ਸਰਕਾਰੀ ਟੀਕਾਕਰਨ ਕੇਂਦਰਾਂ ਵਿਖੇ ਦੂਜੀ ਖ਼ੁਰਾਕ ਦੇਣ ਲਈ ਐਤਵਾਰ ਦਾ ਦਿਨ ਨਿਰਧਾਰਿਤ ਕੀਤਾ
ਮਲੇਰਕੋਟਲਾ 03 ਸਤੰਬਰ :
ਕਰੋਨਾ ਵਾਇਰਸ ਵਰਗੀ ਮਹਾਂਮਾਰੀ ਤੇ ਕਾਬੂ ਪਾਉਣ ਦੇ ਵੱਖ ਵੱਖ ਉਪਰਾਲਿਆਂ ਦੇ ਨਾਲ ਨਾਲ ਮੁਕੰਮਲ ਟੀਕਾਕਰਨ ਕਰਨ ਹੋਣਾ ਲਾਜ਼ਮੀ ਹੈ ।ਇਸ ਗੱਲ ਦੀ ਜਾਣਕਾਰੀ ਡਿਪਟੀ ਕਮਿਸ਼ਨਰ ਸ੍ਰੀਮਤੀ ਅੰਮ੍ਰਿਤ ਕੌਰ ਗਿੱਲ ਨੇ ਦਿੱਤੀ । ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਨੇ ਸਾਰੇ ਕੋਵਿਡ ਟੀਕਾਕਰਨ ਕੇਂਦਰਾਂ ਵਿੱਚ ਵੱਧ ਤੋਂ ਵੱਧ ਲੋਕਾਂ ਨੂੰ ਟੀਕੇ ਦੀ ਦੂਜੀ ਖ਼ੁਰਾਕ ਲਗਾਉਣ ਦੇ ਮੱਦੇਨਜ਼ਰ ਐਤਵਾਰ ਦਾ ਦਿਨ ਨਿਰਧਾਰਿਤ ਕੀਤਾ ਹੈ। ਹੁਣ ਹਰ ਐਤਵਾਰ ਨੂੰ ਜ਼ਿਲ੍ਹੇ ਦੇ ਸਰਕਾਰੀ ਕੋਵਿਡ ਟੀਕਾਕਰਨ ਕੇਂਦਰਾਂ ਵਿਚ ਸਿਰਫ਼ ਦੂਜੀ ਖ਼ੁਰਾਕ ਦਿੱਤੀ ਜਾਵੇਗੀ ਅਤੇ ਪਹਿਲੀ ਖ਼ੁਰਾਕ ਦੇਣ ਦਾ ਕੰਮ ਐਤਵਾਰ ਨੂੰ ਛੱਡ ਕੇ ਬਾਕੀ ਸਾਰੇ ਦਿਨ ਪਹਿਲਾਂ ਵਾਂਗ ਜਾਰੀ ਰਹੇਗਾ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਇਹ ਫ਼ੈਸਲਾ ਇਸ ਲਈ ਕੀਤਾ ਗਿਆ ਹੈ ਕਿਉਂਕਿ ਭਾਰੀ ਗਿਣਤੀ ਵਿਚ ਲੋਕ ਦੂਜਾ ਟੀਕਾ ਲਗਵਾਉਣ ਵਿਚ ਦੇਰੀ ਕਰ ਰਹੇ ਹਨ, ਜਿਸ ਕਾਰਨ ਐਤਵਾਰ ਦਾ ਦਿਨ ਵਿਸ਼ੇਸ਼ ਤੌਰ ‘ਤੇ ਦੂਜੀ ਖ਼ੁਰਾਕ ਦੇਣ ਲਈ ਨਿਰਧਾਰਿਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿਚ ਕੋਵਿਡ ਵੈਕਸੀਨ ਦੀ ਕੋਈ ਘਾਟ ਨਹੀਂ ਲੋੜ ਅਨੁਸਾਰ ਜ਼ਿਲ੍ਹੇ ਨੂੰ ਵੈਕਸੀਨੇਸ਼ਨ ਦੀ ਸਪਲਾਈ ਮਿਲ ਰਹੀ ਹੈ।
ਉਨ੍ਹਾਂ ਦੱਸਿਆ ਕਿ 02 ਸਤੰਬਰ ਤੱਕ ਜ਼ਿਲ੍ਹੇ ਮਲੇਰਕੋਟਲਾ ‘ਚ 1,16,820 ਵਿਅਕਤੀਆਂ ਦਾ ਟੀਕਾਕਰਨ ਕੀਤਾ ਜਾ ਚੁੱਕਾ ਹੈ ।ਜਿਸ ਵਿੱਚ 1,03,795 ਵਸਨੀਕਾਂ ਨੇ ਪਹਿਲਾ ਟੀਕਾ ਅਤੇ 36,120 ਵਸਨੀਕਾਂ ਨੇ ਮੁਕੰਮਲ ਕੋਵਿਡ ਵੈਕਸੀਨੇਸ਼ਨ ਕਰਵਾਈ ਹੈ ।ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਜਿਨ੍ਹਾਂ ਵਸਨੀਕਾਂ ਨੇ ਕੋਵਿਡ ਵੈਕਸੀਨੇਸ਼ਨ ਦੀ ਦੂਜਾ ਟੀਕਾ ਨਹੀਂ ਲਗਵਾਈਆਂ ਉਨ੍ਹਾਂ ਨੂੰ ਬਿਨਾਂ ਕਿਸੇ ਝਿਜਕ ਤੋਂ ਆਪਣਾ ਟੀਕਾਕਰਨ ਮੁਕੰਮਲ ਕਰਵਾਉਣਾ ਚਾਹੀਦਾ ਹੈ।
ਸੀਨੀਅਰ ਮੈਡੀਕਲ ਅਫ਼ਸਰ ਡਾਕਟਰ ਮੁਹੰਮਦ ਅਖ਼ਤਰ ਨੇ ਦੱਸਿਆ ਕਿ ਜ਼ਿਲ੍ਹੇ ਦੇ ਸਕੂਲਾਂ, ਕਾਲਜਾਂ, ਕੋਚਿੰਗ ਕੇਂਦਰਾਂ ਜਾਂ ਹੋਰ ਵਿੱਦਿਅਕ ਅਦਾਰਿਆਂ ਦੇ ਅਧਿਆਪਕਾਂ ਤੇ ਨਾਨ-ਟੀਚਿੰਗ ਸਟਾਫ਼ ਅਤੇ 18 ਸਾਲ ਤੋਂ ਉੱਪਰਲੇ ਵਿਦਿਆਰਥੀਆਂ ਦਾ ਟੀਕਾਕਰਨ ਨੂੰ ਪਹਿਲ ਦੇ ਅਧਾਰ ਤੇ ਕਰਨ ਨੂੰ ਯਕੀਨੀ ਬਣਾਈਆਂ ਜਾਵੇ । ਸਕੂਲ ਅਤੇ ਕਾਲਜ ਜਾਣ ਵਾਲੇ ਬੱਚਿਆਂ ਦੇ ਮਾਪਿਆਂ ਨੂੰ ਵੀ ਟੀਕਾਕਰਨ ਲਈ ਉਤਸ਼ਾਹਿਤ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਵਿੱਦਿਅਕ ਅਦਾਰਿਆਂ ਨੂੰ ਕੋਵਿਡ ਮਹਾਂਮਾਰੀ ਦੀ ਸੰਭਾਵੀ ਤੀਜੀ ਲਹਿਰ ਤੋਂ ਬਚਾਉਣ ਲਈ ਵਿਦਿਆਰਥੀਆਂ ਨੂੰ ਸਰਕਾਰ ਦੀਆਂ ਹਦਾਇਤਾਂ ਦੀ ਇੰਨਾ ਬਿਨ ਪਾਲਣਾ ਕਰਨ ਲਈ ਪ੍ਰੇਰਿਤ ਕਰ ਦੀ ਲੋੜ ਤੇ ਜ਼ੋਰ ਦਿੱਤਾ ।
Please Share This News By Pressing Whatsapp Button