜਾਣੂੰ ਕਰਵਾਇਆ ਗਿਆ ।ਉਨ੍ਹਾਂ ਕਿਹਾ ਕਿ ਕੋਈ ਵੀ ਯੋਗ ਵਿਅਕਤੀ ਜਿਸ ਦੀ ਉਮਰ 01 ਜਨਵਰੀ 2022 ਨੂੰ 18 ਸਾਲ ਜਾਂ ਉਸ ਤੋਂ ਵੱਧ ਹੈ ਉਹ ਆਪਣੀ ਵੋਟ ਬਣਵਾਉਣ ਲਈ ਫਾਰਮ ਨੰਬਰ 6 ਭਰ ਕੇ ਸਬੰਧਿਤ ਬੂਥ ਲੈਵਲ ਅਫ਼ਸਰ ਨੂੰ ਜਾਂ ਆਨਲਾਈਨ ਸਬਮਿਟ ਕਰ ਸਕਦਾ ਹੈ। ਉਨ੍ਹਾਂ ਕਿਹਾ ਕਿ ਸਿਆਸੀ ਪਾਰਟੀਆਂ ਦੇ ਨੁਮਾਇੰਦੇ ਨਵੀਂਆਂ ਵੋਟਾਂ ਬਣਵਾਉਣ ਵਿੱਚ ਸਮੂਹ ਬੀ.ਐੱਲ.ਓਜ ਦਾ ਸਹਿਯੋਗ ਕਰਨ । ਉਨ੍ਹਾਂ ਵੀ ਦੱਸਿਆ ਕਿ ਪਹਿਲੀ ਨਵੰਬਰ 2021 ਤੋਂ ਵੋਟਰ ਸੂਚੀਆਂ ਦੀ ਸਰਸਰੀ ਸੁਧਾਈ ਸ਼ੁਰੂ ਹੋ ਰਹੀ ਹੈ ,ਜਿਸ ਤਹਿਤ 06 ਅਤੇ 07 ਨਵੰਬਰ ਅਤੇ 20 ਤੇ 21 ਨਵੰਬਰ ਨੂੰ ਸਮੂਹ ਵਿਧਾਨ ਸਭਾ ਚੋਣ ਹਲਕਿਆਂ ਦੇ ਬੀ.ਐੱਲ.ਓਜ ਸਬੰਧਿਤ ਪੋਲਿੰਗ ਬੂਥ ‘ਤੇ ਬੈਠ ਕੇ ਆਮ ਜਨਤਾ ਪਾਸੋਂ ਦਾਅਵੇ ਅਤੇ ਇਤਰਾਜ਼ ਪ੍ਰਾਪਤ ਕਰਨਗੇ।
ਉਨ੍ਹਾਂ ਹੋਰ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਉਕਤ ਦਿਨਾਂ ਵਿੱਚ ਸਮੂਹ ਰਾਜਨੀਤਕ ਪਾਰਟੀਆਂ ਵੱਲੋਂ ਹਰੇਕ ਪੋਲਿੰਗ ਬੂਥ ‘ਤੇ ਇਕ-ਇਕ ਬੀ.ਐੱਲ.ਏ. ਲਗਾਇਆ ਜਾਣਾ ਹੈ ਜਿਸ ਵੱਲੋਂ ਬੂਥ ਲੈਵਲ ਅਫ਼ਸਰਾਂ ਨੂੰ ਆਮ ਜਨਤਾ ਪਾਸੋਂ ਦਾਅਵੇ ਅਤੇ ਇਤਰਾਜ਼ ਪ੍ਰਾਪਤ ਕਰਨ ਵਿੱਚ ਸਹਿਯੋਗ ਕਰਨ ਦੀ ਅਪੀਲ ਕੀਤੀ ਗਈ। ਉਨ੍ਹਾਂ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਿਹਾ ਕਿ ਉਹ ਸਮੂਹ ਬੂਥਾਂ ‘ਤੇ ਬੀ.ਐੱਲ.ਏ. ਲਗਾਉਣ ਸਬੰਧੀ ਸੂਚੀਆਂ ਜ਼ਿਲ੍ਹਾ ਚੋਣ ਅਫ਼ਸਰ ਦੇ ਦਫ਼ਤਰਾਂ ਨੂੰ ਮੁਹੱਈਆ ਕਰਵਾਉਣ।
Please Share This News By Pressing Whatsapp Button